07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਦਾਖ਼ਲਿਆਂ ਲਈ ਉਤਸ਼ਾਹ

Ad Position 21
No active advertisement
ਅਜੀਤ ਡੈਸਕ 28-06-2026
ਅੰਮ੍ਰਿਤਸਰ, 27 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਦੇ ਖੇਤਰ ‘ਚ ਅਹਿਮ ਨਾਮਣਾ ਖੱਟਣ ਵਾਲੀ ਇਲਾਕੇ ਪ੍ਰਮੁੱਖ ਵਿੱਦਿਅਕ ਸੰਸਥਾ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਨਵੇਂ ਵਿੱਦਿਅਕ ਸੈਸ਼ਨ 2026-27 ਲਈ ਦਾਖ਼ਲਾ ਮੁਹਿੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਆਰੰਭ ਹੋ ਚੁੱਕੀ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੇ ਦੱਸਿਆ ਕਿ 10+1, 10+2 ਅਤੇ ਵੱਖ-ਵੱਖ ਡਿਗਰੀ ਕੋਰਸਾਂ ਵਿਚ ਦਾਖ਼ਲਾ ਲੈਣ ਲਈ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ 28 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੀ ਸਰਪ੍ਰਸਤੀ ਹੇਠ ਚੱਲ ਰਿਹਾ ਇਹ ਕਾਲਜ ਖੇਤਰ ‘ਚ ਮਿਆਰੀ ਸਿੱਖਿਆ ਦਾ ਚਾਨਣ ਮੁਨਾਰਾ ਬਣਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਦੀ ਅਗਵਾਈ ਵਿਚ ਕਾਲਜ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਨਿਰੰਤਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਵਿਦਿਆਰਥੀ ਭਲਾਈ ਲਈ ਕਈ ਅਹਿਮ ਕਦਮ ਚੁੱਕੇ ਗਏ ਹਨ, ਜਿਸ ਦੇ ਤਹਿਤ ਇਸ ਸੈਸ਼ਨ ਤੋਂ ਡਾਇਰੈਕਟੋਰੇਟ ਆਫ ਐਜੂਕੇਸ਼ਨ ਵਲੋਂ ਬੀ.ਏ. ਭਾਗ ਪਹਿਲਾ ਦੇ ਵਿਦਿਆਰਥੀਆਂ ਲਈ ਸੀ.ਸੀ.ਐੱਲ.ਪੀ. ਰਾਹੀਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਫ਼੍ਰੀ ਕੋਚਿੰਗ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ, ਜੋ ਵਿਦਿਆਰਥੀਆਂ ਦੇ ਕਰੀਅਰ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗਾ। ਇਸ ਤੋਂ ਇਲਾਵਾ ਕਾਲਜ ਦੀਆਂ ਫ਼ੀਸਾਂ ਬਹੁਤ ਹੀ ਵਾਜਬ ਰੱਖੀਆਂ ਗਈਆਂ ਹਨ, ਨਾਲ ਹੀ ਲੋੜਵੰਦ ਅਤੇ ਹੋਣਹਾਰ ਵਿਦਿਆਰਥੀਆਂ ਲਈ ਫ਼ੀਸਾਂ ਵਿਚ ਵਿਸ਼ੇਸ਼ ਛੋਟ ਦੀ ਸਹੂਲਤ ਵੀ ਉਪਲਬਧ ਹੈ। ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਬਾਅਦ ਰੁਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ ਲਈ ਡਾਇਰੈਕਟੋਰੇਟ ਵਲੋਂ ਸਮੇਂ-ਸਮੇਂ ‘ਤੇ ਵਿਸ਼ੇਸ਼ ਪਲੇਸਮੈਂਟ ਡਰਾਈਵਾਂ ਵੀ ਚਲਾਈਆਂ ਜਾਂਦੀਆਂ ਹਨ। ਪ੍ਰਿੰ: ਡਾ. ਕੁਲਵਿੰਦਰ ਸਿੰਘ ਨੇ ਇਲਾਕੇ ਦੇ ਸਮੂਹ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਇਸ ਵਕਾਰੀ ਸੰਸਥਾ ‘ਚ ਦਾਖ਼ਲਾ ਲੈਣ ਅਤੇ ਸ਼੍ਰੋਮਣੀ ਕਮੇਟੀ ਵਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਵਿਸ਼ਵ-ਪੱਧਰੀ ਸਹੂਲਤਾਂ ਦਾ ਲਾਭ ਉਠਾਉਣ।
Ad Position 22
No active advertisement
ਪਿਛਲੀ ਖ਼ਬਰ ਵਿਰਸਾ ਵਿਹਾਰ ਵਿਖੇ ‘ਪੰਜ ਦਿਨਾਂ ਸਮਰ ਥੀਏਟਰ ਫੈਸਟੀਵਲ’ ਪਹਿਲੀ ਤੋਂ : ਕੇਵਲ ਧਾਲੀਵਾਲ ਅਗਲੀ ਖ਼ਬਰ ਚੇਅਰਮੈਨ ਰਿੰਟੂ ਵਲੋਂ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ
Ad Position 24
No active advertisement