ਅੰਮਿ੍ਤਸਰ, 11 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ, ਅੰਮਿ੍ਤਸਰ 'ਚ ਬੀ .ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਦੀ ਤੀਜੇ ਸਮੈਸਟਰ ਦੀ ਵਿਦਿਆਰਥਣ ਪੁਨੀਤ ਕੌਰ ਨੇ 8.27 ਦਾ ਐੱਸ. ਜੀ. ਪੀ. ਏ. ਪ੍ਰਾਪਤ ਕਰਕੇ ਇਕ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ ਹੈ | ਇਹ ਸਕੋਰ ਯੂਨੀਵਰਸਿਟੀ ਪੱਧਰ 'ਤੇ ਦੂਜਾ ਸਭ ਤੋਂ ਉੱਚਾ ਸਕੋਰ ਹੈ | ਕਾਲਜ ਪੁੱਜਣ ਤੇ ਕਾਲਜ ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਇਸ ਸ਼ਾਨਦਾਰ ਸਫਲਤਾ ਲਈ ਪੁਨੀਤ ਕੌਰ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦਾ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਾਲਜ ਦਾ ਮਾਣ ਵਧਾਉਂਦਾ ਹੈ | ਵਿਭਾਗ ਮੁਖੀ ਪ੍ਰੋ. ਸੰਦੀਪ ਕੁਮਾਰ ਸ਼ਰਮਾ ਨੇ ਵੀ ਪੁਨੀਤ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਇਹ ਪ੍ਰਾਪਤੀ ਵਿਭਾਗ ਲਈ ਪ੍ਰੇਰਨਾ ਦਾ ਕੰਮ ਕਰਦੀ ਹੈ |