ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਅਜਨਾਲਾ ਖੇਤਰ ’ਚ ਨੌਜਵਾਨ ਕੋਲੋਂ ਹਥਿਆਰਾਂ ਦਾ ਵੱਡਾ ਜ਼ਖ਼ੀਰਾ ਬਰਾਮਦ

Ad Position 21
No active advertisement
ਅਜੀਤ ਡੈਸਕ 20-06-2026
ਅਜਨਾਲਾ (ਅੰਮਿ੍ਤਸਰ), 19 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਬੀ.ਐੱਸ.ਐੱਫ. ਅਤੇ ਐੱਸ.ਐੱਸ.�.ਸੀ. ਵਲੋਂ ਸਾਂਝੇ ਅਪ੍ਰੇਸ਼ਨ ਦੌਰਾਨ ਅਜਨਾਲਾ ਖੇਤਰ ਵਿਚੋਂ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ ਕੀਤਾ ਹੈ, ਇਹ ਵੀ ਪਤਾ ਲੱਗਾ ਹੈ ਕਿ ਹਥਿਆਰਾਂ ਦਾ ਇਹ ਜ਼ਖ਼ੀਰਾ ਵਿਦੇਸ਼ ‘ਚ ਬੈਠੇ ਦੇਸ਼ ਵਿਰੋਧੀ ਅਨਸਰਾਂ ਵਲੋਂ ਗੁਆਂਢੀ ਮੁਲਕ ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤ ਪਹੁੰਚਾਇਆ ਗਿਆ ਸੀ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ‘ਤੇ ਬੀਤੀ ਦੇਰ ਰਾਤ ਚਲਾਏ ਵਿਸ਼ੇਸ਼ ਅਪ੍ਰੇਸ਼ਨ ਦੌਰਾਨ ਅਜਨਾਲਾ ਤੋਂ ਥੋੜੀ ਦੂਰ ਸਥਿਤ ਪਿੰਡ ਹਰੜ ਖ਼ੁਰਦ ਨੇੜੇ ਇਕ ਆਈ-20 ਕਾਰ ਸਵਾਰ ਨੌਜਵਾਨ ਨੂੰ ਹਿਰਾਸਤ ਵਿਚ ਲੈ ਕੇ ਜਦ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ ਇਕ ਏ.ਕੇ. 47 ਰਾਈਫ਼ਲ ਸਮੇਤ ਮੈਗਜ਼ੀਨ, 25 ਵਿਦੇਸ਼ੀ ਪਿਸਟਲ ਤੇ 47 ਮੈਗਜ਼ੀਨ, 1 ਬੁਲੇਟ ਪਰੂਫ਼ ਜੈਕੇਟ ਅਤੇ 368 ਜਿੰਦਾ ਕਾਰਤੂਸ ਬਰਾਮਦ ਹੋਏ। ਗੱਡੀ ਸਵਾਰ ਨੌਜਵਾਨ ਦੀ ਪਛਾਣ ਰੋਹਨ ਖੋਸਲਾ ਪੁੱਤਰ ਸ਼ਿਵ ਕੁਮਾਰ ਵਾਸੀ ਰੂਪ ਨਗਰ ਕਾਲੋਨੀ ਗੇਟ ਹਕੀਮਾਂ ਅੰਮ੍ਰਿਤਸਰ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਐੱਸ.ਐੱਸ.�.ਸੀ. ਵਲੋਂ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣਗੇ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡੀ. ਐੱਮ. ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
Ad Position 24
No active advertisement