13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਕਾਂਗਰਸ ਦੇ ਲੋਕ ਸਭਾ ਮੈਂਬਰ �ਜਲਾ ਨੇ ਭਾਜਪਾ ਸਰਕਾਰ ਦੇ ਕੇਂਦਰੀ ਮੰਤਰੀਆਂ ਦੇ ਗਾਏ ਸੋਹਲੇ

Ad Position 21
No active advertisement
ਅਜੀਤ ਡੈਸਕ 16-06-2026

ਅੰਮ੍ਰਿਤਸਰ, 15 ਜੂਨ (ਰੇਸ਼ਮ ਸਿੰਘ)-ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ �ਜਲਾ ਨੇ ਅੰਮ੍ਰਿਤਸਰ-ਕਟੜਾ ਰੇਲ ਗੱਡੀ ਦੇ ਰੂਟ ਵਿਚ ਕੀਤੇ ਗਏ ਅਹਿਮ ਬਦਲਾਅ ਦਾ ਸਵਾਗਤ ਕਰਦਿਆਂ ਭਾਜਪਾ ਸਰਕਾਰ ਦੇ ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਣਵ ਅਤੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਪ੍ਰਗਟ ਕਰਦਿਆਂ ਖੁਸ਼ੀ ਜਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਅੰਮ੍ਰਿਤਸਰ, ਬਟਾਲਾ, ਗੁਰਦਾਸਪੁਰ ਅਤੇ ਪਠਾਨਕੋਟ ਖੇਤਰ ਦੇ ਹਜ਼ਾਰਾਂ ਸ਼ਰਧਾਲੂਆਂ ਅਤੇ ਯਾਤਰੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਨ੍ਹਾਂ ਦੇ ਸਫ਼ਰ ਦਾ ਸਮਾਂ ਵੀ ਘੱਟ ਹੋਵੇਗਾ। ਸ: �ਜਲਾ ਨੇ ਦੱਸਿਆ ਕਿ ਜਦੋਂ ਇਸ ਰੇਲ ਸੇਵਾ ਦੀ ਸ਼ੁਰੂਆਤ ਕੀਤੀ ਗਈ ਸੀ, ਉਸ ਵੇਲੇ ਉਨ੍ਹਾਂ ਨੇ ਰੇਲ ਮੰਤਰੀ ਕੋਲ ਮੰਗ ਰੱਖੀ ਸੀ ਕਿ ਇਸ ਦਾ ਰੂਟ ਅੰਮ੍ਰਿਤਸਰ ਤੋਂ ਬਟਾਲਾ, ਗੁਰਦਾਸਪੁਰ ਅਤੇ ਪਠਾਨਕੋਟ ਰਾਹੀਂ ਨਿਰਧਾਰਤ ਕੀਤਾ ਜਾਵੇ, ਤਾਂ ਜੋ ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਵੀ ਇਸ ਸਹੂਲਤ ਦਾ ਸਿੱਧਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਰੇਲ ਮੰਤਰਾਲੇ ਨੇ ਲੋਕਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਉਨ੍ਹਾਂ ਦੀ ਮੰਗ ਨੂੰ ਮਨਜ਼ੂਰ ਕੀਤਾ ਹੈ, ਜਿਸ ਲਈ ਉਹ ਰੇਲ ਮੰਤਰੀ ਅਸ਼ਵਿਨੀ ਵੈਸ਼ਣਵ ਅਤੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਵਿਸ਼ੇਸ਼ ਤੌਰ ‘ਤੇ ਧੰਨਵਾਦੀ ਹਨ। ਸ: �ਜਲਾ ਨੇ ਕਿਹਾ ਕਿ ਪਹਿਲਾਂ ਇਹ ਗੱਡੀ ਅੰਮ੍ਰਿਤਸਰ ਤੋਂ ਜਲੰਧਰ ਹੁੰਦੀ ਹੋਈ ਪਠਾਨਕੋਟ ਪਹੁੰਚਦੀ ਸੀ, ਜਿਸ ਕਾਰਨ ਯਾਤਰੀਆਂ ਨੂੰ ਵਧੇਰੇ ਸਮਾਂ ਲੱਗਦਾ ਸੀ। ਪਰ ਹੁਣ ਨਵੇਂ ਰੂਟ ਤਹਿਤ ਇਹ ਅੰਮ੍ਰਿਤਸਰ ਤੋਂ ਸਿੱਧੀ ਬਟਾਲਾ, ਗੁਰਦਾਸਪੁਰ ਅਤੇ ਪਠਾਨਕੋਟ ਰਾਹੀਂ ਕਟੜਾ ਜਾਵੇਗੀ। ਇਸ ਨਾਲ ਨਾ ਸਿਰਫ਼ ਯਾਤਰਾ ਦਾ ਸਮਾਂ ਘੱਟ ਹੋਵੇਗਾ, ਸਗੋਂ ਸ਼ਰਧਾਲੂਆਂ ਨੂੰ ਹੋਰ ਵਧੀਆ ਅਤੇ ਸੁਵਿਧਾਜਨਕ ਰੇਲ ਸੇਵਾ ਵੀ ਪ੍ਰਾਪਤ ਹੋਵੇਗੀ। ਉਨ੍ਹਾਂ ਕਿਹਾ ਕਿ ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨਾਂ ਲਈ ਪੰਜਾਬ ਦੇ ਸਰਹੱਦੀ ਅਤੇ ਮਾਝਾ ਖੇਤਰ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਕਟੜਾ ਜਾਂਦੇ ਹਨ। ਨਵੇਂ ਰੂਟ ਦੇ ਲਾਗੂ ਹੋਣ ਨਾਲ ਅੰਮ੍ਰਿਤਸਰ, ਬਟਾਲਾ, ਗੁਰਦਾਸਪੁਰ ਅਤੇ ਪਠਾਨਕੋਟ ਦੇ ਲੋਕਾਂ ਨੂੰ ਸਿੱਧੀ ਰੇਲ ਸਹੂਲਤ ਮਿਲੇਗੀ, ਜਿਸ ਨਾਲ ਉਨ੍ਹਾਂ ਦੀ ਯਾਤਰਾ ਪਹਿਲਾਂ ਨਾਲੋਂ ਵਧੇਰੇ ਆਸਾਨ ਅਤੇ ਆਰਾਮਦਾਇਕ ਬਣੇਗੀ। ਉਨ੍ਹਾਂ ਦੱਸਿਆ ਕਿ ਕੱਲ੍ਹ ਤੋਂ ਇਹ ਟ੍ਰੇਨ ਆਪਣੇ ਨਵੇਂ ਰੂਟ ‘ਤੇ ਨਿਯਮਿਤ ਤੌਰ ‘ਤੇ ਚੱਲਣੀ ਸ਼ੁਰੂ ਹੋ ਜਾਵੇਗੀ। ਇਸ ਨੂੰ ਉਨ੍ਹਾਂ ਨੇ ਖੇਤਰ ਦੇ ਲੋਕਾਂ ਲਈ ਇਕ ਵੱਡੀ ਸੌਗਾਤ ਕਰਾਰ ਦਿੰਦਿਆਂ ਕਿਹਾ ਕਿ ਲੋਕ-ਹਿੱਤ ਨਾਲ ਜੁੜੇ ਮੁੱਦਿਆਂ ਨੂੰ ਅੱਗੇ ਵੀ ਪਹਿਲ ਦੇ ਆਧਾਰ ‘ਤੇ ਉਠਾਇਆ ਜਾਂਦਾ ਰਹੇਗਾ, ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

Ad Position 22
No active advertisement
ਪਿਛਲੀ ਖ਼ਬਰ ਇੰਡੀਗੋ ਏਅਰਲਾਈਨ ਨੇ ਨੋਇਡਾ-ਅੰਮ੍ਰਿਤਸਰ ਵਿਚਾਲੇ ਕੀਤੀ ਘਰੇਲੂ ਉਡਾਣ ਸ਼ੁਰੂ ਅਗਲੀ ਖ਼ਬਰ ਫੋਰੈਂਸਿਕ ਖ਼ੁਲਾਸਿਆਂ ਤੋਂ ਬਾਅਦ ਭਗਵੰਤ ਮਾਨ ਅਸਤੀਫ਼ਾ ਦੇਣ-ਭਾਜਪਾ
Ad Position 24