13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਫੋਰੈਂਸਿਕ ਖ਼ੁਲਾਸਿਆਂ ਤੋਂ ਬਾਅਦ ਭਗਵੰਤ ਮਾਨ ਅਸਤੀਫ਼ਾ ਦੇਣ-ਭਾਜਪਾ

Ad Position 21
No active advertisement
ਅਜੀਤ ਡੈਸਕ 16-06-2026

ਅੰਮ੍ਰਿਤਸਰ, 15 ਜੂਨ (ਹਰਮਿੰਦਰ ਸਿੰਘ)-ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਦੇਸ਼ ਦੀਆਂ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਉੱਚ ਤਕਨੀਕੀ ਫੋਰੈਂਸਿਕ ਲੈਬਾਂ ਦੀਆਂ ਰਿਪੋਰਟਾਂ ਦੇ ਹਵਾਲੇ ਨਾਲ ਭਗਵੰਤ ਮਾਨ ਦੀ ਦਸ ਗੁਰੂ ਸਾਹਿਬਾਨ ਦੀ ਤਸਵੀਰ ਦੀ ਬੇਅਦਬੀ ਨਾਲ ਸੰਬੰਧਿਤ ਵਿਵਾਦਿਤ ਵੀਡੀ� ਦੇ ਸਹੀ ਪਾਏ ਜਾਣ ਬਾਰੇ ਕੀਤੇ ਗਏ ਖ਼ੁਲਾਸਿਆਂ ਤੋਂ ਬਾਅਦ ਭਗਵੰਤ ਮਾਨ ਕੋਲ ਮੁੱਖ ਮੰਤਰੀ ਅਤੇ ਵਿਧਾਇਕ ਦੇ ਅਹੁਦੇ ‘ਤੇ ਬਣੇ ਰਹਿਣ ਦਾ ਕੋਈ ਨੈਤਿਕ, ਸਮਾਜਿਕ ਜਾਂ ਰਾਜਨੀਤਿਕ ਅਧਿਕਾਰ ਨਹੀਂ ਰਹਿ ਜਾਂਦਾ। ਉਨ੍ਹਾਂ ਕਿਹਾ ਕਿ ਜੇਕਰ ਇਕ ਆਮ ਨਾਗਰਿਕ ਅਜਿਹੇ ਦੋਸ਼ਾਂ ਲਈ ਕਾਨੂੰਨ ਦੇ ਘੇਰੇ ਵਿਚ ਆ ਸਕਦਾ ਹੈ, ਤਾਂ ਸੂਬੇ ਦਾ ਮੁੱਖ ਮੰਤਰੀ ਕਾਨੂੰਨ ਅਤੇ ਨੈਤਿਕਤਾ ਤੋਂ ਉੱਪਰ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਸੰਬੰਧਿਤ ਵੀਡੀ� ਨਾਲ ਕਿਸੇ ਕਿਸਮ ਦੀ ਛੇੜਛਾੜ ਨਾ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ। ਅਜਿਹੇ ਅਪਮਾਨ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦਾ ਸਭ ਤੋਂ ਚਿੰਤਾਜਨਕ ਪੱਖ ਇਹ ਹੈ ਕਿ ਜਦੋਂ ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਸੀ, ਤਾਂ ਉਨ੍ਹਾਂ ਨੇ ਸੰਬੰਧਿਤ ਵੀਡੀ� ਨੂੰ ਫ਼ਰਜ਼ੀ ਕਰਾਰ ਦਿੰਦਿਆਂ ਕਿਸੇ ਵੀ ਫੋਰੈਂਸਿਕ ਜਾਂਚ ਦਾ ਸਾਹਮਣਾ ਕਰਨ ਦੀ ਖੁੱਲ੍ਹੀ ਚੁਣੌਤੀ ਦਿੱਤੀ ਸੀ। ਜੇਕਰ ਹੁਣ ਫੋਰੈਂਸਿਕ ਰਿਪੋਰਟਾਂ ਦੇ ਹਵਾਲੇ ਨਾਲ ਵੀਡੀ� ਦੀ ਪ੍ਰਮਾਣਿਕਤਾ ਸਾਬਤ ਹੋ ਚੁੱਕੀ ਹੈ, ਤਾਂ ਇਹ ਸਿਰਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਨਹੀਂ ਰਹਿੰਦਾ, ਸਗੋਂ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਗੁਮਰਾਹ ਕਰਨ ਅਤੇ ਲੋਕਾਂ ਸਾਹਮਣੇ ਝੂਠ ਬੋਲਣ ਦਾ ਵੀ ਗੰਭੀਰ ਮਾਮਲਾ ਬਣ ਜਾਂਦਾ ਹੈ। ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਅਪੀਲ ਕੀਤੀ ਕਿ ਜੇਕਰ ਪੁਲਿਸ ਮੁੱਖ ਮੰਤਰੀ ਖ਼ਿਲਾਫ਼ ਕਾਰਵਾਈ ਨਹੀਂ ਕਰਦੀ, ਤਾਂ ਪੰਥਕ ਮਰਿਆਦਾ ਅਤੇ ਸਿੱਖ ਭਾਵਨਾਵਾਂ ਦਾ ਖ਼ਿਆਲ ਰੱਖਦਿਆਂ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਵਿਚ ਦੇਰੀ ਨਾ ਕੀਤੀ ਜਾਵੇ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੇ ਲੋਕ ਸਭਾ ਮੈਂਬਰ �ਜਲਾ ਨੇ ਭਾਜਪਾ ਸਰਕਾਰ ਦੇ ਕੇਂਦਰੀ ਮੰਤਰੀਆਂ ਦੇ ਗਾਏ ਸੋਹਲੇ ਅਗਲੀ ਖ਼ਬਰ ਸਾਬਕਾ ਉਪ ਮੁਖ ਮੰਤਰੀ ਸੋਨੀ ਵਲੋਂ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਦੀ ਪੁਸਤਕ ਰਿਲੀਜ਼
Ad Position 24