12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਨਗਰ ਨਿਗਮ ਵਲੋਂ ਬੱਸ ਅੱਡਾ ‘ਚ ਇਲਾਕੇ ’ਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ

Ad Position 21
No active advertisement
ਅਜੀਤ ਡੈਸਕ 22-06-2026

ਅੰਮ੍ਰਿਤਸਰ, 21 ਜੂਨ (ਹਰਮਿੰਦਰ ਸਿੰਘ)-ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਿਹਤ ਅਫ਼ਸਰ ਡਾ ਕਿਰਨ ਦੀ ਨਿਗਰਾਨੀ ਹੇਠ ਨਿਗਮ ਵਲੋਂ ਸ਼ਹਿਰ ਦੇ ਬੱਸ ਅੱਡਾ ਅਤੇ ਇਸਦੇ ਆਲੇ-ਦੁਆਲੇ ਦੇ ਇਲਾਕਿਆਂ ‘ਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਨੇ ਵਿਸਤ੍ਰਿਤ ਸਫ਼ਾਈ ਅਭਿਆਨ ਚਲਾ ਕੇ ਕੂੜਾ-ਕਰਕਟ ਹਟਾਇਆ, ਜਨਤਕ ਥਾਵਾਂ ਦੀ ਸਫ਼ਾਈ ਯਕੀਨੀ ਬਣਾਈ ਅਤੇ ਇਲਾਕੇ ਦੀ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਇਆ। ਮੁਹਿੰਮ ਦੌਰਾਨ ਗੰਦਗੀ ਫ਼ੈਲਾਉਣ ਅਤੇ ਸਫ਼ਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ 26 ਚਲਾਨ ਕੱਟੇ ਗਏ। ਇਸ ਤੋਂ ਇਲਾਵਾ, ਜਿਨ੍ਹਾਂ ਵਿਅਕਤੀਆਂ ਨੂੰ ਜਨਤਕ ਥਾਵਾਂ ‘ਤੇ ਕੂੜਾ ਸੁੱਟਦੇ ਪਾਇਆ ਗਿਆ, ਉਨ੍ਹਾਂ ਤੋਂ ਮੌਕੇ ‘ਤੇ ਹੀ ਸਫ਼ਾਈ ਵੀ ਕਰਵਾਈ ਗਈ। ਇਹ ਮੁਹਿੰਮ ਸੀ. ਐੱਸ. ਆਈ. ਵਿਜੈ ਗਿੱਲ, ਐੱਸ. ਆਈ. ਅਮਰੀਕ ਸਿੰਘ, ਹੈਲਥ ਵਿੰਗ ਦੇ ਸੁਪਰਵਾਈਜ਼ਰਾਂ ਅਤੇ ਨਗਰ ਨਿਗਮ ਦੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੌਜੂਦਗੀ ਵਿਚ ਚਲਾਈ ਗਈ। ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਸ਼ਹਿਰ ਵਾਸੀਆਂ, ਦੁਕਾਨਦਾਰਾਂ, ਰੇਹੜੀ-ਫੜੀ ਚਾਲਕਾਂ ਅਤੇ ਯਾਤਰੀਆਂ ਨੂੰ ਨਿਗਮ ਦੀਆਂ ਸਫ਼ਾਈ ਮੁਹਿੰਮਾਂ ‘ਚ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਨਾਗਰਿਕਾਂ ਨੂੰ ਜਨਤਕ ਥਾਵਾਂ ‘ਤੇ ਕੂੜਾ ਨਾ ਸੁੱਟਣ ਅਤੇ ਨਿਰਧਾਰਤ ਕੂੜਾਦਾਨਾਂ ਅਤੇ ਕਚਰਾ ਇਕੱਠਾ ਕਰਨ ਵਾਲੇ ਸਥਾਨਾਂ ਦੀ ਵਰਤੋਂ ਕਰਨ ਦਾ ਸੁਨੇਹਾ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਯੋਗ ਕੈਂਪ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਸੁਚੱਜੇ ਪ੍ਰਬੰਧਾਂ ਹੇਠ ਨੀਟ ਦੀ ਪ੍ਰੀਖਿਆ ਹੋਈ ਮੁਕੰਮਲ
Ad Position 24