08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 19-06-2026

ਛੇਹਰਟਾ,18 ਜੂਨ (ਪੱਤਰ ਪ੍ਰੇਰਕ)-ਸ਼ਹੀਦਾਂ ਦੇ ਸਿਰਤਾਜ, ਸ਼ਾਂਤੀ ਦੇ ਪੁੰਜ ਪੰਜਵੇਂ ਪਾਤਿਸ਼ਾਹ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ 420ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਰਕਾਰ ਪੱਤੀ ਕੋਟ ਖਾਲਸਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ: ਮੇਜਰ ਸਿੰਘ ਸਰਕਾਰੀਆ ਦੀ ਦੇਖ ਰੇਖ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਏ ਗਏ। ਪਰਸੋਂ ਤੋਂ ਰਖਾਏ ਗਏ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਸਵੇਰੇ ਭੋਗ ਪੈਣ ਉਪਰੰਤ ਜੁੱਗੋ ਜੁੱਗ ਅਟੱਲ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸਜੇ ਧਾਰਮਿਕ ਦੀਵਾਨਾਂ ਵਿਚ ਪੰਥ ਪ੍ਰਸਿੱਧ ਕੀਰਤਨੀਏ ਜਥਿਆਂ ਵਲੋਂ ਅੰਮ੍ਰਿਤਮਈ ਗੁਰਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ ਤੇ ਇਤਿਹਾਸਕ ਗੁਰਦੁਆਰਾ ਬੋਹੜੀ ਸਾਹਿਬ ਦੇ ਪ੍ਰਧਾਨ ਜਥੇ: ਸਵਿੰਦਰ ਸਿੰਘ ਕੋਟ ਖਾਲਸਾ ਨੇ ਸਮਾਗਮ ਦੌਰਾਨ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਜੀਵਨੀ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਤੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਵਲੋਂ ਦਰਸਾਏ ਮਾਰਗ ‘ਤੇ ਚੱਲ ਕੇ ਆਪਣਾ ਜੀਵਨ ਸਫਲਾ ਕਰਨ ਦੀ ਅਪੀਲ ਕੀਤੀ। ਪ੍ਰਧਾਨ ਮੇਜਰ ਸਿੰਘ ਸਰਕਾਰੀਆ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਮਾਨਵਤਾ ਦੀ ਭਲਾਈ, ਧਰਮ ਦੀ ਰਾਖੀ ਅਤੇ ‘ਆਦਿ ਗ੍ਰੰਥ’ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ) ਦੀ ਸੰਪਾਦਨਾ ਕਰਕੇ ਇਤਿਹਾਸਕ ਕਾਰਜ ਕੀਤਾ ਹੈ, ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਸਿੱਖ ਇਤਿਹਾਸ ਵਿਚ ‘ਸ਼ਹੀਦਾਂ ਦੇ ਸਿਰਤਾਜ’ ਵਜੋਂ ਯਾਦ ਕੀਤਾ ਜਾਂਦਾ ਹੈ। ਪ੍ਰਧਾਨ ਜਥੇ: ਮੇਜਰ ਸਿੰਘ ਸਰਕਾਰੀਆ ਤੇ ਸਮੂਹ ਕਮੇਟੀ ਮੈਂਬਰਾਂ ਵਲੋਂ ਆਏ ਹੋਏ ਜਥਿਆਂ ਤੇ ਪ੍ਰਧਾਨ ਸਵਿੰਦਰ ਸਿੰਘ ਕੋਟ ਖਾਲਸਾ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰਪਾਉ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਮੌਕੇ ਪ੍ਰਧਾਨ ਮੇਜਰ ਸਿੰਘ ਸਰਕਾਰੀਆ, ਪ੍ਰਧਾਨ ਸਵਿੰਦਰ ਸਿੰਘ ਸੰਧੂ, ਕੁਲਵੰਤ ਸਿੰਘ ਸਰਕਾਰੀਆ ਹਰਸਿਮਰਨਦੀਪ ਸਿੰਘ ਸੰਧੂ, ਮੰਗਲ ਸਿੰਘ ਸਰਕਾਰੀਆ, ਨਵਦੀਪ ਸਿੰਘ ਸਰਕਾਰੀਆ, ਸੁਖਦੇਵ ਸਿੰਘ, ਹੈੱਡ ਗ੍ਰੰਥੀ ਬਾਬਾ ਰਛਪਾਲ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਤੇ ਤਰੁਣ ਚੁੱਘ ਸਾਬਕਾ ਵਿਧਾਇਕ ਠੇਕੇਦਾਰ ਦੇ ਗ੍ਰਹਿ ਪਹੁੰਚੇ ਅਗਲੀ ਖ਼ਬਰ ਗੁਰਦੁਆਰਾ ਗੁਰੂ ਨਾਨਕ ਦਰਬਾਰ ਰਈਆ ਵਿਖੇ ਸ਼ਹੀਦੀ ਦਿਹਾੜਾ ਮਨਾਇਆ
Ad Position 24