17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਸ੍ਰੀ ਦਰਬਾਰ ਸਾਹਿਬ ਸਮੂਹ ਦੀ ਬਿਜਲੀ ਸਪਲਾਈ ਬੰਦ <br/>

Ad Position 21
No active advertisement
ਅਜੀਤ ਡੈਸਕ 12-06-2026
ਅੰਮਿ੍ਤਸਰ, 11 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਦਰਬਾਰ ਸਾਹਿਬ ਦੀ ਬਿਜਲੀ ਸਪਲਾਈ ਸ਼ਾਮ 5 ਵਜੇ ਤੋਂ ਬੰਦ ਹੋਣ ਦੀ ਸੂਚਨਾ ਮਿਲੀ ਹੈ | ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਅਰਜਨਮਾਂਗਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਸਮੂਹ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਦਾ ਕਾਰਨ ਪ੍ਰਸ਼ਾਸਨ ਵਲੋਂ ਘਿਉ ਮੰਡੀ ਤੋਂ ਜਲਿ੍ਹਆਂਵਾਲਾ ਬਾਗ ਤੱਕ ਸੜਕ ਬਣਾਉਣ ਲਈ ਜੇ. ਸੀ. ਬੀ. ਮਸ਼ੀਨਾ ਨਾਲ ਕੀਤੀ ਜਾ ਰਹੀ ਪੁਟਾਈ ਸਮਝਿਆ ਜਾ ਰਿਹਾ ਹੈ, ਜਿਸ ਕਾਰਨ ਬਿਜਲੀ ਦੀਆਂ ਕੇਬਲਾਂ ਨੁਕਸਾਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਫਿਲਹਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਨਰੇਟਰ ਚਲਾ ਕੇ ਐਮਰਜੈਂਸੀ ਬਿਜਲੀ ਸਪਲਾਈ ਬਹਾਲ ਕੀਤੀ ਜਾ ਰਹੀ ਹੈ ਪਰ ਇਸ ਨਾਲ ਕੇਬਲ ਜ਼ਰੂਰੀ ਲਾਈਆਂ ਹੀ ਜਗਾਈਆਂ ਜਾ ਰਹੀਆਂ ਹਨ, ਜਦੋਂ ਕਿ ਸ੍ਰੀ ਦਰਬਾਰ ਸਾਹਿਬ ਸਮੂਹ ਅਤੇ ਯਾਤਰੀ ਸਰਾਵਾਂ ਵਿਚ ਲੱਗੇ ਏ. ਸੀ. ਬੰਦ ਪਏ ਹਨ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਪਾਵਰਕਾਮ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੂਚਨਾ ਦੇ ਦਿੱਤੀ ਗਈ ਹੈ | ਦੇਰ ਰਾਤ ਖ਼ਬਰ ਲਿਖੇ ਜਾਣ ਤੱਕ ਬਿਜਲੀ ਸਪਲਾਈ ਬੰਦ ਸੀ |
ਪਾਵਰਕਾਮ ਅਧਿਕਾਰੀ ਦਾ ਪੱਖ-ਇਸੇ ਦੌਰਾਨ ਸੁਰਿੰਦਰਪਾਲ ਸਿੰਘ ਵਰਪਾਲ ਅਨੁਸਾਰ ਇਸ ਸੰਬੰਧੀ ਪੀ. ਐਂਡ ਐੱਮ. ਦੇ ਐੱਸ. ਈ. ਪਰਉਪਕਾਰ ਸਿੰਘ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਦੀ ਬਿਜਲੀ ਸੰਬੰਧਿਤ ਬਿਜਲੀ ਘਰ ਵਿਖੇ ਇਕ ਫਾਲਟ ਪੈਣ ਕਰਕੇ ਬੰਦ ਹੋਈ ਸੀ, ਜਿਸ ਨੂੰ ਠੀਕ ਕਰਨ ਲਈ ਟੀਮਾ ਕੰਮ ਕਰ ਰਹੀਆਂ ਸਨ ਅਤੇ ਇਸ ਬਿਜਲੀ ਨੂੰ ਚਾਲੂ ਕਰਨ ਲਈ ਬਦਲਵਾਂ ਪ੍ਰਬੰਧ ਕਰ ਦਿੱਤਾ ਗਿਆ, ਪਰ ਸ਼ਾਮ ਨੂੰ ਆਏ ਤੇਜ਼ ਤੂਫ਼ਾਨ ਅਤੇ ਹਨ੍ਹੇਰੀ ਕਰਕੇ ਪੂਰੇ ਸ਼ਹਿਰ ਦੀ ਬਿਜਲੀ ਸਪਲਾਈ ਠੱਪ ਹੋ ਗਈ ਹੈ | ਜਿਸ ਕਰਕੇ ਸ੍ਰੀ ਦਰਬਾਰ ਸਾਹਿਬ ਦੀ ਬਿਜਲੀ ਵੀ ਪ੍ਰਭਾਵਿਤ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਤੇਜ਼ ਤੂਫਾਨ ਤੇ ਝੱਖੜ ਨਾਲ ਪਾਵਰਕਾਮ ਦਾ ਵੱਡਾ ਨੁਕਸਾਨ <br/> ਅਗਲੀ ਖ਼ਬਰ ਪਾਕਿ ਦੀ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਿਟੀ ਨੇ 15 ਤੱਕ ਹੜ੍ਹ ਦੇ ਖ਼ਤਰੇ ਦੀ ਦਿੱਤੀ ਚਿਤਾਵਨੀ <br/>
Ad Position 24