ਅੰਮ੍ਰਿਤਸਰ, 24 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਰੇਲਵੇ ਕਾਲੋਨੀ ਬੀ-ਬਲਾਕ ਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ 420ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ (ਦਮਦਮੀ ਟਕਸਾਲ) ਬੀ- ਬਲਾਕ ਰੇਲਵੇ ਕਾਲੋਨੀ ਵਿਖੇ ਸੰਗਤਾਂ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾ ਕੇ ਸੇਵਾ ਕੀਤੀ ਗਈ। ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਡਾ. ਇੰਦਰਪਾਲ ਸਿੰਘ ਪਸਰੀਚਾ, ਪ੍ਰਧਾਨ ਜਸਵੰਤ ਸਿੰਘ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਨਿਰਵੈਰ ਸਿੰਘ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਇਸ ਤੋਂ ਪਹਿਲਾਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸਵੇਰੇ 10 ਤੋਂ 11ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਉਪਰੰਤ ਰਾਗੀ ਸਿੰਘਾਂ ਵਲੋਂ ਗੁਰੂ ਜੱਸ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਲੱਖਾ ਵਲੋਂ ਅਰਦਾਸ ਕੀਤੀ ਗਈ। ਅਰਦਾਸ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਗੇਟ ‘ਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਅਤੇ ਗੁਰੂ ਦਾ ਅਤੁੱਟ ਲੰਗਰ ਵੀ ਲਗਾਇਆ ਗਿਆ। ਇਸ ਮੌਕੇ ਜਨਰਲ ਸਕੱਤਰ ਸਤਨਾਮ ਸਿੰਘ, ਕਨਵੀਨਰ ਕੁਲਵਿੰਦਰ ਸਿੰਘ ਬੰਟੀ, ਰੇਲਵੇ ਰਿਟਾਇਰਡ ਐਸੋਸੀਏਸ਼ਨ ਦੇ ਸੈਕਟਰੀ ਸਵਰਨ ਸਿੰਘ ਸੰਧੂ, ਪ੍ਰਧਾਨ ਬੇਅੰਤ ਸਿੰਘ, ਮੈਡਮ ਸੁਸ਼ਮਾ ਮਾਰਕੰਡਾ, ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ ਕਾਕਾ, ਗੁਰਮੀਤ ਸਿੰਘ, ਹਰਚਰਨ ਸਿੰਘ ਕੋਟ ਖਾਲਸਾ, ਜਸਬੀਰ ਸਿੰਘ ਨੀਟੂ, ਬਲਦੇਵ ਸਿੰਘ ਟਾਂਗਰਾ ਤੇ ਜਸਪਾਲ ਸਿੰਘ ਨਿੱਕਾ ਆਦਿ ਹਾਜ਼ਰ ਸਨ।