17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈੱਸਟ-2026 ਕਰਵਾਇਆ

Ad Position 21
No active advertisement
ਅਜੀਤ ਡੈਸਕ 25-06-2026
ਅੰਮ੍ਰਿਤਸਰ, 24 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈੱਸਟ (ਯੂਕੈਟ-2026) ਅੱਜ ਸਫਲਤਾਪੂਰਵਕ ਕਰਵਾਇਆ ਗਿਆ। ਯੂਨੀਵਰਸਿਟੀ ਦੇ 14 ਵੱਖ-ਵੱਖ ਵਿਭਾਗਾਂ ਵਿਚ ਦਾਖ਼ਲੇ ਲਈ ਕਰਵਾਈ ਜਾ ਰਹੀ ਪ੍ਰੀਖਿਆ ਲਈ ਕੁੱਲ 3,679 ਉਮੀਦਵਾਰਾਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ, ਜਿਨ੍ਹਾਂ ‘ਚੋਂ 3,252 ਉਮੀਦਵਾਰ ਪ੍ਰੀਖਿਆ ‘ਚ ਸ਼ਾਮਿਲ ਹੋਏ। ਪ੍ਰੀਖਿਆ ਦਾ ਆਯੋਜਨ ਸੁਚਾਰੂ, ਪਾਰਦਰਸ਼ੀ ਅਤੇ ਸ਼ਾਂਤੀਪੂਰਵਕ ਢੰਗ ਨਾਲ ਕੀਤਾ ਗਿਆ। ਇਸ ਸਮੁੱਚੀ ਪ੍ਰਕਿਰਿਆ ਦਾ ਤਾਲਮੇਲ ਪ੍ਰੋ. (ਡਾ.) ਵਿਕਰਮ ਸੰਧੂ, ਡਾ. ਪਰਮਬੀਰ ਸਿੰਘ ਮੱਲ੍ਹੀ ਅਤੇ ਡਾ. ਰਾਵਲ ਸਿੰਘ ਔਲਖ ਵਲੋਂ ਕੀਤਾ ਗਿਆ, ਜਦਕਿ ਯੂਨੀਵਰਸਿਟੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਰਪੂਰ ਸਹਿਯੋਗ ਦਿੱਤਾ। ਇਸ ਦੌਰਾਨ ਪ੍ਰੋ: ਵਿਕਰਮ ਸੰਧੂ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਯੋਗ ਅਗਵਾਈ ਅਤੇ ਰਹਿਨੁਮਾਈ ਹੇਠ ਕਰਵਾਈ ਜਾ ਰਹੀ ਦਾਖਲਾ ਕੌਂਸਲਿੰਗ 26 ਜੂਨ ਤੋਂ 2 ਜੁਲਾਈ 2026 ਤੱਕ ਗੁਰੂ ਨਾਨਕ ਭਵਨ, ਅੰਮ੍ਰਿਤਸਰ ਵਿਖੇ ਕਰਵਾਈ ਜਾਵੇਗੀ। ਉਮੀਦਵਾਰ ਨਿਰਧਾਰਿਤ ਸਮੇਂ ਅਨੁਸਾਰ ਆਪਣੇ ਅਸਲ ਦਸਤਾਵੇਜ਼ਾਂ ਸਮੇਤ ਹਾਜ਼ਰ ਹੋਣ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਤੀਜੇ ਅਤੇ ਕੌਂਸਲਿੰਗ ਦਾ ਵਿਸਤ੍ਰਿਤ ਕਾਰਜਕ੍ਰਮ ਯੂਨੀਵਰਸਿਟੀ ਦੀ ਵੈੱਬਸਾਈਟ ਤੋਂ ਵੇਖਣ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਲਈ ਸੁਰੱਖਿਅਤ, ਸੁਵਿਧਾਜਨਕ ਅਤੇ ਪ੍ਰੇਸ਼ਾਨੀ-ਰਹਿਤ ਪ੍ਰੀਖਿਆ ਅਨੁਭਵ ਨੂੰ ਯਕੀਨੀ ਬਣਾਉਣ ਲਈ ਯੂਨੀਵਰਸਿਟੀ ਕੈਂਪਸ ਵਿਚ 13 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਇਸ ਮੌਕੇ ਪ੍ਰਧਾਨ ਹਰਦੀਪ ਸਿੰਘ ਨਾਗਰਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਬੰਦ ਪਏ ‘ਰੇਲ ਕੋਚ ਰੈਸਟੋਰੈਂਟ’ ਨੂੰ ਖੁੱਲ੍ਹਣ ਦੀ ਉਡੀਕ ਅਗਲੀ ਖ਼ਬਰ ਪਿੰਡ ਚੱਬਾ ਵਿਖੇ ਹਾਸ਼ੀਆ ਲੋਕ ਦਲ ਸੋਸਾਇਟੀ ਵਲੋਂ ਮੀਟਿੰਗ
Ad Position 24