12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 16-06-2026

ਅੰਮ੍ਰਿਤਸਰ, 15 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ (ਰਜਿ) ਜ਼ਿਲ੍ਹਾ ਅੰਮ੍ਰਿਤਸਰ ਦੀ ਇਕੱਤਰਤਾ ਸੁਖਦੇਵ ਸਿੰਘ ਪੰਨੂੰ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਸਥਾਨਕ ਰਾਮ ਬਾਗ ਵਿਖੇ ਹੋਈ, ਜਿਸ ‘ਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ‘ਚੋਂ ਸੇਵਾਮੁਕਤ ਹੋਏ ਪੈਨਸ਼ਨਰਾਂ ਨੇ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ। ਇਸ ਦੌਰਾਨ ਕੈਬਨਿਟ ਸਬ ਕਮੇਟੀ ਵਲੋਂ ਪੇਸ਼ ਕੀਤੀ ਗਈ ਰਿਪੋਰਟ ਦੀਆਂ ਕਾਪੀਆਂ ਸਾੜ ਕੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਚਰਨ ਸਿੰਘ ਸੰਧੂ ਜਨਰਲ ਸਕੱਤਰ ਨੇ ਜਥੇਬੰਦਕ ਗਤੀਵਿਧੀਆਂ ਅਤੇ ਕੈਸ਼ੀਅਰ ਨਰਿੰਦਰ ਸ਼ਰਮਾ ਨੇ ਵਿੱਤੀ ਰਿਪੋਰਟ ਪੇਸ਼ ਕੀਤੀ। ਇਸ ਮੌਕੇ ਸੁਖਦੇਵ ਸਿੰਘ ਪੰਨੂੰ ਪ੍ਰਧਾਨ, ਚਰਨ ਸਿੰਘ ਐਕਟਿੰਗ ਪ੍ਰਧਾਨ, ਸੁਖਜਿੰਦਰ ਸਿੰਘ ਰਿਆੜ ਸੀਨੀਅਰ ਮੀਤ ਪ੍ਰਧਾਨ, ਕੁਲਦੀਪ ਸਿੰਘ ਮੀਤ ਪ੍ਰਧਾਨ, ਚਰਨ ਸਿੰਘ ਸੰਧੂ ਜਨਰਲ ਸਕੱਤਰ, ਨਰਿੰਦਰ ਸ਼ਰਮਾ ਕੈਸ਼ੀਅਰ, ਸਤਪਾਲ ਸਿੰਘ ਚੋਲੀਆ ਤੇ ਬਖ਼ਸ਼ੀ ਰਾਮ ਨੇ ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਹੱਲ ਨਾ ਕਰਨ ਦਾ ਸਖਤ ਵਿਰੋਧ ਕੀਤਾ। ਇਸ ਮੌਕੇ ਪੈਨਸ਼ਨਰਾਂ ਨੂੰ ਦੱਸਿਆ ਗਿਆ ਕਿ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵਲੋਂ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਦੇ ਹੱਕ ‘ਚ ਮਿਤੀ 17-6-26 ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਸੂਬਾ ਪੱਧਰੀ ਕਨਵੈਨਸ਼ਨ ਕੀਤੀ ਜਾ ਰਹੀ ਹੈ ਜਿਸ ‘ਚ ਜਥੇਬੰਦੀ ਵੱਧ ਚੜ੍ਹ ਕੇ ਹਿੱਸਾ ਲਵੇਗੀ। ਸੁਖਦੇਵ ਸਿੰਘ ਪੰਨੂੰ ਪ੍ਰਧਾਨ ਅਤੇ ਚਰਨ ਸਿੰਘ ਸੰਧੂ ਜਨਰਲ ਸਕੱਤਰ ਨੇ ਮੰਗ ਕੀਤੀ ਕਿ ਹਾਈਕੋਰਟ ਵਲੋਂ ਮਿਤੀ 8-4-26 ਨੂੰ ਦਿੱਤੇ ਫੈਸਲੇ ਅਨੁਸਾਰ ਮਿਤੀ 1-1-16 ਤੋਂ ਸੋਧੀਆਂ ਪੈਨਸ਼ਨਾਂ ਦਾ ਬਕਾਇਆ ਅਤੇ ਡੀ. ਏ. ਦੀਆਂ ਪੈਂਡਿੰਗ ਕਿਸ਼ਤਾਂ ਅਤੇ ਡੀ. ਏ. ਦੀਆਂ ਪਹਿਲਾਂ ਜਾਰੀ ਕੀਤੀਆਂ ਕਿਸ਼ਤਾਂ ਦਾ ਬਕਾਇਆ ਯਕਮੁਸ਼ਤ ਜਾਰੀ ਕੀਤਾ ਜਾਵੇ, ਮੈਡੀਕਲ ਭੱਤਾ ਪ੍ਰਤੀ ਮਹੀਨਾ 2000/-ਕੀਤਾ ਜਾਵੇ, ਕੈਸ਼ ਲੈੱਸ ਸਿਹਤ ਸਕੀਮ ਸੋਧ ਕੇ ਦੁਬਾਰਾ ਲਾਗੂ ਕੀਤੀ ਜਾਵੇ, ਅਦਾਲਤਾਂ ਵਲੋਂ ਪੈਨਸ਼ਨਰਾਂ ਦੇ ਹੱਕ ਵਿਚ ਸਮੇਂ ਸਮੇਂ ਤੇ ਕੀਤੇ ਫੈਸਲੇ ਤੁਰੰਤ ਲਾਗੂ ਕੀਤੇ ਜਾਣ। ਇਸ ਮੌਕੇ ਸੁਖਬੀਰ ਸਿੰਘ ਸੰਧੂ, ਬਲਦੇਵ ਸਿੰਘ ਰੰਧਾਵਾ, ਕੁਲਦੀਪ ਸਿੰਘ ਸੰਧੂ, ਦਲਜੀਤ ਸਿੰਘ, ਗੁਰਵਿੰਦਰ ਸਿੰਘ, ਦਲਬੀਰ ਸਿੰਘ, ਜਸਪਾਲ ਸਿੰਘ, ਅਮਰਜੀਤ ਸਿੰਘ, ਕੰਵਰ ਹਰਜੀਤ ਸਿੰਘ, ਸਵਿੰਦਰਪਾਲ ਸਿੰਘ, ਰਜੀਵ ਕੁਮਾਰ, ਰਣਜੀਤ ਸਿੰਘ, ਗੁਲਜ਼ਾਰ ਸਿੰਘ, ਹਰਜਿੰਦਰ ਸਿੰਘ, ਸਤਨਾਮ ਸਿੰਘ, ਸੁਰੇਸ਼ ਕੁਮਾਰ, ਜੁਗਿੰਦਰ ਪਾਲ, ਬਲਬੀਰ ਸਾਗਰ, ਭਾਰਤ ਭੂਸ਼ਣ ਬਾਂਸਲ, ਚੈਨ ਸਿੰਘ, ਅਮਰੀਕ ਸਿੰਘ, ਐੱਚ.ਆਰ. ਸੂਦਨ, ਬਖ਼ਸ਼ੀ ਰਾਮ, ਬਿਹਾਰੀ ਲਾਲ, ਰਵਿੰਦਰ ਨਾਥ ਸ਼ਰਮਾ, �ਮ ਪ੍ਰਕਾਸ਼, ਮਨਮੋਹਣ ਸਿੰਘ, ਕੰਵਲਜੀਤ ਸਿੰਘ ਬੱਲ, ਸ਼ਿਵ ਕੁਮਾਰ, ਦਿਆ ਰਾਮ, ਨਾਨਕ ਚੰਦ, ਦੇਸ ਰਾਜ, ਸੁਬਾਸ਼ ਚੰਦ, ਨਰਿੰਦਰ ਸਿੰਘ ਗਿੱਲ, ਹਰਭਜਨ ਸਿੰਘ, ਦਿਲਦਾਰ ਸਿੰਘ, ਅਸ਼ਵਨੀ ਕੁਮਾਰ, ਮਿਲਖਾ ਸਿੰਘ, ਹਰਵਿੰਦਰ ਪਾਲ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਨੀਟ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਤਿੰਨ ਦਿਨ ਮੁਫ਼ਤ ਹੋਵੇਗਾ ਸਫ਼ਰ-ਗੁਰਪ੍ਰਤਾਪ ਸਿੰਘ ਸੰਧੂ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸੂਬੇ ਦੇ ਸਮੂਹ ਅਕਾਲੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ ਤੇ ਨਵਾਂ ਜੋਸ਼ ਪੈਦਾ ਹੋਇ...
Ad Position 24