15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਨਗਰ ਨਿਗਮ ਨੇ ਸ਼ਹਿਰ ਦੇ ਅਹਿਮ ਇਲਾਕਿਆਂ 'ਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਮੁਹਿੰਮ ਚਲਾਈ <br/>

Ad Position 21
No active advertisement
ਅਜੀਤ ਡੈਸਕ 12-06-2026

ਅੰਮਿ੍ਤਸਰ, 11 ਜੂਨ (ਹਰਮਿੰਦਰ ਸਿੰਘ)-ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਤੇ ਵਧੀਕ ਕਮਿਸ਼ਨਰ ਡਾ: ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਨਿਗਮ ਦੇ ਅਸਟੇਟ ਵਿਭਾਗ ਵਲੋਂ ਸਕੱਤਰ-ਕਮ-ਐਸਟੇਟ ਅਫਸਰ ਸੁਸ਼ਾਂਤ ਭਾਟੀਆ ਦੀ ਨਿਗਰਾਨੀ ਹੇਠ ਸ਼ਹਿਰ 'ਚ ਨਾਜਾਇਜ਼ ਕਬਜ਼ਿਆਂ ਦੇ ਖਿਲਾਫ਼ ਮੁਹਿੰਮ ਚਲਾਈ ਗਈ | ਇਹ ਕਾਰਵਾਈ ਘਾਲਾ ਮਾਲਾ ਚੌਂਕ ਤੋਂ ਈ.ਐੱਸ.ਆਈ. ਹਸਪਤਾਲ ਤੱਕ ਤੇ ਸ਼ਹੀਦਾਂ ਸਾਹਿਬ ਦੇ ਬਾਹਰ, ਸਕੱਤਰੀ ਬਾਗ ਇਲਾਕੇ ਵਿਚ ਕੀਤੀ ਗਈ | ਇਸ ਮੁਹਿੰਮ ਵਿਚ ਅਸਟੇਟ ਵਿਭਾਗ ਦੀ ਟੀਮ ਨੇ ਇੰਸਪੈਕਟਰ ਅਮਨ ਸ਼ਰਮਾ ਅਤੇ ਇੰਸਪੈਕਟਰ ਪ੍ਰੀਤੀ ਚੌਹਾਨ ਦੀ ਅਗਵਾਈ ਕੀਤੀ ਗਈ ਅਤੇ ਇਸ ਦੇ ਲਈ ਨਿਗਮ ਦੇ ਪੁਲਿਸ ਵਿੰਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੀ ਸਰਗਰਮ ਸਹਿਯੋਗ ਦਿੱਤਾ | ਇਸ ਕਾਰਵਾਈ ਦਾ ਕੁਝ ਦੁਕਾਨਦਾਰਾਂ ਵਲੋਂ ਵਿਰੋਧ ਵੀ ਕੀਤਾ ਗਿਆ | ਮੁਹਿੰਮ ਦੌਰਾਨ ਸਰਕਾਰੀ ਸੜਕਾਂ, ਫੁੱਟਪਾਥਾਂ ਅਤੇ ਨਗਰ ਨਿਗਮ ਦੀਆਂ ਹੋਰ ਜਨਤਕ ਥਾਵਾਂ 'ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਹਟਾਇਆ ਗਿਆ, ਤਾਂ ਜੋ ਪੈਦਲ ਯਾਤਰੀਆਂ ਅਤੇ ਵਾਹਨਾਂ ਦੀ ਆਵਾਜਾਈ ਸੁਚਾਰੂ ਬਣਾਈ ਜਾ ਸਕੇ | ਇਹ ਕਾਰਵਾਈ ਜਨਤਕ ਥਾਵਾਂ ਨੂੰ ਮੁੜ ਬਹਾਲ ਕਰਨ, ਟ੍ਰੈਫਿਕ ਜਾਮ ਘਟਾਉਣ ਅਤੇ ਨਾਗਰਿਕ ਸਹੂਲਤਾਂ ਵਿਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਕੀਤੀ ਗਈ | ਇਸ ਸਬੰਧੀ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਸ਼ਹਿਰ ਭਰ ਵਿਚ ਜਨਤਕ ਥਾਵਾਂ ਨੂੰ ਨਾਜਾਇਜ਼ ਕਬਜ਼ਾ-ਮੁਕਤ ਬਣਾਈ ਰੱਖਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਨਾਜਾਇਜ਼ ਕਬਜ਼ੇ ਨਾ ਸਿਰਫ਼ ਲੋਕਾਂ ਲਈ ਪਰੇਸ਼ਾਨੀ ਦਾ ਕਾਰਨ ਬਣਦੇ ਹਨ, ਸਗੋਂ ਸੁਰੱਖਿਆ ਲਈ ਖ਼ਤਰਾ ਵੀ ਪੈਦਾ ਕਰਦੇ ਹਨ ਤੇ ਐਮਰਜੈਂਸੀ ਸੇਵਾਵਾਂ ਅਤੇ ਟ੍ਰੈਫਿਕ ਪ੍ਰਬੰਧਨ ਵਿਚ ਰੁਕਾਵਟ ਪੈਦਾ ਕਰਦੇ ਹਨ | ਉਨ੍ਹਾਂ ਕਿਹਾ ਕਿ ਅਜਿਹੀ ਮੁਹਿੰਮ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਨਿਯਮਿਤ ਤੌਰ 'ਤੇ ਜਾਰੀ ਰਹੇਗੀ ਤੇ ਜਨਤਕ ਜ਼ਮੀਨ ਅਤੇ ਨਿਗਮ ਦੀ ਸੰਪਤੀ 'ਤੇ ਗੈਰਕਾਨੂੰਨੀ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੁਕਾਨਦਾਰਾਂ, ਰੇਹੜੀ-ਫੜੀ ਵਾਲਿਆਂ, ਕਾਰੋਬਾਰੀ ਅਦਾਰਿਆਂ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ, ਫੁੱਟਪਾਥਾਂ ਅਤੇ ਜਨਤਕ ਥਾਵਾਂ 'ਤੇ ਕਬਜ਼ਾ ਨਾ ਕਰਕੇ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਸ਼ਹਿਰ ਦੀ ਸਫ਼ਾਈ ਬਣਾਈ ਰੱਖਣ ਅਤੇ ਇਹ ਯਕੀਨੀ ਬਣਾਉਣ ਕਿ ਜਨਤਕ ਢਾਂਚਾ ਹਰ ਇਕ ਲਈ ਸੁਗਮ ਤੇ ਪਹੁੰਚਯੋਗ ਰਹੇ |

Ad Position 22
No active advertisement
ਪਿਛਲੀ ਖ਼ਬਰ ਗਰਮੀ ਦੇ ਦਿਨਾਂ 'ਚ 'ਹੀਟ ਸਟਰੋਕ' ਬੱਚਿਆਂ ਲਈ ਖ਼ਤਰਾ ਬਣ ਸਕਦੀ ਹੈ-ਡਾ. ਸੁਪਿ੍ਯਾ <br/> ਅਗਲੀ ਖ਼ਬਰ ਭਾਰਤ ਦੇ ਪਾਣੀ ਰੋਕਣ ਵਾਲੇ ਐਲਾਨ ਤੋਂ ਬਾਅਦ ਪਾਕਿ ਤਣਾਅ 'ਚ <br/>
Ad Position 24