ਅੰਮ੍ਰਿਤਸਰ, 21 ਜੂਨ (ਹਰਮਿੰਦਰ ਸਿੰਘ)-ਬੀਤੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਗਰਮੀ ਤੋਂ ਅੰਮ੍ਰਿਤਸਰ ਵਾਸੀਆਂ ਨੂੰ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਕਾਰਨ ਰਾਹਤ ਮਿਲੀ। ਅੰਮ੍ਰਿਤਸਰ ‘ਚ ਗਰਮੀ ਦੇ ਕਾਰਨ ਦਿਨ ਦੇ ਸਮੇਂ ਵੱਧ ਤੋਂ ਵੱਧ ਤਾਪਮਾਨ 38.3 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਜਦੋਂ ਦੀ ਰਾਤ ਦੇ ਸਮੇਂ ਘੱਟ ਤੋਂ ਘੱਟ ਤਾਪਾਮਨ 29 .0 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਗਿਆ। ਅੱਜ ਸ਼ਾਮ ਨੂੰ ਅਸਮਾਨ ‘ਤੇ ਕਾਲੀਆਂ ਘਟਾਵਾਂ ਛਾ ਜਾਣ ਅਤੇ ਤੇਜ਼ ਹਵਾਵਾਂ ਚੱਲਣ ਤੋਂ ਬਾਅਦ ਮੌਸਮ ਖੁਸ਼ਗੁਆਰ ਹੋ ਗਿਆ ਅਤੇ ਤਾਪਮਾਨ ਘੱਟ ਗਿਆ। ਇਸ ਉਪਰੰਤ ਅੰਮ੍ਰਿਤਸਰ ਸ਼ਹਿਰ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਗਰਜ ਚਮਕ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਅਤੇ ਦਰਮਿਆਨੀ ਬਾਰਿਸ਼ ਹੋਈ। ਜਿਸ ਦੇ ਨਾਲ ਲੋਕਾਂ ਨੇ ਗਰਮੀ ਤੋਂ ਵੱਡੀ ਰਾਹਤ ਮਹਿਸੂਸ ਕੀਤੀ।