06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸ਼੍ਰੋਮਣੀ ਅਕਾਲੀ ਦਲ (ਅ) ਨਾਲ ਸੰਬੰਧਿਤ ਆਗੂਆਂ ਨੇ ਹਲਫ਼ਨਾਮੇ ਜਨਤਕ ਕਰਕੇ ਮੁੱਖ ਮੰਤਰੀ ’ਤੇ ਲਗਾਏ ਗੰਭੀਰ ਦੋਸ਼

Ad Position 21
No active advertisement
ਅਜੀਤ ਡੈਸਕ 27-06-2026
ਅੰਮ੍ਰਿਤਸਰ, 26 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਨਰਲ ਸਕੱਤਰ ਹਰਪਾਲ ਸਿੰਘ ਬਲੇਰ ਦੀ ਅਗਵਾਈ ਵਿਚ ਇੱਥੇ ਪਾਰਟੀ ਨਾਲ ਸੰਬੰਧਿਤ ਕਈ ਆਗੂਆਂ ਤੇ ਕਾਰਕੁੰਨਾਂ ਨੇ ਚਸ਼ਮਦੀਦ ਗਵਾਹਾਂ ਵਲੋਂ ਆਪਣੇ ਤਿਆਰ ਕਰਵਾਏ ਹਲਫ਼ਨਾਮੇ (ਐਫੀਡੇਵਿਟ) ਜਨਤਕ ਕਰਦਿਆਂ ਮੁੱਖ ਮੰਤਰੀ ਪੰਜਾਬ ਦੇ ਬਰਗਾੜੀ ਵਿਖੇ 25 ਅਕਤੂਬਰ 2015 ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਪ੍ਰਦਰਸ਼ਨਾਂ ਨਾਲ ਜੁੜੇ ਇਕ ਧਾਰਮਿਕ ਇਕੱਠ ਦੌਰਾਨ ਕਥਿਤ ਤੌਰ ‘ਤੇ ਇਤਰਾਜਯੋਗ ਹਾਲਤ ਵਿਚ ਸ਼ਾਮਿਲ ਹੋਣ ਦੇ ਗੰਭੀਰ ਦੋਸ਼ ਲਾਏ ਹਨ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ: ਬਲੇਰ ਨੇ ਹਲਫਨਾਮੇ ਪੇਸ਼ ਕਰਦਿਆਂ ਦੋਸ਼ ਲਾਇਆ ਕਿ ਮੁੱਖ ਮੰਤਰੀ ਉਕਤ ਧਾਰਮਿਕ ਸਮਾਗਮ ਵਿਚ ਕਥਿਤ ਤੌਰ ‘ਤੇ ਇਤਰਾਜ਼ਯੋਗ ਹਾਲਤ ਵਿਚ ਸ਼ਾਮਿਲ ਹੋਏ ਸਨ ਤੇ ਇਸ ਦੌਰਾਨ ਪਾਰਟੀ ਦੇ ਕੁਝ ਆਗੂਆਂ ਅਤੇ ਸੇਵਾਦਾਰਾਂ ਨੂੰ ਉਨ੍ਹਾਂ ਨੂੰ ਸਟੇਜ ਤੋਂ ਹਟਾਉਣਾ ਪਿਆ ਸੀ। ਸ. ਬਲੇਰ ਨੇ ਦੱਸਿਆ ਕਿ ਇਹ ਹਲਫ਼ਨਾਮੇ ਤਿਆਰ ਕਰਾਉਣ ਵਾਲੇ ਚਸ਼ਮਦੀਦਾਂ ਵਿਚ ਪਾਰਟੀ ਆਗੂ ਅਮਰੀਕ ਸਿੰਘ ਨੰਗਲ, ਹਰਦੇਵ ਸਿੰਘ, ਪ੍ਰੋ. ਮੋਹਿੰਦਰਪਾਲ ਸਿੰਘ, ਹਰਭਜਨ ਸਿੰਘ ਕਸ਼ਮੀਰੀ ਤੇ ਹਰਮਨਦੀਪ ਸਿੰਘ ਦੇ ਨਾਂ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਅਸੀਂ ਸ਼੍ਰੋਮਣੀ ਕਮੇਟੀ ਤੇ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਵੀ ਇਸ ਸੰਬੰਧੀ ਯੋਗ ਕਰਵਾਈ ਲਈ ਸ਼ਿਕਾਇਤ ਦਿੱਤੀ ਹੈ। ਮੁੱਖ ਮੰਤਰੀ ਦੀ ਹਾਲੀਆ ਵਿਵਾਦਿਤ ਵੀਡੀਓ ਬਾਰੇ ਸ. ਬਲੇਰ ਨੇ ਕਿਹਾ ਕਿ ਭਾਵੇਂ ਮੁੱਖ ਮੰਤਰੀ ਪਹਿਲਾਂ ਹੀ ਇਸ ਵੀਡੀਓ ਨੂੰ ਫਰਜ਼ੀ ਕਰਾਰ ਦੇ ਕੇ ਇਸ ਤੋਂ ਇਨਕਾਰ ਕਰ ਚੁੱਕੇ ਹਨ, ਪਰ ਪਾਰਟੀ ਦਾ ਦਾਅਵਾ ਹੈ ਕਿ ਸਰਕਾਰ ਤੋਂ ਮਾਨਤਾ ਪ੍ਰਾਪਤ ਦੋ ਫੋਰੈਂਸਿਕ ਲੈਬਾਂ ਦੀ ਜਾਂਚ ਵਿਚ ਇਸ ਵੀਡੀਓ ਨੂੰ ਅਸਲੀ ਦੱਸਿਆ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਵੀਡੀਓ ਵਿਚ ਖੁਦ ਦੇ ਹੋਣ ਤੋਂ ਇਨਕਾਰ ਕਰਕੇ ਮੁੱਖ ਮੰਤਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਚੁਣੌਤੀ ਦੇ ਰਹੇ ਹਨ। ਉਨ੍ਹਾਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਪ੍ਰਬੰਧਾਂ ਵਿਚ ਕਥਿਤ ਸਰਕਾਰੀ ਦਖ਼ਲਅੰਦਾਜ਼ੀ ‘ਤੇ ਵੀ ਚਿੰਤਾ ਪ੍ਰਗਟਾਈ। ਇਸ ਮੌਕੇ ਅਮਰੀਕ ਸਿੰਘ ਨੰਗਲ, ਹਰਮਨਦੀਪ ਸਿੰਘ ਸੁਲਤਾਨਵਿੰਡ, ਗੁਰਦੇਵ ਸਿੰਘ, ਹਰਜੀਤ ਸਿੰਘ ਮੀਆਂਪੁਰ, ਸ਼ਮਸ਼ੇਰ ਸਿੰਘ ਬਰਾੜ, ਦਲਜੀਤ ਸਿੰਘ ਬਾਜਵਾ ਤੇ ਗੁਰਮੇਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਕਸ ਸੈਂਟਰਲ ਆਰਮਡ ਪੁਲਿਸ ਫੋਰਸ ਪਰਸਨੈਲ ਵੈੱਲਫੇਅਰ ਐਸੋਸੀਏਸ਼ਨ ਵਲੋਂ ਮੀਟਿੰਗ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਪੰਥਕ ਇਕੱਤਰਤਾ
Ad Position 24
No active advertisement