ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਸੁਲਤਾਨਵਿੰਡ ’ਚ ਪੁਰਾਣੀ ਰੰਜਿਸ਼ ਤਹਿਤ ਨੌਜਵਾਨ ’ਤੇ ਜਾਨਲੇਵਾ ਹਮਲਾ, ਗੋਲੀ ਚੱਲੀ

Ad Position 21
No active advertisement
ਅਜੀਤ ਡੈਸਕ 20-06-2026
ਸੁਲਤਾਨਵਿੰਡ, 19 ਜੂਨ (ਗੁਰਨਾਮ ਸਿੰਘ ਬੁੱਟਰ)-ਅੰਮ੍ਰਿਤਸਰ ਦੇ ਪਿੰਡ ਸੁਲਤਾਨਵਿੰਡ ਦਾ ਮੁੱਖ ਬਾਜ਼ਾਰ ਅੱਜ ਉਸ ਸਮੇਂ ਅਖਾੜਾ ਬਣ ਗਿਆ, ਜਦੋਂ ਪੁਰਾਣੀ ਰੰਜਿਸ਼ ਕਾਰਨ ਕੁਝ ਨੌਜਵਾਨਾਂ ਨੇ ਸ਼ਰੇਆਮ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ। ਹਮਲਾਵਰਾਂ ਨੇ ਇਕ ਨੌਜਵਾਨ ਨੂੰ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ ਅਤੇ ਜਾਂਦੇ ਸਮੇਂ ਦਹਿਸ਼ਤ ਫ਼ੈਲਾਉਣ ਲਈ ਹਵਾਈ ਫਾਇਰ ਕੀਤੇ।
ਕੀ ਹੈ ਪੂਰਾ ਮਾਮਲਾ? ਪੀੜਤ ਨੌਜਵਾਨ ਟਿੰਕੂ ਦੇ ਪਿਤਾ ਬਲਵਿੰਦਰ ਸਿੰਘ (ਵਾਸੀ ਵਾਰਡ ਨੰ. 6, ਪੰਡੋਰੀ, ਸੁਲਤਾਨਵਿੰਡ) ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਬਾਜ਼ਾਰ ਵਿਚ ਆਪਣੇ ਦੋਸਤਾਂ ਨਾਲ ਖੜ੍ਹਾ ਸੀ। ਇਸ ਦੌਰਾਨ ਪਿੰਡ ਦੇ ਹੀ ਕੁਝ ਨੌਜਵਾਨ ਜਿਨ੍ਹਾਂ ਤੇ ਕਈ ਅਪਰਾਧਿਕ ਮਾਮਲੇ ਦਰਜ ਹਨ ਉਨ੍ਹਾਂ ਨੇ ਪੁਰਾਣੀ ਰੰਜਿਸ਼ ਕੱਢਦਿਆਂ ਉਸ ਨਾਲ ਬਹਿਸਬਾਜ਼ੀ ਸ਼ੁਰੂ ਕਰ ਦਿੱਤੀ। ਗੱਲ ਇੰਨੀ ਵਧ ਗਈ ਕਿ ਹਮਲਾਵਰਾਂ ਨੇ ਟਿੰਕੂ ਨੂੰ ਘੇਰ ਕੇ ਉਸ ਦੇ ਸਿਰ ਵਿਚ ਕੜੇ ਮਾਰ-ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਇੰਨਾਂ ਹੀ ਨਹੀਂ, ਫ਼ਰਾਰ ਹੁੰਦੇ ਸਮੇਂ ਮੁਲਜ਼ਮਾਂ ਨੇ ਇਲਾਕੇ ਵਿਚ ਡਰ ਦਾ ਮਾਹੌਲ ਪੈਦਾ ਕਰਨ ਲਈ ਫਾਇਰ ਵੀ ਕੀਤੇ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸੁਲਤਾਨਵਿੰਡ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚੀ। ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਨੂੰ ਮੈਡੀਕਲ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਰਿਪੋਰਟ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਗੋਲੀ ਚਲਾਉਣ ਵਾਲੇ ਨੌਜਵਾਨਾਂ ਦੀ ਵੀ ਪਛਾਣ ਕੀਤੀ ਜਾ ਰਹੀ ਹੈ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।’ ਦਿਨ-ਦਿਹਾੜੇ ਮੁੱਖ ਬਾਜ਼ਾਰ ਵਿਚ ਹੋਈ ਇਸ ਵਾਰਦਾਤ ਨੇ ਸਥਾਨਕ ਲੋਕਾਂ ਵਿਚ ਭਾਰੀ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ, ਤੇ ਲੋਕ ਇਹ ਕਹਿੰਦੇ ਸੁਣੇ ਗਏ ਕਿ ਸੁਲਤਾਨਵਿੰਡ ਇਲਾਕੇ ਵਿਚ ਨਾਜਾਇਜ਼ ਹਥਿਆਰਾਂ ਦੀ ਭਰਮਾਰ ਹੈ ਤੇ ਪੁਲਿਸ ਨੂੰ ਇਸਦੀ ਜਾਂਚ ਜੰਗੀ ਪੱਧਰ ਤੇ ਕਰਨੀ ਚਾਹੀਦੀ ਹੈ ਤੇ ਅਜਿਹੇ ਦਹਿਸ਼ਤ ਪੈਦਾ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ‘ਤੇ ਤੁਰੰਤ ਸ਼ਿਕੰਜਾ ਕੱਸਿਆ ਜਾਣਾ ਚਾਹੇ ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਦਵੇਸਰ ਮੋਦਗਿਲ ਬਰਾਦਰੀ ਦੇ ਜਠੇਰਿਆਂ ਦਾ ਮੇਲਾ ਕੱਲ੍ਹ ਅਗਲੀ ਖ਼ਬਰ ਕੈਂਸਰ ਸੈਂਟਰ ਅਮਰੀਕਾ, ਅੰਮ੍ਰਿਤਸਰ ਨੇ ਕੈਂਸਰ ਸਰਵਾਈਵਰਜ਼ ਦਿਵਸ ਮਨਾਇਆ
Ad Position 24
No active advertisement