06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਪੰਥਕ ਇਕੱਤਰਤਾ

Ad Position 21
No active advertisement
ਅਜੀਤ ਡੈਸਕ 27-06-2026
ਅੰਮ੍ਰਿਤਸਰ, 26 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਅੱਜ ਅੰਮ੍ਰਿਤਸਰ ਹਲਕਾ ਦੱਖਣੀ ਦੇ ਤਰਨ ਤਾਰਨ ਰੋਡ ਵਿਖੇ ਪੰਥਕ ਇਕੱਤਰਤਾ ਕੀਤੀ ਗਈ, ਜਿਸ ਵਿਚ ਉਚੇਚੇ ਤੌਰ ‘ਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਮਾਤਾ ਬਲਵਿੰਦਰ ਕੌਰ, ਭਰਾਤਾ ਭਾਈ ਹਰਪ੍ਰੀਤ ਸਿੰਘ, ਭਾਈ ਪਰਮਜੀਤ ਸਿੰਘ ਜੌਹਲ, ਅਮਰਜੀਤ ਸਿੰਘ ਵੰਨਚਿੜੀ ਹਰਭਜਨ ਸਿੰਘ ਤੁੜ, ਅਮਨਦੀਪ ਸਿੰਘ ਡੱਡੂਆਣਾਂ, ਸ਼ਮਸ਼ੇਰ ਸਿੰਘ ਪੱਧਰੀ ਸਮੇਤ ਹੋਰ ਆਗੂ ਤੇ ਵਰਕਰ ਸ਼ਾਮਿਲ ਹੋਏ। ਸਰਪੰਚ ਬਲਜੀਤ ਸਿੰਘ ਚਾਟੀਵਿੰਡ ਦੀ ਅਗਵਾਈ ਵਿਚ ਹੋਈ ਇਸ ਇਕੱਤਰਤਾ ਮੌਕੇ ਸੰਬੋਧਨ ਕਰਦਿਆਂ ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ ਅੱਜ ਪੰਜਾਬ ਅਜਿਹੇ ਦੌਰ ਵਿਚੋਂ ਲੰਘ ਰਿਹਾ ਹੈ ਜਿੱਥੇ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਲੀਹਾਂ ਤੋਂ ਉਤਰਦੀ ਨਜ਼ਰ ਆ ਰਹੀ ਹੈ। ਆਏ ਦਿਨ ਕਤਲ, ਲੁੱਟਾਂ-ਖੋਹਾਂ, ਗੈਂਗਵਾਰ, ਫਿਰੌਤੀਆਂ ਅਤੇ ਹੋਰ ਅਪਰਾਧਿਕ ਘਟਨਾਵਾਂ ਵਿਚ ਹੋ ਰਹੇ ਵਾਧੇ ਨੇ ਆਮ ਲੋਕਾਂ ਵਿਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮੁੱਢਲੀ ਜਿੰਮੇਵਾਰੀ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨੀ ਹੁੰਦੀ ਹੈ, ਪਰ ਮੌਜੂਦਾ ਸਰਕਾਰ ਅਜਿਹਾ ਕਰਨ ਵਿਚ ਫੇਲ੍ਹ ਸਾਬਿਤ ਹੋਈ ਹੈ। ਸਰਪੰਚ ਬਲਜੀਤ ਸਿੰਘ ਨੇ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕ ਪੰਜਾਬ ਦੀਆਂ ਸਮੱਸਿਆਵਾਂ ਪ੍ਰਤੀ ਗੰਭੀਰ ਹਨ ਅਤੇ ਬਦਲਾਅ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਹਲਕਾ ਦੱਖਣੀ ਵਿਚ ਪਾਰਟੀ ਦਾ ਜਨ ਅਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਇਸ ਮੌਕੇ ਸਵਰਨ ਸਿੰਘ ਗੋਲਡਨ, ਜੁਗਰਾਜ ਸਿੰਘ ਲਾਲਾਨੰਗਲ, ਬੀਬੀ ਮਨਜੀਤ ਕੌਰ, ਬੀਬੀ ਸਤਵੰਤ ਕੌਰ ਤੁੜ, ਭਾਈ ਭੁਪਿੰਦਰ ਸਿੰਘ ਗੱਦਲੀ, ਸੁਰਿੰਦਰਪਾਲ ਸਿੰਘ ਤਾਲਿਬਪੁਰਾ, ਭਾਈ ਰਛਪਾਲ ਸਿੰਘ, ਭਾਈ ਜਸਵਿੰਦਰ ਸਿੰਘ ਕਾਹਨੂੰਵਾਨ, ਬਲਦੇਵ ਸਿੰਘ ਜੱਲੂਪੁਰ, ਪਰਮਜੀਤ ਸਿੰਘ ਵਣੀਏਕੇ, ਕੁਲਵਿੰਦਰ ਸਿੰਘ ਵਡਾਲੀ, ਮਹਿੰਦਰਪਾਲ ਸਿੰਘ ਤੁੰਗ ਤੋਂ ਇਲਾਵਾ ਹੋਰ ਪਾਰਟੀ ਕਾਰਕੁੰਨ ਤੇ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਨਾਲ ਸੰਬੰਧਿਤ ਆਗੂਆਂ ਨੇ ਹਲਫ਼ਨਾਮੇ ਜਨਤਕ ਕਰਕੇ ਮੁੱਖ ਮੰਤਰੀ ’ਤੇ ਲਗਾਏ ਗੰਭੀਰ ਦੋਸ਼ ਅਗਲੀ ਖ਼ਬਰ ਸ਼ਹਿਰ ’ਚੋਂ ਕੂੜਾ ਚੁੱਕਣ ਵਾਲੀ ਕੰਪਨੀ ਦੇ ਮੈਨੇਜਰ ਤੇ ਕੌਂਸਲਰ ਦੇ ਪਤੀ ਦਰਮਿਆਨ ਹੋਇਆ ਤਕਰਾਰ
Ad Position 24
No active advertisement