12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸੂਬੇ ਦੇ ਸਮੂਹ ਅਕਾਲੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ ਤੇ ਨਵਾਂ ਜੋਸ਼ ਪੈਦਾ ਹੋਇਆ-ਸਰਜੀਤ ਸਿੰਘ ਪਹਿਲਵਾਨ

Ad Position 21
No active advertisement
ਅਜੀਤ ਡੈਸਕ 16-06-2026

ਛੇਹਰਟਾ,15 ਜੂਨ (ਪੱਤਰ ਪ੍ਰੇਰਕ)-ਬੀਤੇ ਦਿਨੀਂ ਪੁਲਿਸ ਥਾਣਾ ਮਜੀਠਾ ਵਿਖੇ ਵਾਪਰੇ ਘਟਨਾਕ੍ਰਮ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਤੇ ਉਕਤ ਮਾਮਲੇ ਵਿਚ ਅੱਜ ਮਾਨਯੋਗ ਅੰਮ੍ਰਿਤਸਰ ਅਦਾਲਤ ਵਲੋਂ ਸਾਬਕਾ ਕੈਬਨਿਟ ਵਜ਼ੀਰ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਦੀ ਖ਼ਬਰ ਮਿਲਦਿਆਂ ਹੀ ਮਾਝੇ ਦੇ ਸਮੂਹ ਅਕਾਲੀ ਵਰਕਰਾਂ ਤੇ ਅਹੁਦੇਦਾਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਸ਼੍ਰੋਮਣੀ ਅਕਾਲੀ ਦਲ ਜਥਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਜਥੇ: ਸੁਰਜੀਤ ਸਿੰਘ ਪਹਿਲਵਾਨ ਵਲੋਂ ਮਾਨਯੋਗ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਇਨਸਾਫ਼ ਅਤੇ ਕਾਨੂੰਨੀ ਪ੍ਰਕਿਰਿਆ ਉੱਤੇ ਲੋਕਾਂ ਦੇ ਭਰੋਸੇ ਨੂੰ ਹੋਰ ਮਜ਼ਬੂਤ ਕਰਨ ਵਾਲਾ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਸਰਕਾਰ ਵਲੋਂ ਕਾਨੂੰਨ ਨੂੰ ਛਿੱਕੇ ਟੰਗ ਕੇ ਦਰਜ ਕੀਤਾ ਗਿਆ ਕੇਸ ਜਿਵੇਂ ਅੱਜ ਮੂਧੜੇ ਮੂੰਹ ਡਿੱਗਿਆ ਹੈ �ਵੇਂ ਹੀ 2027 ਵਿਚ ਇਹ ਸਰਕਾਰ ਵੀ ਮੂੰਹ ਪਰਨੇ ਵੱਜੇਗੀ, ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰ ਤੇ ਵਰਕਰਾਂ ਨੂੰ ਪਰਚਿਆਂ ਨਾਲ ਡਰਾਇਆ ਨਹੀਂ ਜਾ ਸਕਦਾ ਤੇ ਅੱਜ ਪੰਜਾਬ ਦੇ ਸਾਬਕਾ ਕੈਬਨਿਟ ਵਜ਼ੀਰ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸਮੂਹ ਅਕਾਲੀ ਵਰਕਰਾਂ ਤੇ ਸਮਰਥਕਾਂ ਵਿਚ ਨਵਾਂ ਜੋਸ਼ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਬੜੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਪੰਜਾਬ ਵਿਚੋਂ ਆਮ ਆਦਮੀ ਪਾਰਟੀ ਦਾ ਬਿਸਤਰਾ ਗੋਲ ਕਰਕੇ ਸੂਬੇ ਵਿਚ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਲੋਕ ਹਤੈਸ਼ੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਪੰਜਾਬ ’ਚ ਅਗਲੇ ਦਿਨਾਂ ’ਚ ਚੱਲਣਗੀਆਂ ਤੇਜ਼ ਹਵਾਵਾਂ, ਕੁਝ ਜਗ੍ਹਾ ’ਤੇ ਗਰਜ ਚਮਕ ਨਾਲ ਪੈ ਸਕਦੇ ਹਨ ਛਿੱਟੇ
Ad Position 24