01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਨਸ਼ਿਆਂ ਵਿਰੁੱਧ ਜੰਗ, ਭਾਈ ਗੁਰਦਾਸ ਜੀ ਨਗਰ ਵਿਖੇ ਹੋਈ ਪੁਲਿਸ-ਪਬਲਿਕ ਮੀਟਿੰਗ

Ad Position 21
No active advertisement
ਅਜੀਤ ਡੈਸਕ 15-06-2026

ਸੁਲਤਾਨਵਿੰਡ, 14 ਜੂਨ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਵਿਖੇ ਨਿਊ ਅੰਮ੍ਰਿਤਸਰ ਰੈਜੀਡੈਂਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਛਪਾਲ ਸਿੰਘ ਦੀ ਅਗਵਾਈ ਹੇਠ ਇਕ ਵਿਸ਼ੇਸ਼ ਪੁਲਿਸ-ਪਬਲਿਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਏ.ਸੀ.ਪੀ. (ਈਸਟ) ਰਵਿੰਦਰ ਸਿੰਘ ਅਤੇ ਥਾਣਾ ਮਕਬੂਲਪੁਰਾ ਦੇ ਮੁੱਖ ਅਫ਼ਸਰ ਵਿਸ਼ੇਸ਼ ਤੌਰ ‘ਤੇ ਪਹੁੰਚੇ। ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਰਛਪਾਲ ਸਿੰਘ ਨੇ ਭਾਈ ਗੁਰਦਾਸ ਜੀ ਨਗਰ (ਨਿਊ ਅੰਮ੍ਰਿਤਸਰ) ਦੇ ਵਸਨੀਕਾਂ ਨੂੰ ਪੇਸ਼ ਆ ਰਹੀਆਂ ਵੱਖ-ਵੱਖ ਮੁਸ਼ਕਿਲਾਂ ਅਤੇ ਸੁਰੱਖਿਆ ਨਾਲ ਜੁੜੇ ਮੁੱਦਿਆਂ ਤੋਂ ਪੁਲਿਸ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਹਾਜ਼ਰ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਏ.ਸੀ.ਪੀ. ਈਸਟ ਰਵਿੰਦਰ ਸਿੰਘ ਅਤੇ ਥਾਣਾ ਮੁੱਖ ਅਫ਼ਸਰ ਅਮਨਦੀਪ ਕੌਰ ਨੇ ਵਿਸ਼ਵਾਸ ਦਿਵਾਇਆ ਕਿ ਨਿਊ ਅੰਮ੍ਰਿਤਸਰ ਦੇ ਇਲਾਕਾ ਵਾਸੀਆਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਜਾਂ ਅਸੁਰੱਖਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਜੇਕਰ ਕਿਸੇ ਵੀ ਨਾਗਰਿਕ ਨੂੰ ਕੋਈ ਪ੍ਰੇਸ਼ਾਨੀ ਆਉਂਦੀ ਹੈ ਜਾਂ ਕੋਈ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ, ਤਾਂ ਉਹ ਬਿਨਾਂ ਕਿਸੇ ਝਿਜਕ ਦੇ ਸਿੱਧਾ ਪੁਲਿਸ ਨਾਲ ਸੰਪਰਕ ਕਰ ਸਕਦਾ ਹੈ। ਇਸ ਮੀਟਿੰਗ ਵਿਚ ਇਲਾਕੇ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿਚ ਸਥਾਨਕ ਨਿਵਾਸੀ ਮੌਜੂਦ ਸਨ, ਜਿਨ੍ਹਾਂ ਨੇ ਪੁਲਿਸ ਦੀ ਇਸ ਪਹਿਲਕਦਮੀ ਦਾ ਸਵਾਗਤ ਕੀਤਾ। ਮੀਟਿੰਗ ਉਪਰੰਤ ਪ੍ਰਧਾਨ ਰਛਪਾਲ ਸਿੰਘ ਅਤੇ ਇਲਾਕਾ ਵਾਸੀਆਂ ਵਲੋਂ ਏ. ਸੀ. ਪੀ. ਰਵਿੰਦਰ ਸਿੰਘ ਅਤੇ ਇੰਸਪੈਕਟਰ ਅਮਨਦੀਪ ਕੌਰ ਨੂੰ ਜੀ ਆਇਆਂ ਆਖਦਿਆਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਜਸਮੀਤ ਸਿੰਘ, ਅਮਰਜੀਤ ਸਿੰਘ ਭੱਲਾ, ਰਾਮੇਸ਼ ਕਪੂਰ, ਮਨਜੀਤ ਸਿੰਘ ਵੱਲਾ, ਸੁਖਦੇਵ ਸਿੰਘ, ਹਰਪਾਲ ਸਿੰਘ, ਮਨਪ੍ਰੀਤ ਸਿੰਘ, ਹਰਜਿੰਦਰ ਸਿੰਘ ਬੱਗਾ, ਕਰਨਜੀਤ ਸਿੰਘ, ਗੋਲਡੀ ਚੌਹਾਨ, ਸੁਰਜੀਤ ਸਿੰਘ, ਰਣਜੀਤ ਸਿੰਘ, ਜਸ਼ਨ ਵੱਲਾ, ਸਨਮਦੀਪ ਸਿੰਘ ਭੁੱਲਰ ਸਮੇਤ ਇਲਾਕਾ ਵਾਸੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਰਾਣਾ ਭੱਖਾ ਨੇ ਸਾਥੀਆਂ ਸਮੇਤ ਦਿੱਲੀ ਸੱਤਿਆਗ੍ਰਹਿ ਵਿਚ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਤੂਫ਼ਾਨ ਕਾਰਨ ਪਾਵਰਕਾਮ ਦਾ 50 ਲੱਖ ਰੁਪਏ ਤੋਂ ਵੱਧ ਦਾ ਹੋਇਆ ਨੁਕਸਾਨ, 800 ਦੇ ਕਰੀਬ ਖੰਭੇ ਤੇ 60 ਤੋਂ ਵੱਧ ਟਰਾਂਸਫ਼ਾਰਮਰ...
Ad Position 24
No active advertisement