02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਜਥੇਦਾਰ ਗੜਗੱਜ ਨੇ ਕਸ਼ਮੀਰ ਦੇ ਇਕ ਗੁਰਦੁਆਰਾ ਸਾਹਿਬ ਦਾ ਨਾਂ ਤਬਦੀਲ ਕਰਨ ਦੇ ਮਾਮਲੇ ’ਚ ਪ੍ਰਬੰਧਕਾਂ ਨੂੰ ਅੱਜ ਸਕੱਤਰੇਤ ਵਿਖੇ ਸਪੱਸ਼ਟੀਕਰਨ ਲਈ ਸੱਦਿਆ

Ad Position 21
No active advertisement
ਅਜੀਤ ਡੈਸਕ 13-06-2026
ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ)-ਪਿਛਲੇ ਕੁਝ ਦਿਨਾਂ ਤੋਂ ਕਸ਼ਮੀਰ ਦੇ ਗੁਲਬਰਗ ਇਲਾਕੇ ‘ਚ ਸਥਿਤ ਗੁਰਦੁਆਰਾ ਸਿੰਘ ਸਭਾ ਭਾਈ ਵੀਰ ਸਿੰਘ ਅਸਥਾਨ ਦੇ ਨਾਂਅ ਦੀ ਬਦਲੀ ਨੂੰ ਲੈ ਕੇ ਚੱਲ ਰਹੇ ਵਿਵਾਦ ਦੌਰਾਨ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਕੱਲ 13 ਜੂਨ ਨੂੰ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਸਪੱਸ਼ਟੀਕਰਨ ਲਈ ਬੁਲਾਏ ਜਾਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਪਿਛਲੇ ਕੁਝ ਸਮੇਂ ਤੋਂ ਜ਼ਿਲ੍ਹਾ ਗੁ: ਪ੍ਰ: ਕਮੇਟੀ ਬਾਰਾਮੁੱਲਾ ਦੇ ਪ੍ਰਬੰਧ ਵਾਲੇ ਤੇ ਨਾਮਵਰ ਸਿੱਖ ਚਿੰਤਕ ਅਤੇ ਅਧਿਆਤਮਿਕ ਲੇਖਕ ਭਾਈ ਸਾਹਿਬ ਡਾ: ਵੀਰ ਸਿੰਘ ਨਾਲ ਸੰਬੰਧਤ ਅਸਥਾਨ ਗੁਰਦੁਆਰਾ ਸਿੰਘ ਸਭਾ ਗੁਲਮਰਗ ਦੇ ਨਾਮ ਦੀ ਗੁ: ਸਾਹਿਬ ਗੁਰੂ ਅੰਗਦ ਦੇਵ ਜੀ ਵਜੋਂ ਬਦਲੀ ਲਈ ਮਹਾਂਰਾਸ਼ਟਰ ਦੇ ਇਕ ਸਿੱਖ ਕਾਰੋਬਾਰੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਦੀ ਪੇਸ਼ਕਸ਼ ਨੂੰ ਗੁਰਦੁਆਰਾ ਕਮੇਟੀ ਵਲੋਂ ਸਵੀਕਾਰ ਕਰ ਲਏ ਜਾਣ ਬਾਅਦ ਗੁ: ਕਮੇਟੀ ਦੇ ਕੁਝ ਮੈਂਬਰਾਂ ਅਤੇ ਸੰਗਤਾਂ ਵਲੋਂ ਨਾਮ ਬਦਲੀ ਦਾ ਵਿਰੋਧ ਕੀਤਾ ਗਿਆ ਸੀ ਤੇ ਇਸ ਸੰਬੰਧੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਵੀ ਪੱਤਰ ਲਿਖਿਆ ਗਿਆ ਸੀ। ਹਾਲਾਂਕਿ ਉਕਤ ਮੈਂਬਰ ਵਲੋਂ ਇਸ ਗੱਲ ਦਾ ਖੰਡਨ ਕੀਤਾ ਗਿਆ ਸੀ ਤੇ ਕਿਹਾ ਗਿਆ ਸੀ ਕਿ ਇਸ ਗੁ: ਸਾਹਿਬ ਦੀ ਉਸਾਰੀ ਲਈ ਉਨ੍ਹਾਂ ਦੀ ਇਕ ਚੈਰੀਟੇਬਲ ਸੰਸਥਾ ਵਲੋਂ ਆਰਥਿਕ ਮਦਦ ਹੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਬਾਅਦ ਵਿਚ ਸੰਗਤਾਂ ਦੇ ਵਿਰੋਧ ਨੂੰ ਦੇਖਦਿਆਂ ਗੁ: ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਵਲੋਂ ਨਾਮ ਬਦਲੀ ਦਾ ਪ੍ਰਸਤਾਵ ਵਾਪਿਸ ਲੈ ਲਿਆ ਸੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸ਼ਾਹਪੁਰ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨੇ 11 ਮੈਂਬਰੀ ਕਮੇਟੀ ਦਾ ਕੀਤਾ ਗਠਨ ਅਗਲੀ ਖ਼ਬਰ ਲੱਖੂਵਾਲ ’ਚ ਹੋਏ ਅੰਨ੍ਹੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾਈ, �ਔਰਤ ਸਮੇਤ 5 ਮੁਲਜ਼ਮ ਕਾਬੂ
Ad Position 24
No active advertisement