12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਨਿਗਮ ਨੇ ਬੱਸ ਅੱਡੇ ਤੋਂ ਮਹਾਂਸਿੰਘ ਗੇਟ ਚੌਂਕ ਤੱਕ ਨਾਜਾਇਜ਼ ਕਬਜ਼ਿਆਂ ਵਿਰੁੱਧ ਚਲਾਈ ਮੁਹਿੰਮ

Ad Position 21
No active advertisement
ਅਜੀਤ ਡੈਸਕ 16-06-2026

ਅੰਮ੍ਰਿਤਸਰ, 15 ਜੂਨ (ਹਰਮਿੰਦਰ ਸਿੰਘ)-ਨਗਰ ਨਿਗਮ ਵਲੋਂ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਕਮਿਸ਼ਨਰ ਡਾ: ਜੈਇੰਦਰ ਸਿੰਘ ਦੇ ਹੁਕਮਾਂ ਅਨੁਸਾਰ ਬੱਸ ਅੱਡੇ ਦੇ ਬਾਹਰ ਤੋਂ ਮਹਾ ਸਿੰਘ ਗੇਟ ਚੌਂਕ ਤੱਕ ਸੜਕ ਦੇ ਦੋਵੇਂ ਪਾਸਿਆਂ ‘ਤੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਹ ਮੁਹਿੰਮ ਸਕੱਤਰ-ਕਮ-ਅਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਦੀ ਨਿਗਰਾਨੀ ਹੇਠ ਅਸਟੇਟ ਵਿਭਾਗ ਦੇ ਇੰਸਪੈਕਟਰ ਅਮਨ ਸ਼ਰਮਾ, ਇੰਸਪੈਕਟਰ ਪ੍ਰੀਤੀ ਚੌਹਾਨ ਅਤੇ ਉਨ੍ਹਾਂ ਦੀ ਟੀਮ ਵਲੋਂ ਚਲਾਈ ਗਈ। ਮੁਹਿੰਮ ਦੌਰਾਨ ਬੱਸ ਸਟੈਂਡ ਦੇ ਸਾਹਮਣੇ ਫੁੱਟਪਾਥਾਂ ‘ਤੇ ਗ਼ੈਰ-ਕਾਨੂੰਨੀ ਤੌਰ ‘ਤੇ ਲਗਾਈਆਂ ਗਈਆਂ ਰੇਹੜੀਆਂ, ਢਾਬਿਆਂ ਅਤੇ ਹੋਰ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ। ਇਨ੍ਹਾਂ ਕਬਜ਼ਿਆਂ ਕਾਰਨ ਟ੍ਰੈਫਿਕ ਦੀ ਆਵਾਜਾਈ ਪ੍ਰਭਾਵਿਤ ਹੋ ਰਹੀ ਸੀ ਅਤੇ ਪੈਦਲ ਯਾਤਰੀਆਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਅਸਟੇਟ ਵਿਭਾਗ ਦੀ ਟੀਮ ਨੇ ਫੁੱਟਪਾਥਾਂ ਅਤੇ ਸੜਕ ਕਿਨਾਰਿਆਂ ਤੋਂ ਨਾਜਾਇਜ਼ ਕਬਜ਼ੇ ਹਟਾ ਕੇ ਆਵਾਜਾਈ ਨੂੰ ਸੁਚਾਰੂ ਬਣਾਇਆ ਅਤੇ ਪੈਦਲ ਯਾਤਰੀਆਂ ਦੀ ਸੁਰੱਖਿਆ ਅਤੇ ਸੁਵਿਧਾ ਨੂੰ ਯਕੀਨੀ ਬਣਾਇਆ। ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਅਤੇ ਜਨਤਕ ਥਾਵਾਂ ਨੂੰ ਕਬਜ਼ਾ-ਮੁਕਤ ਬਣਾਉਣ ਲਈ ਅਜਿਹੀਆਂ ਮੁਹਿੰਮਾਂ ਅੱਗੇ ਵੀ ਨਿਰੰਤਰ ਜਾਰੀ ਰਹਿਣਗੀਆਂ। ਉਨ੍ਹਾਂ ਨੇ ਰੇਹੜੀ-ਫੜੀ ਚਾਲਕਾਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਫੁੱਟਪਾਥਾਂ ਅਤੇ ਜਨਤਕ ਥਾਵਾਂ ‘ਤੇ ਗ਼ੈਰ-ਕਾਨੂੰਨੀ ਕਬਜ਼ੇ ਨਾ ਕਰਨ, ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਵਧੀਕ ਨਗਰ ਨਿਗਮ ਕਮਿਸ਼ਨਰ ਡਾ: ਜੈ ਇੰਦਰ ਸਿੰਘ ਨੇ ਕਿਹਾ ਕਿ ਬਿਹਤਰ ਟ੍ਰੈਫਿਕ ਪ੍ਰਬੰਧਨ, ਨਾਗਰਿਕ ਸਹੂਲਤਾਂ ਵਿਚ ਸੁਧਾਰ ਅਤੇ ਆਮ ਲੋਕਾਂ ਦੀ ਸੁਵਿਧਾ ਲਈ ਅਜਿਹੀਆਂ ਮੁਹਿੰਮਾਂ ਨਿਯਮਿਤ ਤੌਰ ‘ਤੇ ਚਲਾਈਆਂ ਜਾਣਗੀਆਂ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਅਗਲੇ ਦਿਨਾਂ ’ਚ ਚੱਲਣਗੀਆਂ ਤੇਜ਼ ਹਵਾਵਾਂ, ਕੁਝ ਜਗ੍ਹਾ ’ਤੇ ਗਰਜ ਚਮਕ ਨਾਲ ਪੈ ਸਕਦੇ ਹਨ ਛਿੱਟੇ ਅਗਲੀ ਖ਼ਬਰ ਬਿਲਡਿੰਗ ਮਟੀਰੀਅਲ ਦੇ ਵਧੇ ਭਾਅ ਨਾਲ ਉਸਾਰੀ ਦੇ ਕੰਮ ਹੋ ਰਹੇ ਪ੍ਰਭਾਵਿਤ
Ad Position 24