12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਪੰਜਾਬ ’ਚ ਅਗਲੇ ਦਿਨਾਂ ’ਚ ਚੱਲਣਗੀਆਂ ਤੇਜ਼ ਹਵਾਵਾਂ, ਕੁਝ ਜਗ੍ਹਾ ’ਤੇ ਗਰਜ ਚਮਕ ਨਾਲ ਪੈ ਸਕਦੇ ਹਨ ਛਿੱਟੇ

Ad Position 21
No active advertisement
ਅਜੀਤ ਡੈਸਕ 16-06-2026

ਅੰਮ੍ਰਿਤਸਰ, 15 ਜੂਨ (ਹਰਮਿੰਦਰ ਸਿੰਘ)-ਪੰਜਾਬ ਵਿਚ ਬੀਤੇ ਦਿਨਾਂ ਤੋਂ ਤੇਜ਼ ਅਤੇ ਹਲਕੀਆਂ ਹਵਾਵਾਂ ਚੱਲਣ ਕਾਰਨ ਮੌਸਮ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਘੱਟ ਚਲ ਰਹਾ ਹੈ। ਲੰਘੇ 24 ਘੰਟਿਆਂ ‘ਚ ਦਿਨ ਦੇ ਸਮੇਂ ਵੱਧ ਤੋਂ ਵੱਧ 39.4 ਡਿਗਰੀ ਸੈਲਸੀਅਸ ਰਿਹਾ ਜੋ ਫਰੀਦਕੋਟ ਵਿਖੇ ਦਰਜ ਕੀਤਾ ਗਿਆ ਹੈ। ਇਸੇ ਦੌਰਾਨ ਰਾਤ ਦੇ ਸਮੇਂ ਘੱਟ ਤੋਂ ਘੱਟ ਤਾਪਮਾਨ 22.5 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ‘ਚ ਅੰਮ੍ਰਿਤਸਰ ‘ਚ ਦਿਨ ਦੇ ਸਮੇਂ ਵੱਧ ਤੋਂ ਵੱਧ ਤਾਪਮਾਨ 36.0 ਡਿਗਰੀ ਸੈਲਸੀਅਸ ਰਿਹਾ। ਇਸੇ ਤਰ੍ਹਾਂ ਲੁਧਿਆਣਾ ‘ਚ 35.6 ਡਿਗਰੀ, ਪਟਿਆਲਾ ‘ਚ 37.8 ਡਿਗਰੀ, ਪਠਾਨਕੋਟ ‘ਚ 37.6 ਡਿਗਰੀ, ਬਠਿੰਡਾ ‘ਚ 33.2 ਡਿਗਰੀ ਤੋਂ 37.5 ਡਿਗਰੀ, ਫਾਜ਼ਿਲਕਾ ‘ਚ 34.6 ਡਿਗਰੀ ਫਿਰੋਜ਼ਪੁਰ ‘ਚ 35.6 ਡਿਗਰੀ, ਹੁਸ਼ਿਆਰਪੁਰ ‘ਚ 35.0 ਡਿਗਰੀ ਸੈਲਸੀਅਸ ਤੱਕ ਤਾਪਮਾਨ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦਿਨਾਂ ‘ਚ ਪੰਜਾਬ ਦੇ ਕੁਝ ਇਲਾਕਿਆਂ ‘ਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਗਰਜ ਚਮਕ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸੂਬੇ ਦੇ ਸਮੂਹ ਅਕਾਲੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ ਤੇ ਨਵਾਂ ਜੋਸ਼ ਪੈਦਾ ਹੋਇ... ਅਗਲੀ ਖ਼ਬਰ ਨਿਗਮ ਨੇ ਬੱਸ ਅੱਡੇ ਤੋਂ ਮਹਾਂਸਿੰਘ ਗੇਟ ਚੌਂਕ ਤੱਕ ਨਾਜਾਇਜ਼ ਕਬਜ਼ਿਆਂ ਵਿਰੁੱਧ ਚਲਾਈ ਮੁਹਿੰਮ
Ad Position 24