07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਆਮ ਆਦਮੀ ਪਾਰਟੀ ਵਲੋਂ ਰਾਜ ਸਭਾ ਮੈਂਬਰ ਤਰੁਣ ਚੁੱਘ ਦੇ ਘਰ ਦੇ ਬਾਹਰ ਧਰਨਾ

Ad Position 21
No active advertisement
ਅਜੀਤ ਡੈਸਕ 21-06-2026

ਅੰਮ੍ਰਿਤਸਰ, 20 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਆਗੂਆਂ ਵਲੋਂ ਅੱਜ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਦੇ ਘਰ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.�., ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸਰਬਜੋਤ ਸਿੰਘ ਧੰਜਲ, ਜ਼ਿਲ੍ਹਾ ਪ੍ਰਧਾਨ (ਦਿਹਾਤੀ) ਗੁਰਪ੍ਰਤਾਪ ਸੰਧੂ, ਲੋਕ ਸਭਾ ਇੰਚਾਰਜ ਜਰਨੈਲ ਸਿੰਘ ਢੋਟ, ਮੇਅਰ ਜਤਿੰਦਰ ਸਿੰਘ ਭਾਟੀਆ, ਵਿਧਾਇਕ ਡਾ. ਅਜੈ ਗੁਪਤਾ, ਡਾ. ਇੰਦਰਬੀਰ ਸਿੰਘ ਨਿੱਜਰ, ਜੀਵਨਜੋਤ ਕੌਰ, ਹਲਕਾ ਇੰਚਾਰਜ ਸੋਨੀਆ ਮਾਨ ਅਤੇ ਤਲਬੀਰ ਸਿੰਘ ਗਿੱਲ ਨੇ ਕੀਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ ਧਰਮਾਂ ਦੇ ਨਾਮ ‘ਤੇ ਲੋਕਾਂ ਨੂੰ ਵੰਡ ਕੇ ਆਪਣੀ ਸਿਆਸਤ ਚਮਕਾਉਣ ਦੀ ਕੋਸ਼ਿਸ਼ ਕਰਦੀ ਰਹੀ ਹੈ, ਪਰ ਪੰਜਾਬ ਦੀ ਧਰਤੀ ਹਮੇਸ਼ਾਂ ਭਾਈਚਾਰੇ, ਏਕਤਾ ਅਤੇ ਪਿਆਰ ਦੀ ਮਿਸਾਲ ਰਹੀ ਹੈ। ਪੰਜਾਬ ਦੇ ਲੋਕ ਨਫ਼ਰਤ ਅਤੇ ਵੰਡ ਵਾਲੀ ਰਾਜਨੀਤੀ ਨੂੰ ਕਦੇ ਵੀ ਕਬੂਲ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ਼ ਵਿਕਾਸ, ਸਿੱਖਿਆ, ਸਿਹਤ ਅਤੇ ਲੋਕ-ਭਲਾਈ ਦੇ ਕੰਮਾਂ ਦੀ ਰਾਜਨੀਤੀ ਕਰਦੀ ਹੈ, ਜਦਕਿ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਸਰਕਾਰ ਨੇ ਆਪਣੇ ਗਲਤ ਫ਼ੈਸਲਿਆਂ ਨਾਲ ਦੇਸ਼ ਦੇ ਨੌਜਵਾਨਾਂ ਅਤੇ ਬੱਚਿਆਂ ਦਾ ਭਵਿੱਖ ਖ਼ਤਰੇ ‘ਚ ਪਾ ਦਿੱਤਾ ਹੈ। ਪੇਪਰ ਲੀਕ, ਬੇਰੁਜ਼ਗਾਰੀ ਅਤੇ ਸਿੱਖਿਆ ਪ੍ਰਣਾਲੀ ‘ਚ ਗੜਬੜੀਆਂ ਕਾਰਨ ਲੱਖਾਂ ਵਿਦਿਆਰਥੀਆਂ ਦੀ ਮਿਹਨਤ ਬਰਬਾਦ ਹੋ ਰਹੀ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਜਾਗਰੂਕ ਹਨ ਅਤੇ ਉਨ੍ਹਾਂ ਨੂੰ ਪਤਾ ਹੈ ਕਿ ਕੌਣ ਕੰਮ ਦੀ ਰਾਜਨੀਤੀ ਕਰਦਾ ਹੈ ਅਤੇ ਕੌਣ ਸਿਰਫ਼ ਜਜ਼ਬਾਤਾਂ ਨਾਲ ਖੇਡਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ‘ਚ ਸਿੱਖਿਆ, ਬਿਜਲੀ, ਸਿਹਤ ਅਤੇ ਰੋਜ਼ਗਾਰ ਦੇ ਖੇਤਰ ‘ਚ ਇਤਿਹਾਸਕ ਕੰਮ ਕੀਤੇ ਹਨ, ਜਿਸ ਕਾਰਨ ਲੋਕਾਂ ਦਾ ਭਰੋਸਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ।ਅੰਤ ‘ਚ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ‘ਚ ਪੰਜਾਬ ਦੇ ਲੋਕ ਭਾਰਤੀ ਜਨਤਾ ਪਾਰਟੀ ਦੀ ਨਫ਼ਰਤ ਵਾਲੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰ ਕੇ ਵਿਕਾਸ, ਤਰੱਕੀ ਅਤੇ ਭਾਈਚਾਰੇ ਦੇ ਰਸਤੇ ਨੂੰ ਹੀ ਚੁਣਨਗੇ।

Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਵਿਖੇ ਆਮ ਆਦਮੀ ਪਾਰਟੀ ਵਲੋਂ ਸੁਖਬੀਰ ਸਿੰਘ ਬਾਦਲ ਦਾ ਪੁਤਲਾ ਸਾੜਿਆ ਅਗਲੀ ਖ਼ਬਰ ਪਿਤਾ ਦੀਵੇ ਦੀ ਬੱਤੀ ਦੀ ਤਰ੍ਹਾਂ ਸਾਰੀ ਉਮਰ ਖ਼ੁਦ ਸੜ ਕੇ ਆਪਣੇ ਬੱਚਿਆਂ ਦੀ ਜ਼ਿੰਦਗੀ ’ਚ ਭਰਦਾ ਹੈ ਰੌਸ਼ਨੀ
Ad Position 24
No active advertisement