08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਪਿੰਡ ਸੁਲਤਾਨਵਿੰਡ ਵਿਖੇ ਪੀਰ ਬਾਬਾ ਲੱਖ ਦਾਤਾ ਜੀ ਦਾ ਸਾਲਾਨਾ ਜੋੜ ਮੇਲਾ ਮਨਾਇਆ

Ad Position 21
No active advertisement
ਅਜੀਤ ਡੈਸਕ 19-06-2026

ਸੁਲਤਾਨਵਿੰਡ, 18 ਜੂਨ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਪੱਤੀ ਸ਼ਾਹੂ ਦੀ ਵਿਖੇ ਪੀਰ ਬਾਬਾ ਲੱਖ ਦਾਤਾ ਜੀ ਦੀ ਦਰਗਾਹ ‘ਤੇ ਸਾਲਾਨਾ ਜੋੜ ਮੇਲਾ ਮਨਾਇਆ ਗਿਆ। ਇਹ ਸਮਾਗਮ ਦਰਗਾਹ ਦੇ ਮੁੱਖ ਸੇਵਾਦਾਰ ਬਾਬਾ ਹਰਜਿੰਦਰ ਸਿੰਘ ‘ਕੇਵਲ’ ਦੀ ਯੋਗ ਅਗਵਾਈ ਅਤੇ ਇਲਾਕਾ ਨਿਵਾਸੀਆਂ ਦੇ ਭਰਪੂਰ ਸਹਿਯੋਗ ਨਾਲ ਸੰਪੰਨ ਹੋਇਆ। ਮੇਲੇ ਦੌਰਾਨ ਪ੍ਰਸਿੱਧ ਕੱਵਾਲ ਸਾਗਰ ਅਤੇ ਸੋਨੂੰ ਅੰਬਰਸਰੀਆ ਨੇ ਆਪਣੀ ਰੂਹਾਨੀ ਆਵਾਜ਼ ਵਿਚ ਪੀਰਾਂ ਦੀਆਂ ਸ਼ਾਨ ਵਿਚ ਕਵਾਲੀਆਂ ਪੇਸ਼ ਕੀਤੀਆਂ। ਉਨ੍ਹਾਂ ਦੀਆਂ ਪੇਸ਼ਕਾਰੀਆਂ ਨੇ ਸੰਗਤਾਂ ਨੂੰ ਨਿਹਾਲ ਕਰ ਦਿੱਤਾ ਅਤੇ ਵਾਤਾਵਰਣ ਭਗਤੀਮਈ ਬਣ ਗਿਆ। ਇਸ ਮੌਕੇ ਮੁੱਖ ਸੇਵਾਦਾਰ ਬਾਬਾ ਹਰਜਿੰਦਰ ਸਿੰਘ ‘ਕੇਵਲ’ ਨੇ ਦਰਗਾਹ ਵਿਖੇ ਨਤਮਸਤਕ ਹੋਣ ਵਾਲੇ ਵਿਸ਼ੇਸ਼ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਵਲੋਂ ਆਏ ਹੋਏ ਪਤਵੰਤੇ ਸੱਜਣਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੌਰਾਨ ਗੁਰੂ ਘਰ ਦੀ ਰੀਤ ਅਨੁਸਾਰ ਅਤੁੱਟ ਲੰਗਰ ਵਰਤਾਏ ਗਏ, ਜਿਸ ਵਿਚ ਸੰਗਤਾਂ ਨੇ ਬੜੀ ਸ਼ਰਧਾ ਨਾਲ ਪ੍ਰਸ਼ਾਦ ਛਕਿਆ। ਇਸ ਰੂਹਾਨੀ ਸਮਾਗਮ ਵਿਚ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ, ਜਿਨ੍ਹਾਂ ਵਿਚ ਡਾ. ਸੁਪਿੰਦਰ ਸਿੰਘ ਢਿੱਲੋਂ, ਜਸਵਿੰਦਰ ਸਿੰਘ ਜੱਸਾ, ਅਰਜੁਨ ਸਿੰਘ ਅਤੇ ਸੁਖਪਾਲ ਸਿੰਘ, ਚਰਨ ਸਿੰਘ, ਦਲਬੀਰ ਸਿੰਘ, ਸੁਰਜੀਤ ਸਿੰਘ, ਸੁਖਦੀਪ ਸਿੰਘ, ਸਨਵੀਰ ਸਿੰਘ, ਕਵਲਜੀਤ ਸਿੰਘ, ਦਲੇਰ ਸਿੰਘ, ਬੀਬੀ ਕਮਲੇਸ਼ ਰਾਣੀ, ਪ੍ਰਮਜੀਤ ਕੌਰ, ਸਰਬਜੀਤ ਕੌਰ, ਜਸਵਿੰਦਰ ਕੌਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਸਨ।

Ad Position 22
No active advertisement
ਪਿਛਲੀ ਖ਼ਬਰ ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਨੂੰ ਲੈ ਕੇ ਅੰਮ੍ਰਿਤਸਰ ਵਿਕਾਸ ਮੰਚ ਦੇ ਆਗੂਆਂ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ‘ਆਪ’ ਦੇ ਮੀਡੀਆ ਵਿੰਗ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨ ਤੇ ਲੋਕ ਸਭਾ ਇੰਚਾਰਜ ਦਾ ਸਨਮਾਨ
Ad Position 24