06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਗੁਰੂ ਘਰ ਦੀ ਮਰਿਆਦਾ ਨੂੰ ਚੁਣੌਤੀ ਦੇਣ ਵਾਲੀਆਂ ਤਾਕਤਾਂ ਨੂੰ ਮੂੰਹ ਨਾ ਲਗਾਇਆ ਜਾਵੇ-ਸੰਧੂ

Ad Position 21
No active advertisement
ਅਜੀਤ ਡੈਸਕ 27-06-2026
ਅੰਮ੍ਰਿਤਸਰ, 26 ਜੂਨ (ਵਿ: ਪ੍ਰ:)- ਗੁਰੂਗ੍ਰਾਮ ’ਚ ਦਰਜ ਹੋਈ ਐੱਫ. ਆਈ. ਆਰ. ਨੇ ਪੰਜਾਬ ਸਰਕਾਰ ਅਤੇ ਉਸਦੇ ਨੁਮਾਇੰਦਿਆਂ ਵਲੋਂ ਫੋਰੈਂਸਿਕ ਰਿਪੋਰਟ ਦੇ ਆਧਾਰ ‘ਤੇ ਕੀਤੇ ਗਏ ਦਾਵਿਆਂ ਦੀ ਸੱਚਾਈ ਨੂੰ ਬੇਨਕਾਬ ਕਰ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਨੂੰ ਝੂਠਾ ਸਾਬਤ ਕਰਨ ਲਈ ਕਥਿਤ ਤੌਰ ‘ਤੇ ਪੈਸੇ ਦੇ ਜ਼ੋਰ ਨਾਲ ਜਾਅਲੀ ਅਤੇ ਮਨਘੜਤ ਰਿਪੋਰਟਾਂ ਤਿਆਰ ਕਰਵਾਉਣ ਦੇ ਸਾਹਮਣੇ ਆਏ ਘਟਨਾਕ੍ਰਮ ਨੇ ਸਮੂਹ ਸਿੱਖ ਸੰਗਤ ਦੇ ਮਨਾਂ ’ਤੇ ਗਹਿਰੀ ਸੱਟ ਪਹੁੰਚਾਈ ਹੈ ਅਤੇ ਪੰਥਕ ਰੋਸ ਨੂੰ ਹੋਰ ਵਧਾ ਦਿੱਤਾ ਹੈ। ਇਹ ਪ੍ਰਗਟਾਵਾ ਭਾਜਪਾ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਉਪ ਪ੍ਰਧਾਨ ਮੋਹਿਤ ਮਹਾਜਨ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦਾ ਸਰਵਉੱਚ ਸਦੀਵੀ ਤਖ਼ਤ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵਲੋਂ ਸਿੰਘ ਸਾਹਿਬਾਨ ਦੇ ਹੁਕਮਾਂ ਦੀ ਅਣਦੇਖੀ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਿੱਧਾ ਟਕਰਾਅ ਦਾ ਰਾਸਤਾ ਅਪਣਾਉਣਾ ਸਿਰਫ਼ ਰਾਜਨੀਤਿਕ ਹੰਕਾਰ ਹੀ ਨਹੀਂ, ਸਗੋਂ ਪੰਥਕ ਮਰਿਆਦਾ ਅਤੇ ਸਿੱਖ ਭਾਵਨਾਵਾਂ ਪ੍ਰਤੀ ਗੰਭੀਰ ਅਣਗਹਿਲੀ ਵੀ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਜਿਨ੍ਹਾਂ ਨੇ ਵੀ ਹੰਕਾਰ ਵੱਸ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਚੁਣੌਤੀ ਦਿੱਤੀ ਜਾਂ ਮੱਥਾ ਲਾਇਆ, ਉਹ ਨਾ ਪੰਥ ਵਿਚ ਸਤਿਕਾਰ ਹਾਸਲ ਕਰ ਸਕੇ ਅਤੇ ਨਾ ਹੀ ਇਤਿਹਾਸ ਵਿਚ ਸਨਮਾਨ। ਸੱਤਾ ਦਾ ਨਸ਼ਾ ਅਸਥਾਈ ਹੁੰਦਾ ਹੈ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਸਦੀਵੀ ਹੈ। ਉਨ੍ਹਾਂ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਅਨੁਸਾਰ ਚੱਲੇ, ਪੰਥਕ ਰਵਾਇਤਾਂ ਨੂੰ ਕਾਇਮ ਰੱਖੇ ਅਤੇ ਗੁਰੂ ਘਰ ਦੀ ਮਰਿਆਦਾ ਨੂੰ ਚੁਣੌਤੀ ਦੇਣ ਵਾਲੀਆਂ ਤਾਕਤਾਂ ਨੂੰ ਮੂੰਹ ਨਾ ਲਗਾਉਣ।
Ad Position 22
No active advertisement
ਪਿਛਲੀ ਖ਼ਬਰ ਸਪਰਿੰਗ ਡੇਲ ਸਕੂਲ ਦੇ ਵਿਦਿਆਰਥੀ ਨੇ ਪੰਜਾਬ ਲਈ ਜਿੱਤਿਆ ਰਾਸ਼ਟਰੀ ਸਨਮਾਨ ਅਗਲੀ ਖ਼ਬਰ ਬੀ.ਕੇ.ਯੂ. ਏਕਤਾ ਉਗਰਾਹਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਝੰਡਾ ਮਾਰਚ
Ad Position 24
No active advertisement