ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਚੀਫ਼ ਖ਼ਾਲਸਾ ਦੀਵਾਨ ਦੇ ਐਜੂਕੇਸ਼ਨ ਬੋਰਡ ਵਲੋਂ ਅੱਠਵੀਂ ਦੀ ਸਾਲਾਨਾ ਪ੍ਰੀਖਿਆ ’ਚੋਂ ਅੱਵਲ ਆਏ ਵਿਦਿਆਰਥੀ ਸਨਮਾਨਿਤ

Ad Position 21
No active advertisement
ਅਜੀਤ ਡੈਸਕ 23-06-2026

ਅੰਮ੍ਰਿਤਸਰ, 22 ਜੂਨ (ਜਸਵੰਤ ਸਿੰਘ ਜੱਸ)-ਸਿੱਖੀ ਤੇ ਸਿੱਖਿਆ ਨੂੰ ਸਮਰਪਿਤ ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਐਜੂਕੇਸ਼ਨ ਬੋਰਡ ਵਲੋਂ ਸੈਸ਼ਨ 2025-26 ਦੀ ਅੱਠਵੀਂ ਜਮਾਤ ਦੀ ਲਈ ਗਈ ਸਲਾਨਾ ਪ੍ਰੀਖਿਆ ਵਿੱਚੋਂ ਅੱਵਲ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਇਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਦੀਵਾਨ ਐਜੂਕੇਸ਼ਨ ਬੋਰਡ ਦੇ ਚੇਅਰਮੈਨ ਅਤੇ ਸਕੂਲ ਦੇ ਮੈਂਬਰ ਇੰਚਾਰਜ ਜਸਪਾਲ ਸਿੰਘ ਢਿੱਲੋਂ, ਮੈਂਬਰ ਇੰਚਾਰਜ ਅਜੀਤ ਸਿੰਘ ਬਸਰਾ, ਐਜੂਕੇਸ਼ਨ ਬੋਰਡ ਦੇ ਸਕੱਤਰ ਪ੍ਰੋ. ਭੁਪਿੰਦਰ ਸਿੰਘ ਸੇਠੀ, ਡਾਇਰੈਕਟਰ ਐਜੂਕੇਸ਼ਨ ਡਾ. ਅੰਮ੍ਰਿਤਪਾਲ ਸਿੰਘ ਚਾਵਲਾ, ਡਿਪਟੀ ਡਾਇਰੈਕਟਰ ਉਰਮਿੰਦਰ ਕੌਰ ਅਤੇ ਵੱਖ-ਵੱਖ ਆਈ. ਸੀ.ਐਸ.ਈ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ ਨੇ ਸ਼ਿਰਕਤ ਕੀਤੀ। ਸ਼ਬਦ ਗਾਇਨ ਉਪ੍ਰੰਤ ਸਕੂਲ ਦੇ ਬੱਚਿਆਂ ਵਲੋਂ ਲੋਕ ਗੀਤ, ਸਮੂਹ ਨਾਚ, ਲੋਕ ਨਾਚ ਭੰਗੜੇ ਨਾਲ ਸ਼ਿੰਗਾਰਿਆ ਹੋਇਆ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਯੂ. ਕੇ. ਜੀ. ਜਮਾਤ ਦੇ ਵਿਦਿਆਰਥੀ ਰਣਵੀਰ ਸਿੰਘ ਨੇ ਤਿੰਨ ਮਿੰਟ ਵਿੱਚ ਦਸਤਾਰ ਸਜਾ ਕੇ ਸਭਨਾਂ ਤੋਂ ਵਾਹ-ਵਾਹ ਖੱਟੀ। ਇਸ ਸਮਾਗਮ ਵਿੱਚ ਵਿਦਿਆਰਥੀਆਂ ਦੇ ਮਾਪੇ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਡਾਇਰੈਕਟਰ ਡਾ. ਚਾਵਲਾ ਨੇ ਪ੍ਰੀਖਿਆ ਦਾ ਨਤੀਜਾ ਐਲਾਨਿਆ, ਜਿਸ ਵਿਚ ਗੋਲਡਨ ਐਵੀਨਿਊ ਬ੍ਰਾਂਚ ਦੀ ਵਿਦਿਆਰਥਣ ਸੁਖਮਨ ਕੌਰ ਨੇ 98.10 ਫੀਸਦੀ ਅੰਕ ਲੈ ਕੇ ਸਾਰੇ ਸੀ.ਕੇ.ਡੀ ਦੇ ਆਈ. ਸੀ. ਐਸ.