ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਖ਼ਾਲਸਾ ‘ਵਰਸਿਟੀ ਨੇ ਅਕਾਦਮਿਕ ਸੈਸ਼ਨ 2026-27 ਲਈ ਫਾਰਮੇਸੀ, ਫਿਜ਼ੀ�ਥੈਰੇਪੀ ਤੇ ਨਰਸਿੰਗ ਕੋਰਸਾਂ ਲਈ ਵਿਦਿਆਰਥੀਆਂ ਦਾ ਲਿਆ ਦਾਖ਼ਲਾ ਟੈੱਸਟ

Ad Position 21
No active advertisement
ਅਜੀਤ ਡੈਸਕ 16-06-2026

ਅੰਮ੍ਰਿਤਸਰ, 14 ਜੂਨ (ਜਸਵੰਤ ਸਿੰਘ ਜੱਸ)-ਖ਼ਾਲਸਾ ਯੂਨੀਵਰਸਿਟੀ ਵਲੋਂ ਅਕਾਦਮਿਕ ਸੈਸ਼ਨ 2026-27 ਲਈ ਫਾਰਮੇਸੀ, ਫਿਜ਼ੀ�ਥੈਰੇਪੀ ਅਤੇ ਨਰਸਿੰਗ ਕੋਰਸਾਂ ਵਿਚ ਦਾਖਲੇ ਲਈ ਦਾਖਲਾ ਟੈਸਟ ਸਫਲਤਾਪੂਰਵਕ ਕਰਵਾਇਆ ਗਿਆ। ‘ਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਤੇ ਕਰਵਾਏ ਗਏ ਉਕਤ ਦਾਖਲਾ ਟੈਸਟ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ ਅਤੇ ‘ਵਰਸਿਟੀ ਪ੍ਰਤੀ ਆਪਣਾ ਭਰੋਸਾ ਜਤਾਇਆ। ਡਾ. ਮਹਿਲ ਸਿੰਘ ਨੇ ਯੂਨੀਵਰਸਿਟੀ ਦੇ ਰਿਸਰਚ ਡੀਨ ਡਾ. ਆਰ. ਕੇ. ਧਵਨ ਅਤੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਦੀ ਮੌਜੂਦਗੀ ‘ਚ ਕਿਹਾ ਕਿ ਯੂਨੀਵਰਸਿਟੀ ਕੈਂਪਸ ਵਿਚ ਟੈਸਟ ਦੇ ਆਯੋਜਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਸਹੂਲਤ ਲਈ ਰਜਿਸਟ੍ਰੇਸ਼ਨ ਡੈਸਕ, ਹੈਲਪ ਡੈਸਕ, ਪੀਣ ਵਾਲੇ ਪਾਣੀ, ਬੈਠਣ ਦੀ ਵਿਵਸਥਾ ਅਤੇ ਮੈਡੀਕਲ ਸਹੂਲਤਾਂ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਪ੍ਰੀਖਿਆ ਕੇਂਦਰਾਂ ‘ਤੇ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ‘ਵਰਸਿਟੀ ਦੇ ਅਧਿਆਪਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਵਿਸ਼ੇਸ਼ ਡਿਊਟੀਆਂ ਲਗਾਈਆਂ ਗਈਆਂ ਸਨ। ਡਾ. ਧਵਨ ਅਤੇ ਡਾ. ਸੁਰਿੰਦਰ ਕੌਰ ਨੇ ਸਾਂਝੇ ਤੌਰ ‘ਤੇ ਕਿਹਾ ਕਿ ਯੂਨੀਵਰਸਿਟੀ ਦਾ ਉਦੇਸ਼ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ, ਆਧੁਨਿਕ ਬੁਨਿਆਦੀ ਢਾਂਚਾ ਅਤੇ ਰੁਜ਼ਗਾਰਮੁਖੀ ਸਿੱਖਣ ਦੇ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਦਾਖਲਾ ਟੈਸਟ ਰਾਹੀਂ ਯੋਗ ਅਤੇ ਹੁਨਰਮੰਦ ਵਿਦਿਆਰਥੀਆਂ ਦੀ ਚੋਣ ਕਰਕੇ ਉਨ੍ਹਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਇਕ ਉਚਿਤ ਮੰਚ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਦਾਖਲਾ ਟੈਸਟ ਦੇ ਨਤੀਜੇ ਜਲਦੀ ਜਾਰੀ ਕੀਤੇ ਜਾਣਗੇ ਤੇ ਚੁਣੇ ਗਏ ਉਮੀਦਵਾਰਾਂ ਨੂੰ ਕਾਊਂਸਲਿੰਗ ਅਤੇ ਦਾਖਲਾ ਪ੍ਰਕਿਰਿਆ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਵੀ ਸਮੇਂ ਸਿਰ ਮੁਹੱਈਆ ਕਰਵਾਈ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਬਜ਼ੁਰਗ ਜੋੜੇ ਵਲੋਂ ਸਰਕਾਰ ਵਲੋਂ ਐਕਵਾਇਰ ਕੀਤੀ ਜਗ੍ਹਾ ਤੋਂ ਦੁਕਾਨ ਢਾਹੁਣ ਸਮੇਂ ਕਰਿਆਨੇ ਦਾ ਸਾਮਾਨ ਤੇ ਸਕੂਲ ਬੱਸ ਦਾ ਨੁ... ਅਗਲੀ ਖ਼ਬਰ ਧਰਤੀ ਹੇਠਲਾ ਪਾਣੀ ਬਚਾਉਣ ਲਈ ਖੰਡ ਮਿੱਲਾਂ ਚਲਾਉਣਾ ਜ਼ਰੂਰੀ� ਐੱਸ.ਕੇ.ਐੱਮ
Ad Position 24
No active advertisement