ਰਾਜਾਸਾਂਸੀ, 24 ਜੂਨ (ਹਰਦੀਪ ਸਿੰਘ ਖੀਵਾ)-ਸਿਵਲ ਸਰਜਨ ਅੰਮ੍ਰਿਤਸਰ ਡਾ. ਸਤਿੰਦਰਜੀਤ ਸਿੰਘ ਬਜਾਜ ਤੇ ਜ਼ਿਲ੍ਹਾ ਮਲੇਰੀਆ ਅਫਸਰ ਡਾ. ਹਰਜੋਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਨੋਬਲ ਭਾਟੀਆ ਦੀ ਯੋਗ ਅਗਵਾਈ ਹੇਠ ਮਿੰਨੀ ਸਿਹਤ ਕੇਂਦਰ ਅਦਲੀਵਾਲ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਐੱਸ. ਆਈ. ਸਰਬਜੀਤ ਸਿੰਘ ਵਲੋਂ ਮਲੇਰੀਆ ਬੁਖਾਰ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮਲੇਰੀਆ ਬੁਖਾਰ ਮਾਦਾ ਮੱਛਰ (ਐਨਾਫਲੀਜ਼) ਦੇ ਕੱਟਣ ਨਾਲ ਹੁੰਦਾ ਹੈ ਜੋ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਮੱਛਰ ਦੇ ਪੈਦਾ ਹੋਣ ਵਾਲੇ ਸਰੋਤਾਂ ਜਿਵੇਂ ਕੂਲਰਾਂ ਅਤੇ ਗਮਲਿਆਂ ਵਿਚ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ, ਆਲੇ ਦੁਆਲੇ ਦੀ ਸਫ਼ਾਈ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਜੇਕਰ ਤੁਹਾਨੂੰ ਬੁਖਾਰ ਦੇ ਲੱਛਣ ਦਿਖਾਈ ਦੇਣ ਤਾਂ ਸਰਕਾਰੀ ਹਸਪਤਾਲ ਜਾਂ ਸਿਹਤ ਕੇਂਦਰਾਂ ਤੋਂ ਜਾਂਚ ਪੜਤਾਲ ਕਰਵਾ ਕੇ ਦਵਾਈ ਲਈ ਜਾਵੇ। ਇਸ ਮੌਕੇ ਡਾ. ਜਸਪ੍ਰੀਤ ਕੌਰ, ਐੱਸ. ਆਈ. ਸਰਬਜੀਤ ਸਿੰਘ, ਐੱਮ. ਪੀ. ਐੱਚ. ਡਬਲਿਊ ਜਗਜੀਤ ਸਿੰਘ, ਜਗਰੂਪ ਸਿੰਘ, ਰੂਬਲ ਛੀਨਾ, ਫਾਰਮਾਸਿਸਟ ਅਸ਼ਵਨੀ ਸ਼ਰਮਾ ਏ. ਐੱਨ. ਐੱਮ. ਕਿਰਨਦੀਪ ਕੌਰ ਅਤੇ ਆਸ਼ਾ ਵਰਕਰ ਅਤੇ ਪਿੰਡ ਦੇ ਲੋਕ ਵੱਡੀ ਗਿਣਤੀ ਵਿਚ ਹਾਜ਼ਰ ਸਨ ।