17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਖ਼ਾਲਸਾ ‘ਵਰਸਿਟੀ ਤੇ ਟਾਸਾ ਗਲੋਬਲ ਐਜੂਕੇਸ਼ਨ ਦਰਮਿਆਨ ਸਮਝੌਤਾ ਸਹੀਬੰਦ, ਖ਼ਾਲਸਾ ‘ਵਰਸਿਟੀ ’ਚ ਸਥਾਪਿਤ ਕੀਤਾ ਐਡਮਿਸ਼ਨ ਸੈੱਲ

Ad Position 21
No active advertisement
ਅਜੀਤ ਡੈਸਕ 25-06-2026
ਅੰਮ੍ਰਿਤਸਰ, 24 ਜੂਨ (ਜਸਵੰਤ ਸਿੰਘ ਜੱਸ)-ਖ਼ਾਲਸਾ ਯੂਨੀਵਰਸਿਟੀ ਤੇ ਅੰਤਰਰਾਸ਼ਟਰੀ ਸੰਸਥਾ ਟਾਸਾ ਗਲੋਬਲ ਐਜੂਕੇਸ਼ਨ ਲਿਮਟਿਡ ਨੇ ਇਕ ਅਹਿਮ ਸਮਝੌਤੇ ‘ਤੇ ਦਸਤਖ਼ਤ ਕੀਤੇ ਹਨ, ਜਿਸ ਅਧੀਨ ‘ਵਰਸਿਟੀ ਦੇ ਵਿਦਿਆਰਥੀ ਅੰਤਰਰਾਸ਼ਟਰੀ ਕੋਰਸ ਬਹੁਤ ਹੀ ਘੱਟ ਫ਼ੀਸ ‘ਤੇ ਕਰ ਸਕਣਗੇ, ਜਿਸ ਤੋਂ ਬਾਅਦ ਖ਼ਾਲਸਾ ਯੂਨੀਵਰਸਿਟੀ ਵਿਖੇ ਟਾਸਾ ਦਾ ਐਡਮਿਸ਼ਨ ਸੈੱਲ ਸਥਾਪਿਤ ਕੀਤਾ ਗਿਆ, ਜਿਸ ਤਹਿਤ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਯੂਨੀਵਰਸਿਟੀਆਂ ਰੋਇਲ ਰੋਡਜ਼ ਯੂਨੀਵਰਸਿਟੀ ਕੈਨੇਡਾ ਅਤੇ ਵਿਟਨਬੋਰਗ ਯੂਨੀਵਰਸਿਟੀ ਆਫ਼ ਅਪਲਾਇਡ ਸਾਇੰਸਜ਼, ਨੀਦਰਲੈਂਡ ‘ਚ ਪੋਸਟ ਗ੍ਰੈਜੂਏਟ ਅਤੇ ਅੰਡਰ ਗ੍ਰੈਜੂਏਟ ਕੋਰਸ ਕਰਨ ਦੇ ਮੌਕੇ ਦਿੱਤੇ ਜਾਣਗੇ। ઠਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਨੇ ਇਸ ਕਦਮ ਨੂੰ ‘ਵਰਸਿਟੀ ਦਾ ਮੀਲ ਪੱਥਰ ਦੱਸਦਿਆਂ ਉਮੀਦ ਜ਼ਾਹਿਰ ਕੀਤੀ ਕਿ ਆਉਣ ਵਾਲੇ ਸਮੇਂ ‘ਚ ਵਿਦਿਆਰਥੀ ਵਿਸ਼ਵ ਦੀਆਂ ਨਾਮੀ ਯੂਨੀਵਰਸਿਟੀਆਂ ‘ਚ ਪੜ੍ਹਾਈ ਕਰ ਸਕਣਗੇ। ਇਸ ਮੌਕੇ ਟਾਸਾ ਦੇ ਐਸੋਸੀਏਟ ਡਾਇਰੈਕਟਰ ਡਾ. ਗੁਰਦਰਸ਼ਨ ਸਿੰਘ ਬਰਾੜ ਨੇ ਵਿਸ਼ਵਾਸ ਪ੍ਰਗਟਾਉਂਦਿਆਂ ਕਿਹਾ ਕਿ ਇਹ ਸੈੱਲ ‘ਵਰਸਿਟੀ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ‘ਤੇ ਆਪਣੀ ਯੋਗਤਾ ਸਾਬਤ ਕਰਨ ਅਤੇ ਅੰਤਰਰਾਸ਼ਟਰੀ ਅਕਾਦਮਿਕ ਅਤੇ ਪੇਸ਼ੇਵਰ ਮੌਕਿਆਂ ਦਾ ਲਾਭ ਉਠਾਉਣ ਲਈ ਇਕ ਮਜ਼ਬੂਤ ਪਲੇਟਫਾਰਮ ਮੁਹੱਈਆ ਕਰੇਗਾ। ਇਸ ਮੌਕੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ, ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਇਸ ਪਹਿਲ ਕਦਮੀ ਦੇ ਨਾਲ ਸਥਾਨਕ ਵਿਦਿਆਰਥੀਆਂ ਨੂੰ ਵਿਦੇਸ਼ੀ ਯੂਨੀਵਰਸਿਟੀਆਂ ‘ਚ ਦਾਖਲੇ, ਸਕਾਲਰਸ਼ਿਪ ਪ੍ਰੋਗਰਾਮ, ਵਿਦਿਆਰਥੀ ਐਕਸਚੇਜ ਪ੍ਰੋਗਰਾਮ, ਉੱਚ ਸਿੱਖਿਆ ਦੇ ਬੇਹਤਰੀਨ ਮੌਕੇ, ਕਰੀਅਰ ਪ੍ਰੋਗਰਾਮ, ਇੰਟਰਨਸ਼ਿਪ ਅਤੇ ਮਾਰਗਦਰਸ਼ਨ ਸੰਬੰਧੀ ਸਹੀ ਜਾਣਕਾਰੀ ਪ੍ਰਾਪਤ ਹੋਵੇਗੀ। ਇਸ ਮੌਕੇ ਰਿਸਰਚ ਡੀਨ ਡਾ. ਆਰ. ਕੇ. ਧਵਨ, ਐਗਜੇਮੀਨੇਸ਼ਨ ਕੰਟਰੋਲਰ ਡਾ. ਕੰਵਲਜੀਤ ਸਿੰਘ, ਸਕੂਲ ਆਫ਼ ਲਾਅ ਡਾ. ਜਸਪਾਲ ਸਿੰਘ, ਡੀਨ ਸਟੂਡੈਂਟ ਵੈਲਫੇਅਰ ਡਾ. ਅਜੇ ਸਹਿਗਲ, ਡਾ. ਰਮਿੰਦਰ ਕੌਰ, ਡਾ. ਮਨਬੀਰ ਕੌਰ, ਡਾ. ਰਿਤੂ ਧਵਨ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਦਾ 25 ਦਾ ਮਾਝੇ ਵਿਚਲਾ ਦੌਰਾ ਜ਼ਰੂਰੀ ਕਾਰਨਾਂ ਕਰਕੇ ਰੱਦ— ਟੋਨੀ ਬ੍ਰਹਮਪੁਰਾ ਅਗਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨੇ ਪੰਜਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ ਮਨਾਇਆ
Ad Position 24