18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਨੇ 21 ਜ਼ਿਲ੍ਹਿਆਂ ’ਚ ਮੋਦੀ-ਟਰੰਪ ਦੇ ਪੁਤਲੇ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 25-06-2026
ਅੰਮ੍ਰਿਤਸਰ, 24 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ ‘ਤੇ ਅੱਜ ਪੰਜਾਬ ਦੇ 21 ਜ਼ਿਲ੍ਹਿਆਂ ਦੀਆਂ ਲਗਪਗ 28 ਥਾਵਾਂ ‘ਤੇ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪੁਤਲੇ ਫੂਕ ਕੇ ਮੁਜ਼ਾਹਰੇ ਕੀਤੇ ਗਏ। ਇਨ੍ਹਾਂ ਰੋਸ ਪ੍ਰਦਰਸ਼ਨਾਂ ‘ਚ ਸ਼ਾਮਿਲ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੇ ਭਾਗ ਲੈਂਦਿਆਂ ਮੰਗ ਕੀਤੀ ਕਿ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤਾ ਤੁਰੰਤ ਰੱਦ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਭਾਵੇਂ ਅੱਜ ਦੇ ਇਸ ਰੋਸ ਪ੍ਰਦਰਸ਼ਨ ਨਾਲ ਇਹ ਟ੍ਰੇਡ ਡੀਲ ਤੁਰੰਤ ਰੱਦ ਨਹੀਂ ਹੋਣੀ, ਪਰ ਇਹ ਲੋਕਤੰਤਰੀ ਢੰਗ ਨਾਲ ਆਪਣਾ ਵਿਰੋਧ ਦਰਜ ਕਰਵਾਉਣ ਅਤੇ ਦੇਸ਼ ਦੇ ਲੋਕਾਂ ਤੱਕ ਇਸ ਸਮਝੌਤੇ ਦੇ ਖਤਰਨਾਕ ਨਤੀਜਿਆਂ ਬਾਰੇ ਸੱਚਾਈ ਪਹੁੰਚਾਉਣ ਦਾ ਇਕ ਮਹੱਤਵਪੂਰਨ ਯਤਨ ਹੈ। ਆਗੂਆਂ ਨੇ ਦੋਸ਼ ਲਗਾਇਆ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਮੋਦੀ ਸਰਕਾਰ ਦੁਬਾਰਾ ਉਹੀ ਗਲਤੀ ਦੁਹਰਾ ਰਹੀ ਹੈ ਜੋ ਪਹਿਲਾਂ ਤਿੰਨ ਖੇਤੀ ਕਾਨੂੰਨਾਂ ਵੇਲੇ ਕੀਤੀ ਗਈ ਸੀ। ਉਸ ਸਮੇਂ ਵੀ ਖੇਤੀਬਾੜੀ ਨਾਲ ਜੁੜੇ ਸਟੇਕਹੋਲਡਰਾਂ, ਕਿਸਾਨ ਜਥੇਬੰਦੀਆਂ ਜਾਂ ਸੰਬੰਧਤ ਵਰਗਾਂ ਨਾਲ ਕੋਈ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ ਸੀ। ਹੁਣ ਵੀ ਡੇਅਰੀ ਫਾਰਮਿੰਗ, ਖੇਤੀ, ਛੋਟੇ ਵਪਾਰੀਆਂ ਅਤੇ ਉਨ੍ਹਾਂ ਸਾਰੇ ਵਰਗਾਂ ਨਾਲ ਕੋਈ ਵਿਚਾਰ-ਚਰਚਾ ਨਹੀਂ ਕੀਤੀ ਗਈ ਜਿਨ੍ਹਾਂ ‘ਤੇ ਇਸ ਸਮਝੌਤੇ ਦਾ ਸਿੱਧਾ ਪ੍ਰਭਾਵ ਪੈਣਾ ਹੈ। ਆਗੂਆਂ ਨੇ ਕਿਹਾ ਕਿ ਜੇ ਅਮਰੀਕਾ ਨੂੰ ਭਾਰਤ ਦਾ ਖੇਤੀ ਬਾਜ਼ਾਰ ਖੁੱਲ੍ਹੇ ਤੌਰ ‘ਤੇ ਮਿਲ ਜਾਂਦਾ ਹੈ ਤਾਂ ਭਾਰਤੀ ਕਿਸਾਨ ਲਈ ਮੁਕਾਬਲਾ ਕਰਨਾ ਲਗਭਗ ਅਸੰਭਵ ਹੋ ਜਾਵੇਗਾ। ਆਗੂਆਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਇਹ ਦਾਅਵਾ ਕਰਦੇ ਹਨ ਕਿ ਇਹ ਸਮਝੌਤਾ ਕਿਸਾਨਾਂ ਦੇ ਹੱਕ ਵਿਚ ਹੈ ਤਾਂ ਸਰਕਾਰ ਨੂੰ ਚਾਹੀਦਾ ਹੈ ਕਿ ਦੇਸ਼ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਨਾਲ ਖੁੱਲ੍ਹੀ ਮੀਟਿੰਗ ਸੱਦੀ ਜਾਵੇ। ਆਗੂਆਂ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਦਾ ਹਮਲਾ ਸਿਰਫ਼ ਕਿਸਾਨਾਂ ‘ਤੇ ਨਹੀਂ ਹੋ ਰਿਹਾ। ਮੋਦੀ ਸਰਕਾਰ ਨੇ ਮਜ਼ਦੂਰਾਂ ਦੇ ਹੱਕਾਂ ‘ਤੇ ਵੀ ਵੱਡਾ ਹਮਲਾ ਕਰਦਿਆਂ ਪੁਰਾਣੇ 29 ਮਜ਼ਦੂਰ ਕਾਨੂੰਨ ਖ਼ਤਮ ਕਰਕੇ ਨਵੇਂ ਲੇਬਰ ਕੋਡ ਲਾਗੂ ਕਰ ਦਿੱਤੇ ਹਨ। ਆਗੂਆਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਸੰਘਰਸ਼ ਇਕੱਲੇ ਕਿਸਾਨਾਂ ਦਾ ਨਹੀਂ, ਸਗੋਂ ਦੇਸ਼ ਦੇ ਹਰ ਮਜ਼ਦੂਰ, ਛੋਟੇ ਵਪਾਰੀ, ਨੌਜਵਾਨ, ਮੁਲਾਜ਼ਮ ਅਤੇ ਆਮ ਨਾਗਰਿਕ ਦਾ ਸੰਘਰਸ਼ ਹੈ। ਇਸ ਲਈ ਸਾਰੇ ਲੋਕ ਇਕੱਠੇ ਹੋ ਕੇ ਇਸ ਦੇਸ਼ ਵਿਰੋਧੀ, ਕਿਸਾਨ ਵਿਰੋਧੀ ਅਤੇ ਮਜ਼ਦੂਰ ਵਿਰੋਧੀ ਸਮਝੌਤੇ ਦਾ ਡੱਟ ਕੇ ਵਿਰੋਧ ਕਰਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਲਕਸ਼ਮੀ ਨਾਰਾਇਣ ਮੰਦਰ (ਸ੍ਰੀ ਦੁਰਗਿਆਣਾ ਤੀਰਥ) ਦਾ ਸਥਾਪਨਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਇਕ ਫਲਾਪ ਸ਼ੋਅ ਸਿੱਧ ਹੋ ਕੇ ਸਿਰਫ਼ ਕਾਗ਼ਜ਼ਾਂ ਤੱਕ ਹੀ ਸੀਮਤ ਰਹਿ ਗਈ-ਬਾਊ ਰਾਮ ਸ਼ਰਨ ਪ੍ਰਾਸ਼ਰ
Ad Position 24