ਅੰਮਿ੍ਤਸਰ, 11 ਜੂਨ (ਜਸਵੰਤ ਸਿੰਘ ਜੱਸ)-ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਮੁਗ਼ਲ ਹਕੂਮਤ ਵਿਰੁੱਧ ਗੁਰੂ ਨਗਰੀ ਵਿਚ ਲੜੀ ਗਈ ਜੰਗ ਵਿਚ ਪ੍ਰਾਪਤ ਕੀਤੀ 'ਪਹਿਲੀ ਫ਼ਤਹਿ' ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਲੋਂ ਸ਼ੋ੍ਰਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਕੱਲ੍ਹ 12 ਜੂਨ ਨੂੰ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਚਾਟੀਵਿੰਡ ਚੌਕ ਤੋਂ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਸੁਸਾਇਟੀ ਦੇ ਪ੍ਰਬੰਧਕਾਂ ਭਾਈ ਸੁਰਜੀਤ ਸਿੰਘ, ਬਲਵਿੰਦਰ ਸਿੰਘ, ਕੁਲਵੰਤ ਸਿੰਘ ਬਿੱਟੂ ਤੇ ਹਰਿੰਦਰ ਸਿੰਘ ਨੇ ਦੱਸਿਆ ਕਿ ਇਹ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਵੇਰੇ 9 ਵਜੇ ਅਰੰਭ ਹੋਵੇਗਾ, ਜੋ ਰਾਮਸਰ ਸਾਹਿਬ ਰੋਡ, ਬਾਬਾ ਦੀਪ ਸਿੰਘ ਜੀ ਕਲੋਨੀ, ਚੌਕ ਮੋਨੀ, ਚੌਕ ਕਰੋੜੀ, ਚੌਕ ਮੰਨਾ ਸਿੰਘ, ਚੌਕ ਪ੍ਰਾਗਦਾਸ, ਬਾਜਾਰ ਸਰਾਂ ਗੁਰੂ ਰਾਮਦਾਸ ਜੀ, ਬ੍ਰਹਮਬੂਟਾ ਮਾਰਕੀਟ, ਚੌਕ ਘੰਟਾ ਘਰ, ਹੈਰੀਟੇਜ ਸਟਰੀਟ, ਗੁ: ਸਾਰਾਗੜ੍ਹੀ ਸਾਹਿਬ, ਗੁ: ਟਾਹਲੀ ਸਾਹਿਬ ਸੰਤੋਖਸਰ, ਕਟੜਾ ਜੈਮਲ ਸਿੰਘ, ਚੌਕ ਅੰਮਿ੍ਤ ਟਾਕੀਜ਼ ਬਾਜ਼ਾਰ ਚਮੜੇ ਵਾਲਾ, ਚੌਕ ਟੈਲੀਫ਼ੋਨ ਐਕਸਚੇਂਜ, ਚੌਕ ਸ਼ਾਸਤਰੀ ਮਾਰਕੀਟ, ਕਟੜਾ ਪਰਜਾ, ਖੂਹ ਬੰਬੇ ਵਾਲਾ ਤੋਂ ਹੁੰਦਾ ਹੋਇਆ ਬਾਅਦ ਦੁਪਹਿਰ ਗੁ: ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ | ਇਸ ਨਗਰ ਕੀਰਤਨ ਵਿਚ ਧਾਰਮਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਤੋਂ ਇਲਾਵਾ ਨਿਹੰਗ ਸਿੰਘ ਵੀ ਸ਼ਾਮਿਲ ਹੋਣਗੇ | ਉਨ੍ਹਾਂ ਦੱਸਿਆ ਕਿ 14 ਜੂਨ ਨੂੰ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਸਵੇਰ ਤੋਂ ਦੇਰ ਰਾਤ ਤੱਕ ਗੁਰਮਤਿ ਸਮਾਗਮ ਦੀ ਕਰਵਾਇਆ ਜਾਵੇਗਾ |