ਈ ਬੋਰਡ ਦੇ ਸਕੂਲਾਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਗੋਲਡਨ ਐਵੀਨਿਊ ਬ੍ਰਾਂਚ ਦੀ ਹੀ ਮਿਹਰਪ੍ਰੀਤ ਕੌਰ ਤੇ ਬਸੰਤ ਐਵੀਨਿਊ ਬ੍ਰਾਂਚ ਦੀ ਆਸ਼ਮੀਨ ਕੌਰ ਨੇ 97 ਫੀਸਦੀ ਲੈ ਕੇ ਦੂਸਰਾ ਸਥਾਨ ਅਤੇ ਬਸੰਤ ਐਵੀਨਿਊ ਬ੍ਰਾਂਚ ਦੀ ਕਨਨਪ੍ਰੀਤ ਕੌਰ ਨੇ 96.90 ਫੀਸਦੀ ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਚੇਅਰਮੈਨ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਵਿਚ ਦੀਵਾਨ ਵਲੋਂ ਵਿਦਿਆਰਥੀਆਂ ਵਿੱਚ ਤੇਜ਼ ਰਫਤਾਰ ਨਾਲ ਬਦਲਦੇ ਅਤੇ ਆਰਟੀਫਿਸ਼ਅਲ ਇੰਟੈਲੀਜੈਂਸ ਦੇ ਯੁੱਗ ਵਿੱਚ ਤਰੱਕੀ ਕਰਨ ਲਈ ਸਿੱਖਿਆ ਪ੍ਰਤੀ ਲਗਨ, ਰੁਚੀ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਲਈ ਪੰਜਵੀਂ ਅਤੇ ਅੱਠਵੀਂ ਜਮਾਤ ਦੀ ਸੈਸ਼ਨ 2024 -25 ਤੋਂ ਸੀ.ਕੇ.ਡੀ ਵਿਦਿਅਕ ਬੋਰਡ ਵਲੋਂ ਸਲਾਨਾ ਪ੍ਰੀਖਿਆ ਦੀ ਸ਼ੁਰੂਆਤ ਕੀਤੀ ਗਈ ਹੈ। ਉਹਨਾਂ ਅੱਵਲ ਆਉਣ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਸੀ. ਕੇ. ਡੀ. ਐਜੂਕੇਸ਼ਨ ਬੋਰਡ ਦੇ ਸਕੱਤਰ ਭੁਪਿੰਦਰ ਸਿੰਘ ਸੇਠੀ ਨੇ ਅਧਿਆਪਕਾਂ ਨੂੰ ਦੀਵਾਨ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਰ ਵਿਸ਼ੇ ਦਾ ਡੂੰਘਾਈ ਨਾਲ ਅਧਿਐਨ ਕਰਵਾਉਣ ਲਈ ਕਿਹਾ ਤਾਂ ਜੋ ਉਹ ਜੀਵਨ ਵਿੱਚ ਆਉਣ ਵਾਲੀ ਹਰ ਪ੍ਰੀਖਿਆ ਵਿਚ ਸ਼ਾਨਦਾਰ ਸਫਲਤਾ ਹਾਸਲ ਕਰ ਸਕਣ। ਅਜੀਤ ਸਿੰਘ ਬਸਰਾ ਤੇ ਪ੍ਰਿੰਸੀਪਲ ਸਤਬੀਰ ਕੌਰ ਨੇ ਆਏ ਹੋਏ ਮਹਿਮਾਨਾਂ ਤੇ ਵਿਦਿਆਰਥੀਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ। ਦੀਵਾਨ ਐਜੂਕੇਸ਼ਨ ਬੋਰਡ ਮੈਨੇਜਮੈਂਟ ਵੱਲੋਂ ਹੋਣਹਾਰ ਵਿਦਿਆਰਥੀਆਂ ਨੂੰ ਟਰਾਫੀਆਂ, ਨਕਦ ਇਨਾਮ, ਬੁੱਕੇ ਤੇ ਸਕੂਲ ਬੈਗ ਦੇ ਕੇ ਸਨਮਾਨਿਤ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਛਬੀਲ ਲਗਾਈ ਅਗਲੀ ਖ਼ਬਰ ਜੀਵਨ ਜੁਗਤਿ ਟ੍ਰੇਨਿੰਗ ਸਮਰ ਕੈਂਪ ਦੇ ਧਾਰਮਿਕ ਅਧਿਆਪਕਾਂ ਦਾ ਸਨਮਾਨ
Ad Position 24
No active advertisement