ਅੰਮ੍ਰਿਤਸਰ, 18 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਤੇ ਮੈਂਬਰ, ਰਾਮਗੜ੍ਹੀਆ ਵੈੱਲਫੇਅਰ ਬੋਰਡ (ਪੰਜਾਬ ਸਰਕਾਰ) ਸਤਨਾਮ ਸਿੰਘ ਮਠਾੜੂ, ਮਾਝਾ ਜ਼ੋਨ ਮੀਡੀਆ ਸਕੱਤਰ ਵਰੁਣ ਰਾਣਾ ਤੇ ਸਾਥੀਆਂ ਵਲੋਂ ਪਾਰਟੀ ਦੇ ਨਵੇਂ ਜ਼ਿਲ੍ਹਾ ਪ੍ਰਧਾਨ ਸਰਬਜੋਤ ਸਿੰਘ ਧੰਜਲ ਅਤੇ ਲੋਕ ਸਭਾ ਇੰਚਾਰਜ ਜਰਨੈਲ ਸਿੰਘ ਢੋਟ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਮਠਾੜੂ ਨੇ ਕਿਹਾ ਕਿ ਪਾਰਟੀ ਵਲੋਂ ਦਿੱਤੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ ਨਾਲ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਜ਼ਮੀਨੀ ਪੱਧਰ ‘ਤੇ ਪਾਰਟੀ ਦੀ ਪਕੜ ਹੋਰ ਵਧੇਗੀ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਸਾਰੇ ਵਲੰਟੀਅਰ ਦਿਨ-ਰਾਤ ਇਕ ਕਰਕੇ ਕੰਮ ਕਰਨਗੇ ਅਤੇ ਲੋਕਾਂ ਤੱਕ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਪਹੁੰਚਾਉਣਗੇ। ਰਾਣਾ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਮੀਡੀਆ ਵਿੰਗ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ, ਕਿਉਂਕਿ ਮੀਡੀਆ ਹੀ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਸਭ ਤੋਂ ਮਜ਼ਬੂਤ ਸਾਧਨ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਮੀਡੀਆ ਟੀਮ ਹੋਰ ਵੱਧ ਚੁਸਤ ਅਤੇ ਸਰਗਰਮ ਰਹੇਗੀ। ਇਸ ਮੌਕੇ ਸਰਬਜੋਤ ਸਿੰਘ ਧੰਜਲ ਅਤੇ ਜਰਨੈਲ ਸਿੰਘ ਢੋਟ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਦਿੱਤੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਮਿਲਜੁਲ ਕੇ ਕੰਮ ਕਰਨਗੇ। ਇਸ ਮੌਕੇ ਬੰਟੀ ਮਹਾਜਨ, ਦੀਪਕ ਸ਼ਰਮਾ, ਸੁਰਜੀਤ ਸਿੰਘ ਖ਼ਾਲਸਾ, ਰਜਿੰਦਰ ਕੁਮਾਰ ਤੇ ਗੁਰਪ੍ਰੀਤ ਕਟਾਰੀਆ ਵੀ ਹਾਜ਼ਰ ਸਨ।
‘ਆਪ’ ਦੇ ਮੀਡੀਆ ਵਿੰਗ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨ ਤੇ ਲੋਕ ਸਭਾ ਇੰਚਾਰਜ ਦਾ ਸਨਮਾਨ
ਅਜੀਤ ਡੈਸਕ
19-06-2026