07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਸਰਹੱਦ ਪਾਰ ਤੋਂ ਹਥਿਆਰਾਂ ਦੀ ਡਰੋਨ ਰਾਹੀਂ ਆਈ ਖੇਪ ਬਰਾਮਦ

Ad Position 21
No active advertisement
ਅਜੀਤ ਡੈਸਕ 28-06-2026
ਅੰਮਿਤਸਰ, 27 ਜੂਨ (ਰੇਸ਼ਮ ਸਿੰਘ)-ਅੰਮ੍ਰਿਤਸਰ ਕਮਸ਼ਿਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਗ਼ੈਰ-ਕਾਨੂੰਨੀ ਹਥਅਿਾਰਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਡਰੋਨ ਰਾਹੀਂ ਆਈ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ। ਜਿਸ ‘ਚ ਅਤਿ ਆਧੁਨਿਕ 10 ਵਿਦੇਸ਼ੀ ਪਿਸਤੌਲ ਸ਼ਾਮਿਲ ਹਨ ਇਸ ਦੇ ਨਾਲ ਹੀ ਪੁਲਿਸ ਨੇ ਅੰਮ੍ਰਿਤਸਰ ਤੇ ਫਿਰੋਜ਼ਪੁਰ ਦੇ 4 ਨੌਜਵਾਨਾਂ ਨੂੰ ਕਾਬੂ ਕੀਤਾ ਹੈ ਜੋ ਕਿ ਹਥਿਆਰਾਂ ਦੀ ਤਸਕਰੀ ‘ਚ ਸ਼ਾਮਿਲ ਪਾਏ ਗਏ ਹਨ। ਇਹ ਪ੍ਰਗਟਾਵਾ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਰਦਿਆਂ ਦੱਸਿਆ ਕਿ ਗ੍ਰਿਫਤਾਰ ਕੀਤੇ ਨੌਜਵਾਨਾਂ ਦੀ ਸ਼ਨਾਖਤ ਰਵੀ ਸਿੰਘ (33) ਅਤੇ ਸ਼ਰਨਬੀਰ ਸਿੰਘ ਉਰਫ਼ ਸੰਨੀ (31) ਦੋਵੇਂ ਵਾਸੀ ਪਿੰਡ ਮੁਹਾਵਾ ਜ਼ਿਲ੍ਹਾ ਅੰਮ੍ਰਿਤਸਰ ਤੇ ਮਨਪ੍ਰੀਤ ਸਿੰਘ ਉਰਫ਼ ਮੰਨੂ (21) ਵਾਸੀ ਨਿਹਾਲਾ ਕਲਿਚਾ ਤੇ ਪਿੱਪਲ ਸਿੰਘ (22) ਵਾਸੀ ਪਿੰਡ ਫਤਹਿਵਾਲਾ ਦੋਵੇਂ ਜ਼ਿਲ੍ਹਾ ਫਿਰੋਜ਼ੁਪਰ ਵਜੋਂ ਹੋਈ ਹੈ। ਬਰਾਮਦ ਹੋਏ ਪਿਸਤੌਲਾਂ ‘ਚ ਤਿੰਨ 30 ਬੋਰ (ਚੀਨ ਦੇ ਬਣੇ), ਇਕ 9 ਐੱਮ.ਐੱਮ. ਗਲਾਕ (ਆਸਟਰੀਆ), ਇਕ ਹੋਰ 9 ਐੱਮ.ਐੱਮ. ਪਿਸਤੌਲ, ਪੰਜ .30 ਬੋਰ ਪਿਸਤੌਲ ਅਤੇ 9 ਜਿੰਦਾ ਕਾਰਤੂਸ ਸ਼ਾਮਿਲ ਹਨ। ਪੁਲਿਸ ਟੀਮਾਂ ਮੁਲਜ਼ਮਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕਰ ਲਏ ਹਨ। ਸੀ. ਪੀ. ਸ: ਭੁੱਲਰ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਮੁਲਜ਼ਮ ਵਿਦੇਸ਼-ਅਧਾਰਿਤ ਤਸਕਰ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ ਅਤੇ ਸਰਹੱਦ ਪਾਰ ਦੇ ਰੂਟਾਂ ਰਾਹੀਂ ਗ਼ੈਰ-ਕਾਨੂੰਨੀ ਹਥਅਿਾਰਾਂ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਅਪਰਾਧੀ ਅਨਸਰਾਂ ਨੂੰ ਸਪਲਾਈ ਕਰਦੇ ਸਨ। ਗੈਰ-ਕਾਨੂੰਨੀ ਹਥਅਿਾਰਾਂ ਦੀ ਇਸ ਸਪਲਾਈ ਚੇਨ ਵਿਚ ਸ਼ਾਮਿਲ ਹੋਰ ਮੁਲਜ਼ਮਾਂ ਦੀ ਪਛਾਣ ਲਈ ਇਸ ਮਾਮਲੇ ਦੇ ਅਗਲੇ-ਪਛਿਲੇ ਸੰਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸ: ਭੁੱਲਰ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਪੁਖਤਾ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਰਵੀ ਸਿੰਘ ਅਤੇ ਸ਼ਰਨਬੀਰ ਉਰਫ਼ ਸੰਨੀ ਨੂੰ 3 ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਦੇ ਖੁਲਾਸਿਆ ਤੋਂ ਹੋਰ ਬਰਾਮਦਗੀਆਂ ਹੋਈਆਂ। ਵਿਦੇਸ਼-ਅਧਾਰਿਤ ਤਸਕਰ ਬਾਰੇ ਹੋਰ ਸੁਰਾਗ ਮਿਲਣ ‘ਤੇ ਜਾਂਚ ਨੂੰ ਤੇਜ਼ ਕਰਦਿਆਂ ਪੁਲਿਸ ਟੀਮਾਂ ਨੇ ਮਨਪ੍ਰੀਤ ਉਰਫ਼ ਮੰਨੂ ਅਤੇ ਪਿੱਪਲ ਨੂੰ 3 ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ। ਮੁਲਜ਼ਮ ਸ਼ਰਨਬੀਰ ਉਰਫ਼ ਸੰਨੀ ਅਤੇ ਰਵੀ ਸਿੰਘ ਪਹਲਿਾਂ ਹੀ ਇਰਾਦਾ ਕਤਲ ਅਤੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਦਰਜ ਮਾਮਲੇ ‘ਚ ਲੋੜੀਂਦੇ ਹਨ। ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਚਾਰੇ ਮੁਲਜ਼ਮ ਅੰਤਰਰਾਸ਼ਟਰੀ ਸਰਹੱਦ ਨੇੜਲੇ ਪਿੰਡਾਂ ਦੇ ਰਹਿਣ ਵਾਲੇ ਹੋਣ ਕਾਰਨ ਜੋ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ ਤਸਕਰੀ ਦੀਆਂ ਗਤੀਵਿਧੀਆਂ ਵਿਚ ਸ਼ਾਮਿਲ ਸਨ। ਇਸ ਮੌਕੇ ਡੀ.ਸੀ.ਪੀ. ਰਵਿੰਦਰਪਾਲ ਸਿੰਘ ਸੰਧੂ, ਏ.ਡੀ.ਸੀ.ਪੀ. ਜੇ.ਐੱਸ. ਸੰਧੂ, ਏ.ਸੀ.ਪੀ. ਹਰਮਿੰਦਰ ਸਿੰਘ, ਇੰਸ: ਅਮਨਦੀਪ ਸਿੰਘ ਤੇ ਇੰਸ: ਰਵੀ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਲਤਾਨਵਿੰਡ ਖ਼ਾਲਸਾ ਨਗਰ ਵਿਖੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲਗਾਇਆ ਵਿਸ਼ੇਸ਼ ਕੈਂਪ ਅਗਲੀ ਖ਼ਬਰ ਕਮਿਊਨਟੀ ਹੈਲਥ ਅਫ਼ਸਰਸ ਐਸੋਸ਼ੀਏਸ਼ਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
Ad Position 24
No active advertisement