15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਭਾਈ ਵੀਰ ਸਿੰਘ ਦੀ ਬਰਸੀ ਸੰਬੰਧੀ ਸਮਾਗਮ ਕਰਵਾਇਆ <br/>

Ad Position 21
No active advertisement
ਭਾਈ ਵੀਰ ਸਿੰਘ ਦੀ ਬਰਸੀ ਸਮਾਗਮ ਦੌਰਾਨ ਕੀਰਤਨ ਕਰਦੇ ਹੋਏ ਭਾਈ ਜਸਬੀਰ ਸਿੰਘ ਬੈਂਕ ਤੇ ਜਥਾ | ਤਸਵੀਰ : ਨਿਰਮਲ ਸਟੂਡੀਓ <br/> 12-06-2026
ਅੰਮਿ੍ਤਸਰ, 11 ਜੂਨ (ਹਰਮਿੰਦਰ ਸਿੰਘ)-ਭਾਈ ਸਾਹਿਬ ਭਾਈ ਵੀਰ ਸਿੰਘ ਬਰਸੀ ਸਮਾਗਮ ਭਾਈ ਵੀਰ ਸਿੰਘ ਨਿਵਾਸ ਲਾਰੈਂਸ ਰੋਡ ਵਿਖੇ ਹੋਇਆ | ਇਸ ਦੌਰਾਨ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਜਿਸ ਉਪਰੰਤ ਸੰਗਤ ਕੁਟੀਆ ਨਾਲ ਸੰਬੰਧਿਤ ਬੀਬੀ ਹਰਭਜਨ ਕੌਰ ਤੇ ਸਾਥੀਆਂ ਨੇ, ਗ੍ਰੀਨ ਐਵੀਨਿਊ ਦੀ ਸੰਗਤ 'ਚ ਜਿਸ 'ਚ ਬੀਬੀ ਗੁਰਪ੍ਰੀਤ ਕੌਰ ਤੇ ਸਾਥੀਆਂ ਨੇ ਭਾਈ ਸਾਹਿਬ ਦੀਆਂ ਕਵਿਤਾਵਾਂ ਦਾ ਗਾਇਨ ਕੀਤਾ | ਇਸ ਦੌਰਾਨ ਭਾਈ ਜਸਬੀਰ ਸਿੰਘ ਬੈਂਕ ਵਾਲਿਆਂ ਅਤੇ ਖਾਲਸਾ ਸੈਂਟਰਲ ਯਤੀਮਖਾਨਾ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਜਤਿੰਦਰ ਸਿੰਘ ਨੇ ਤੰਤੀ ਸਾਜ਼ਾ ਰਹੀ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੀ ਛਹਿਬਰ ਲਗਾਈ | ਇਸ ਮੌਕੇ ਵਿਸ਼ੇਸ਼ ਤੌਰ ਸ਼ਾਮਿਲ ਹੋਏ ਪ੍ਰੋ: ਸਰਬਜੀਤ ਸਿੰਘ ਨੇ ਭਾਈ ਵੀਰ ਸਿੰਘ ਦੇ ਜੀਵਨ 'ਤੇ ਰੋਸ਼ਨੀ ਪਾਈ | ਉਨ੍ਹਾਂ ਨੇ ਕਿਹਾ ਕਿ ਉਹ ਸ੍ਰੀ ਦਰਬਾਰ ਸਾਹਿਬ ਦੀ ਯਾਤਰਾ ਕਰਨ ਆਉਣ ਵਾਲੇ ਯਾਤਰੀਆਂ ਨੂੰ ਭਾਈ ਸਾਹਿਬ ਦੇ ਨਿਵਾਸ ਸਥਾਨ ਦੇ ਦਰਸ਼ਨ ਕਰਨ ਦੀ ਜਾਣਕਾਰੀ ਦੇਣ ਸੰਬੰਧੀ ਸ਼ੋਸ਼ਲ ਮੀਡੀਆ 'ਤੇ ਪ੍ਰਚਾਰ ਕਰਨਗੇ | ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਭਾਈ ਵੀਰ ਸਿੰਘ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ | ਇਸ ਦੌਰਾਨ ਭਾਈ ਜਗਜੀਤ ਸਿੰਘ ਨੇ ਅਰਦਾਸ ਕੀਤੀ ਅਤੇ ਹੁਕਮਨਾਮਾ ਲਿਆ | ਉਪਰੰਤ ਗੁਰੂ ਦਾ ਲੰਗਰ ਅਟੁੱਟ ਵਰਤਿਆ ਗਿਆ ਤੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਦੌਰਾਨ ਕੌਫ਼ੀ ਦਾ ਲੰਗਰ ਵੀ ਚਲਦਾ ਰਿਹਾ | ਇਸ ਮੌਕੇ ਡਾ: ਰਵੀਪਾਲ ਸਿੰਘ, ਸੰਤੋਖ ਸਿੰਘ ਸੇਠੀ, ਰਾਜਿੰਦਰ ਸਿੰਘ ਮਰਵਾਹ, ਸੈਂਟਰਲ ਯਤੀਮਖਾਨਾ ਦੇ ਡਾਇਰੈਕਟਰ ਅਮਰਜੀਤ ਸਿੰਘ ਬਸਰਾ ਤੇ ਬਲਬੀਰ ਸਿੰਘ ਮੈਨੇਜਰ ਤੋਂ ਇਲਾਵਾ ਚੀਫ਼ ਖ਼ਾਲਸਾ ਦੀਵਾਨ ਦੇ ਕਈ ਅਹੁਦੇਦਾਰ ਅਤੇ ਵੱਡੀ ਗਿਣਤੀ ਵਿਚ ਹੋਰ ਸੰਗਤ ਮੌਜੂਦ ਸੀ |

Ad Position 22
No active advertisement
ਪਿਛਲੀ ਖ਼ਬਰ ਹਲਕਾ ਪੱਛਮੀ ਤੋਂ ਵੱਡੀ ਗਿਣਤੀ 'ਚ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਅਮਨਦੀਪ ਹਸਪਤਾਲ ਸਮੂਹ ਨੇ ਮਰੀਜ਼ਾਂ ਲਈ ਘਰ ਬੈਠੇ ਮਾਹਿਰ ਅਰਥੋਪੈਡਿਕ ਦੇਖਭਾਲ ਲਈ ਵੀਡੀਓ ਸਲਾਹ-ਮਸ਼ਵਰੇ ਦੀ ਸਹੂਲਤ ਕੀਤੀ...
Ad Position 24