17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਨਗਰ ਨਿਗਮ ਨੇ ਅਣ-ਅਧਿਕਾਰਤ ਤੌਰ ’ਤੇ ਬਣਾਏ ਖੋਖਿਆਂ ਨੂੰ ਤੋੜਿਆ ਤੇ ਕੀਤਾ ਸੀਲ

Ad Position 21
No active advertisement
ਅਜੀਤ ਡੈਸਕ 25-06-2026
ਅੰਮ੍ਰਿਤਸਰ, 24 ਜੂਨ (ਹਰਮਿੰਦਰ ਸਿੰਘ)-ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਕਮਿਸ਼ਨਰ ਡਾ: ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਸਕੱਤਰ-ਕਮ-ਐਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਅਤੇ ਅਸਟੇਟ ਅਫਸਰ ਧਰਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਸ਼ਹਿਰ ਭਰ ‘ਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਵਿਸ਼ਾਲ ਮੁਹਿੰਮ ਜਾਰੀ ਰੱਖੀ ਗਈ। ਇਸ ਮੁਹਿੰਮ ਦੌਰਾਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਅਣ-ਅਧਿਕਾਰਤ ਤੌਰ ‘ਤੇ ਉਸਾਰੇ ਖੋਖਿਆਂ ਨੂੰ ਤੋੜਿਆ ਗਿਆ ਅਤੇ ਸੀਲ ਕੀਤਾ ਗਿਆ। ਅਸਟੇਟ ਵਿਭਾਗ ਦੀ ਟੀਮ ਵਲੋਂ ਫੋਰ ਐੱਸ ਚੌਂਕ ਤੋਂ ਖੰਡੇਵਾਲਾ ਚੌਂਕ ਤੱਕ ਚਲਾਈ ਗਈ ਮੁਹਿੰਮ ਦੌਰਾਨ ਸੜਕਾਂ ਅਤੇ ਫੁੱਟਪਾਥਾਂ ‘ਤੇ ਕੀਤੇ ਗਏ ਨਾਜਾਇਜ਼ ਕਬਜ਼ੇ ਹਟਾਏ ਗਏ ਅਤੇ ਕਬਜ਼ੇ ਵਾਲਾ ਸਾਮਾਨ ਜ਼ਬਤ ਕੀਤਾ ਗਿਆ। ਕਈ ਗ਼ੈਰ-ਕਾਨੂੰਨੀ ਤੌਰ ‘ਤੇ ਲਗਾਏ ਗਏ ਖੋਖਿਆਂ ਨੂੰ ਸੀਲ ਕੀਤਾ ਗਿਆ।ਨਿਗਮ ਦੀ ਇੰਨਫੋਰਸਮੈਂਟ ਟੀਮ ਵਲੋਂ ਖਜ਼ਾਨਾ ਰੋਡ ‘ਤੇ ਸਥਿਤ ਇਕ ਹਸਪਤਾਲ ਦੇ ਸਾਹਮਣੇ ਵੀ ਕਾਰਵਾਈ ਕਰਦੇ ਹੋਏ ਨਾਜਾਇਜ਼ ਕਬਜ਼ੇ ਹਟਾਏ ਗਏ, ਜਿਸ ਨਾਲ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਵੱਡੀ ਰਾਹਤ ਮਿਲੀ। ਇਸ ਤੋਂ ਇਲਾਵਾ ਹਰਿਪੁਰਾ ਅਤੇ ਅੰਦਰੂਨ ਸਰਕੂਲਰ ਰੋਡ ਨੇੜੇ ਲਗਾਏ ਗਏ ਦੋ ਗ਼ੈਰ-ਕਾਨੂੰਨੀ ਖੋਖਿਆਂ ਨੂੰ ਵੀ ਢਾਹ ਦਿੱਤਾ ਗਿਆ। ਇਸ ਤੋਂ ਇਲਾਵਾ ਜਨਤਕ ਜ਼ਮੀਨ ‘ਤੇ ਲਗਾਏ ਗਏ ਗ਼ੈਰ-ਕਾਨੂੰਨੀ ਤੰਦੂਰਾਂ ਅਤੇ ਹੋਰ ਅਣ-ਅਧਿਕਾਰਤ ਢਾਂਚਿਆਂ ਨੂੰ ਵੀ ਹਟਾਇਆ ਗਿਆ। ਪੈਦਲ ਯਾਤਰੀਆਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦਿਆਂ ਮੈਡੀਕਲ ਸਟੋਰ ਮਾਲਕਾਂ ਨੂੰ ਫੁੱਟਪਾਥਾਂ ਦੀ ਵਰਤੋਂ ਵਪਾਰਕ ਮਕਸਦਾਂ ਲਈ ਨਾ ਕਰਨ ਅਤੇ ਉਨ੍ਹਾਂ ਨੂੰ ਪੈਦਲ ਚੱਲਣ ਵਾਲਿਆਂ ਲਈ ਖੁੱਲ੍ਹਾ ਰੱਖਣ ਦੇ ਨਿਰਦੇਸ਼ ਦਿੱਤੇ ਗਏ। ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਨਗਰ ਨਿਗਮ ਸੜਕਾਂ, ਫੁੱਟਪਾਥਾਂ ਅਤੇ ਜਨਤਕ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਰੱਖਣ ਅਤੇ ਨਾਗਰਿਕਾਂ ਨੂੰ ਬਿਹਤਰ ਸੁਵਿਧਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੁਕਾਨਦਾਰਾਂ, ਰੇਹੜੀ-ਫੜੀ ਵਾਲਿਆਂ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਜਨਤਕ ਜ਼ਮੀਨ ‘ਤੇ ਗ਼ੈਰ-ਕਾਨੂੰਨੀ ਕਬਜ਼ੇ ਨਾ ਕਰਨ ਅਤੇ ਨਗਰ ਨਿਗਮ ਦਾ ਸਹਿਯੋਗ ਕਰਨ। ਨਾਜਾਇਜ਼ ਕਬਜ਼ਿਆਂ ਦੇ ਖਿਲਾਫ਼ ਕੀਤੀ ਕਾਰਵਾਈ ਦੌਰਾਨ ਇੰਸਪੈਕਟਰ ਪ੍ਰੀਤੀ ਚੌਹਾਨ, ਇੰਸਪੈਕਟਰ ਅਮਨ ਕੁਮਾਰ ਅਤੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਿਹਤ ਕੇਂਦਰ ਅਦਲੀਵਾਲਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਨੌਸ਼ਹਿਰਾ ਢਾਲਾ ਦਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕੀਤਾ ਦੌਰਾ
Ad Position 24