06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਐੱਮ. ਪੀ. ਲੈਂਡ ਫੰਡ ਨਾ ਖਰਚਣ ਵਾਲੇ ਰਾਘਵ ਚੱਢਾ ਰਾਜ ਸਭਾ ਤੋਂ ਤੁਰੰਤ ਅਸਤੀਫ਼ਾ ਦੇਣ-ਸਤਨਾਮ ਸਿੰਘ ਮਠਾੜੂ

Ad Position 21
No active advertisement
ਅਜੀਤ ਡੈਸਕ 27-06-2026
ਅੰਮਿਤਸਰ, 26 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਅੰਮ੍ਰਿਤਸਰ ਅਤੇ ਰਾਮਗੜ੍ਹੀਆ ਵੈੱਲਫੇਅਰ ਬੋਰਡ ਦੇ ਸਟੇਟ ਮੈਂਬਰ ਸਤਨਾਮ ਸਿੰਘ ਮਠਾੜੂ ਨੇ ਭਾਜਪਾ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ‘ਤੇ ਪੰਜਾਬ ਦੇ ਲੋਕਾਂ ਦੇ ਹੱਕਾਂ ਨਾਲ ਧੋਖਾ ਕਰਨ ਦੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਤੁਰੰਤ ਰਾਜ ਸਭਾ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਮਠਾੜੂ ਨੇ ਕਿਹਾ ਕਿ ਰਾਘਵ ਚੱਢਾ ਨੂੰ ਪੰਜਾਬ ਦੇ ਵਿਕਾਸ ਲਈ 23.7 ਕਰੋੜ ਰੁਪਏ ਦਾ ਐੱਮ. ਪੀ. ਲੈਂਡ ਫੰਡ ਅਲਾਟ ਕੀਤਾ ਗਿਆ ਸੀ, ਪਰ ਹੈਰਾਨੀ ਦੀ ਗੱਲ ਹੈ ਕਿ ਉਨ੍ਹਾਂ ਨੇ ਸਿਰਫ਼ 3.2 ਕਰੋੜ ਰੁਪਏ ਹੀ ਖਰਚ ਕੀਤੇ। ਉਨ੍ਹਾਂ ਕਿਹਾ ਕਿ ਇਹ ਸਾਬਤ ਕਰਦਾ ਹੈ ਕਿ ਰਾਘਵ ਚੱਢਾ ਪੰਜਾਬ ਦੇ ਹੱਕਾਂ ਅਤੇ ਲੋਕਾਂ ਦੀਆਂ ਜ਼ਰੂਰਤਾਂ ਪ੍ਰਤੀ ਪੂਰੀ ਤਰ੍ਹਾਂ ਬੇਪਰਵਾਹ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 4 ਸਾਲ 2 ਮਹੀਨਿਆਂ ਦੌਰਾਨ ਰਾਘਵ ਚੱਢਾ ਵਲੋਂ ਸਿਰਫ਼ 6 ਕੰਮ ਅਲਾਟ ਕੀਤੇ ਗਏ, ਜਿਨ੍ਹਾਂ ਵਿਚੋਂ ਕੇਵਲ 4 ਹੀ ਪੂਰੇ ਹੋਏ। ਇਹ ਕਾਰਗੁਜ਼ਾਰੀ ਬਹੁਤ ਨਿਰਾਸ਼ਾਜਨਕ ਹੈ ਅਤੇ ਪੰਜਾਬ ਦੇ ਵਿਕਾਸ ਨਾਲ ਸਿੱਧਾ ਖਿਲਵਾੜ ਹੈ। ਮਠਾੜੂ ਨੇ ਕਿਹਾ ਕਿ ਇਕ ਰਾਜ ਸਭਾ ਮੈਂਬਰ ਦਾ ਫਰਜ਼ ਹੁੰਦਾ ਹੈ ਕਿ ਉਹ ਆਪਣੇ ਸੂਬੇ ਦੇ ਵਿਕਾਸ ਅਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਲਈ ਮਿਲੇ ਫੰਡਾਂ ਦਾ ਪੂਰਾ ਅਤੇ ਇਮਾਨਦਾਰੀ ਨਾਲ ਇਸਤੇਮਾਲ ਕਰੇ, ਪਰ ਰਾਘਵ ਚੱਢਾ ਇਸ ਮਾਮਲੇ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਲਾਪ੍ਰਵਾਹੀ ਸਿਰਫ਼ ਇਕ ਪ੍ਰਸ਼ਾਸਨਿਕ ਨਾਕਾਮੀ ਨਹੀਂ, ਸਗੋਂ ਪੰਜਾਬ ਦੇ ਲੋਕਾਂ ਨਾਲ ਧੋਖਾ ਹੈ। ਸਤਨਾਮ ਸਿੰਘ ਮਠਾੜੂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਇਹ ਜਾਣਨਾ ਚਾਹੁੰਦੇ ਹਨ ਕਿ ਵਿਕਾਸ ਕਾਰਜਾਂ ਲਈ ਇਸ ਫੰਡ ਦਾ ਇਸਤੇਮਾਲ ਕਿਉਂ ਨਹੀਂ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਅਗਲੀ ਖ਼ਬਰ ਸਪਰਿੰਗ ਡੇਲ ਸਕੂਲ ਦੇ ਵਿਦਿਆਰਥੀ ਨੇ ਪੰਜਾਬ ਲਈ ਜਿੱਤਿਆ ਰਾਸ਼ਟਰੀ ਸਨਮਾਨ
Ad Position 24
No active advertisement