ਅੰਮ੍ਰਿਤਸਰ, 25 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਮੈਂਬਰ ਤੇ ਅਕਾਲੀ ਆਗੂ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਰੜੀ ਆਲੋਚਨਾ ਕਰਦਿਆਂ ਤੇ ਉਨ੍ਹਾਂ ਤੋਂ ਨੈਤਿਕਤਾ ਦੇ ਆਧਾਰ ‘ਤੇ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਵਿਵਾਦਿਤ ਵੀਡੀਓ ਮਾਮਲੇ ਵਿਚ ਸਾਹਮਣੇ ਆਏ ਕਥਿਤ ਤੱਥਾਂ ਨੇ ਮੁੱਖ ਮੰਤਰੀ ਦਾ ਅਸਲੀ ਚਿਹਰਾ ਬੇਨਕਾਬ ਕਰ ਦਿੱਤਾ ਹੈ ਤੇ ਨੈਤਿਕ ਅੱਜ ਇਥੇ ਗੱਲਬਾਤ ਕਰਦਿਆਂ ਐਡਵੋਕੇਟ ਸਿਆਲਕਾ ਨੇ ਕਿਹਾ ਕਿ ਵੀਡੀਓ ਮਾਮਲੇ ਦੀ ਜਾਂਚ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਵਲੋਂ ਮੁੱਖ ਮੰਤਰੀ ਸੰਬੰਧੀ ਜਾਰੀ ਕੀਤੇ ਗਏ ਆਦੇਸ਼ਾਂ ਨੂੰ ਸੰਗਤ ਤੱਕ ਪਹੁੰਚਾਉਣ ਲਈ ਪੰਜਾਬ ਭਰ ਵਿਚ ਫਲੈਕਸ ਬੋਰਡ ਲਗਾਏ ਗਏ ਸਨ, ਪਰ ਮਜੀਠਾ ਹਲਕੇ ਸਮੇਤ ਕਈ ਥਾਵਾਂ ‘ਤੇ ਇਹ ਬੋਰਡ ਪਾੜੇ ਅਤੇ ਉਤਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬਾਨ ਦੇ ਆਦੇਸ਼ਾਂ ਵਾਲੇ ਪੋਸਟਰ ਮਜੀਠਾ, ਚਵਿੰਡਾ ਦੇਵੀ, ਬਟਾਲਾ ਬਾਈਪਾਸ ਸਮੇਤ ਪੰਜਾਬ ਵਿਚ ਹੋਰ ਕਈ ਥਾਵਾਂ ਤੋਂ ਉਤਾਰੇ ਜਾਂ ਪਾੜੇ ਗਏ ਹਨ ਤੇ ਇਸ ਤਰ੍ਹਾਂ ਦੀਆਂ ਹਰਕਤਾਂ ਪੰਜਾਬ ਵਿਚ ਆਪਸੀ ਟਕਰਾਅ ਅਤੇ ਤਣਾਅ ਦਾ ਮਾਹੌਲ ਪੈਦਾ ਕਰ ਸਕਦੀਆਂ ਹਨ। ਉਨ੍ਹਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਅਪੀਲ ਕੀਤੀ ਕਿ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਂਭੇ ਕਰਕੇ ਕਿਸੇ ਹੋਰ ਆਗੂ ਨੂੰ ਇਹ ਜ਼ਿੰਮੇਵਾਰੀ ਸੌਂਪ ਦੇਣੀ ਚਾਹੀਦੀ ਹੈ। ਉਨ੍ਹਾਂ ਪੰਜਾਬ ਦੇ ਰਾਜਪਾਲ ਨੂੰ ਵੀ ਅਪੀਲ ਕੀਤੀ ਕਿ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਇਸ ਮਾਮਲੇ ‘ਚ ਦਖ਼ਲ ਦੇਣਾ ਚਾਹੀਦਾ ਹੈ। ਐਡਵੋਕੇਟ ਸਿਆਲਕਾ ਨੇ ਕਿਹਾ ਕਿ ਜਥੇਦਾਰ ਸਾਹਿਬਾਨ ਦੇ ਆਦੇਸ਼ ਵਾਲੇ ਫਲੈਕਸ ਬੋਰਡ ਪਾੜਣ ਜਾਂ ਉਤਾਰਨ ਵਾਲੇ ਦੋਸ਼ੀਆਂ ਵਿਰੁੱਧ ਕੇਸ ਦਰਜ ਕਰਾਏ ਜਾ ਰਹੇ ਹਨ।
ਕੇਜਰੀਵਾਲ ਤੇ ਭਗਵੰਤ ਮਾਨ ਨੂੰ ਅਹੁਦੇ ਤੋਂ ਹਟਾ ਕੇ ਕਿਸੇ ਹੋਰ ਪਾਰਟੀ ਆਗੂ ਨੂੰ ਜ਼ਿੰਮੇਵਾਰੀ ਸੌਂਪਣ-ਐਡਵੋਕੇਟ ਸਿਆਲਕਾ
ਅਜੀਤ ਡੈਸਕ
26-06-2026