07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਚੇਅਰਮੈਨ ਰਿੰਟੂ ਵਲੋਂ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 28-06-2026
ਅੰਮਿਤਸਰ, 27 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤੇ ਹਲਕਾ ਅੰਮ੍ਰਿਤਸਰ ਉੱਤਰੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਵਲੋਂ ਆਰ. ਬੀ. ਰਤਨ ਚੰਦ ਰੋਡ ਇਲਾਕੇ ‘ਚ ਲੰਬੇ ਸਮੇਂ ਤੋਂ ਲੋਕਾਂ ਦੀ ਮੰਗ ਅਨੁਸਾਰ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਹ ਵਿਕਾਸ ਕਾਰਜ ਇਲਾਕਾ ਨਿਵਾਸੀਆਂ ਨੂੰ ਬਿਹਤਰ ਆਵਾਜਾਈ ਅਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵੱਲ ਇਕ ਅਹਿਮ ਕਦਮ ਹੈ। ਇਸ ਮੌਕੇ ਸਚਿਨ ਮਹਿਰਾ, ਰਾਕੇਸ਼ ਕੁਮਾਰ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਰਹੇ। ਇਲਾਕਾ ਵਾਸੀਆਂ ਨੇ ਸੜਕਾਂ ਦੇ ਕੰਮ ਦੀ ਸ਼ੁਰੂਆਤ ਲਈ ਚੇਅਰਮੈਨ ਰਿੰਟੂ ਦਾ ਧੰਨਵਾਦ ਕਰਦਿਆਂ ਆਸ ਜਤਾਈ ਕਿ ਇਹ ਕੰਮ ਜਲਦ ਪੂਰਾ ਹੋਵੇਗਾ ਅਤੇ ਇਲਾਕੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਦਾ ਸਥਾਈ ਹੱਲ ਮਿਲੇਗਾ। ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਅੰਮ੍ਰਿਤਸਰ ਉੱਤਰੀ ਦੇ ਹਰ ਇਲਾਕੇ ਵਿਚ ਵਿਕਾਸ ਕਾਰਜ ਤਰਜੀਹ ਦੇ ਆਧਾਰ ‘ਤੇ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਪ੍ਰਾਥਮਿਕਤਾ ਹੈ।
Ad Position 22
No active advertisement
ਪਿਛਲੀ ਖ਼ਬਰ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਦਾਖ਼ਲਿਆਂ ਲਈ ਉਤਸ਼ਾਹ ਅਗਲੀ ਖ਼ਬਰ ਸਦਮਾ
Ad Position 24
No active advertisement