11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਡੀ. ਏ. ਵੀ. ਕਾਲਜ ਨੇ ਵੋਟਰ ਜਾਗਰੂਕਤਾ ਰੈਲੀ ਕੱਢੀ

Ad Position 21
No active advertisement
ਅਜੀਤ ਡੈਸਕ 26-06-2026

ਅੰਮ੍ਰਿਤਸਰ, 25 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮ੍ਰਿਤਸਰ ਦੇ ਰਾਸ਼ਟਰੀ ਸੇਵਾ ਯੋਜਨਾ ਵਿਭਾਗ ਨੇ ਸਵੀਪ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ। ਕਾਲਜ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਕਿਹਾ ਕਿ ਸਾਡੇ ਵਿਦਿਆਰਥੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹਨ ਅਤੇ ਇਹ ਯਕੀਨੀ ਬਣਾਉਣਗੇ ਕਿ ਕੋਈ ਵੀ ਵੋਟਰ ਪਿੱਛੇ ਨਾ ਰਹੇ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਸਿੱਖਿਅਤ ਕਰਨ ਅਤੇ ਵੋਟਰ ਰਜਿਸਟਰੇਸ਼ਨ ‘ਚ ਸਹਾਇਤਾ ਕਰਨ ਲਈ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ‘ਸਵੀਪ’ ਸੋਸ਼ਲ ਮੀਡੀਆ ਪ੍ਰੋਗਰਾਮ ਲਈ ਕਾਲਜ ਦੇ ਚੋਣਵੇਂ ਵਿਦਿਆਰਥੀਆਂ ਦੀ ਵੀ ਚੋਣ ਕੀਤੀ ਹੈ। ਐੱਨ. ਐੱਸ. ਐੱਸ. ਅਧਿਕਾਰੀ ਡਾ. ਸਮ੍ਰਿਤੀ ਅਗਰਵਾਲ ਨੇ ਦੱਸਿਆ ਕਿ ਰੈਲੀ ਦਾ ਉਦੇਸ਼ ਲੋਕਤੰਤਰ ‘ਚ ਵੋਟ ਪਾਉਣ ਦੀ ਮਹੱਤਤਾ ਬਾਰੇ ਨਾਗਰਿਕਾਂ ‘ਚ ਜਾਗਰੂਕਤਾ ਪੈਦਾ ਕਰਨਾ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਵੋਟਰ ਸੂਚੀਆਂ ‘ਚ ਰਜਿਸਟਰ ਕਰਨ ਲਈ ਉਤਸ਼ਾਹਿਤ ਕਰਨਾ ਸੀ। ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਵੱਖ-ਵੱਖ ਨਾਅਰਿਆਂ ਅਤੇ ਪੋਸਟਰਾਂ ਰਾਹੀਂ ਵੋਟ ਪਾਉਣ ਬਾਰੇ ਜਾਗਰੂਕਤਾ ਪੈਦਾ ਕੀਤੀ। ਇਸ ਮੌਕੇ ਪ੍ਰੋ. ਨਿਧੀ ਕੌਸ਼ਲ, ਪ੍ਰੋ. ਮੋਹਿਤ ਮਹਿਰਾ ਅਤੇ ਪ੍ਰੋ. ਮਨੀਸ਼ ਕਪੂਰ ਦੇ ਨਾਲ ਵੱਡੀ ਗਿਣਤੀ ‘ਚ ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਰੈਲੀ ‘ਚ ਉਤਸ਼ਾਹ ਨਾਲ ਹਿੱਸਾ ਲਿਆ।

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਭਾਸ਼ਾਵਾਂ, ਤੁਲਨਾਤਮਿਕ ਸਾਹਿਤ ਤੇ ਸੱਭਿਆਚਾਰਕ ਅਧਿਐਨ ਬਾਰੇ ਰਿਫ੍ਰੈਸ਼ਰ ਕੋਰਸ ਸ਼ੁਰੂ ਅਗਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਬੀ.ਐੱਸ.ਸੀ. (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
Ad Position 24