11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਭਾਜਪਾ ਵਰਕਰਾਂ ਵਲੋਂ ਅਕਸ਼ੇ ਸ਼ਰਮਾ ਦੀ ਅਗਵਾਈ ’ਚ ਮੁੱਖ ਮੰਤਰੀ ਖ਼ਿਲਾਫ਼ ਰੋਸ ਮੁਜ਼ਾਹਰਾ

Ad Position 21
No active advertisement
ਅਜੀਤ ਡੈਸਕ 26-06-2026

 ਅੰਮ੍ਰਿਤਸਰ, 25 ਜੂਨ (ਹਰਮਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਦੇ ਤੁਰੰਤ ਅਸਤੀਫ਼ੇ ਦੀ ਮੰਗ ਕਰਦੇ ਹੋਏ, ਹਲਕਾ ਉੱਤਰੀ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਨੇ ਕਿਹਾ ਕਿ ਜਿਸ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਦੀ ਹਿੰਮਤ ਕੀਤੀ ਹੈ, ਉਸਦਾ ਪਤਨ ਹੋਇਆ ਹੈ। ਇਕ ਰੋਸ ਮਾਰਚ ਦੀ ਅਗਵਾਈ ਕਰਦੇ ਹੋਏ, ਅਕਸ਼ੈ ਸ਼ਰਮਾ ਨੇ ਕਿਹਾ ਮੁੱਖ ਮੰਤਰੀ ਵਲੋਂ ਜੋ ਕੀਤਾ ਗਿਆ ਹੈ ਸਿੱਖ ਧਰਮ ਲਈ ਗੁਰੂ ਸਾਹਿਬਾਨ, ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਉਪਰ ਕੋਈ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਜੋ ਵੀਡਿਓ ਸਾਹਮਣੇ ਆਈ ਹੈ ਉਸ ਨੇ ਸਿੱਖ ਗੁਰੂ ਸਾਹਿਬਨ ਦਾ ਅਪਮਾਨ ਕੀਤਾ ਹੈ ਜਿਸ ਨੂੰ ਸਿੱਖ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵਲੋਂ ਜੋ ਨਿਰਾਦਰ ਕੀਤਾ ਗਿਆ ਹੈ ਉਹ ਜੱਗ ਜ਼ਾਹਿਰ ਹੋ ਗਿਆ ਹੈ। ਇਸ ਲਈ ਉਸ ਨੂੰ ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠਣ ਦਾ ਕੋਈ ਅਧਿਕਾਰ ਨਹੀਂ ਹੈ। ਇਸ ਲਈ ਮੁੱਖ ਮੰਤਰੀ ਨੂੰ ਤੁਰੰਤ ਆਪਣੇ ਅਹੁੱਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਇਸ ਮੌਕੇ ‘ਤੇ ਰਾਜਿੰਦਰ ਕੁਮਾਰ ਪੱਪੂ ਮਹਾਜਨ ਸਮੇਤ ਹੋਰ ਭਾਜਪਾ ਵਰਕਰ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਹੁਣ ਪਤੀ-ਪਤਨੀ ਇਕੱਠੇ ਜਾ ਸਕਦੇ ਹਨ ਕੈਨੇਡਾ-ਕੰਗ, ਚੱਠਾ ਅਗਲੀ ਖ਼ਬਰ ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਵਿਖੇ ਸਮਾਗਮ
Ad Position 24