ਆਲਮਗੀਰ, 27 ਜੂਨ (ਜਰਨੈਲ ਸਿੰਘ ਪੱਟੀ)-ਪੰਜਾਬ ਵਿਚ ਵੱਧ ਰਹੀ ਮੋਟਾਪੇ ਦੀ ਸਮੱਸਿਆ ਅਤੇ ਇਸ ਨਾਲ ਜੁੜੀਆਂ ਗੰਭੀਰ ਬਿਮਾਰੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਮੈਸ਼ ਪ੍ਰੋਲਾਈਫ ਹਸਪਤਾਲ ਲੁਧਿਆਣਾ ਵਲੋਂ ‘ਮੋਟਾਪਾ-ਮੁਕਤ ਪੰਜਾਬ’ ਮੁਹਿੰਮ ਤਹਿਤ ਇਕ ਵਿਸ਼ੇਸ਼ ਜਾਗਰੂਕਤਾ ਸਮਾਗਮ ਦਾ 26 ਜੁਲਾਈ ਦਿਨ ਐਤਵਾਰ ਨੂੰ ਦੁਪਹਿਰ 1.00 ਵਜੇ ਤੋਂ 3.00 ਵਜੇ ਤੱਕ ਹੋਟਲ ਹਾਲੀਡੇ ਇਨ ਰਣਜੀਤ ਐਵੇਨਿਊ ਅੰਮ੍ਰਿਤਸਰ ਵਿਖੇ ਕੀਤਾ ਜਾ ਰਿਹਾ ਹੈ। ਸਮਾਗਮ ਦੌਰਾਨ ਬੈਰੀਐਟ੍ਰਿਕ ਸਰਜਰੀ ਅਤੇ ਖ਼ਾਸ ਕਰਕੇ ਮਿੰਨੀ ਗੈਸਟ੍ਰਿਕ ਬਾਈਪਾਸ ਵਰਗੀਆਂ ਆਧੁਨਿਕ ਅਤੇ ਪ੍ਰਭਾਵਸ਼ਾਲੀ ਸਰਜਰੀ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਹਸਪਤਾਲ ਦੇ ਤਜਰਬੇਕਾਰ ਸਰਜਨ ਅਤੇ ਮਾਹਿਰ ਡਾਕਟਰ ਮੋਟਾਪੇ ਦੇ ਕਾਰਨ, ਇਸ ਨਾਲ ਹੋਣ ਵਾਲੀਆਂ ਬਿਮਾਰੀਆਂ ਅਤੇ ਉਨ੍ਹਾਂ ਦੇ ਸਥਾਈ ਇਲਾਜ ਬਾਰੇ ਲੋਕਾਂ ਨਾਲ ਸਿੱਧੀ ਗੱਲਬਾਤ ਕਰਨਗੇ। ਸਮਾਗਮ ‘ਚ ਸ਼ਾਮਿਲ ਹੋਣ ਲਈ ਰਜਿਸਟ੍ਰੇਸ਼ਨ ਬਿਲਕੁਲ ਮੁਫ਼ਤ ਹੈ। ਮੈਸ਼ ਪ੍ਰੋਲਾਈਫ ਹਸਪਤਾਲ ਦੇ ਪ੍ਰਬੰਧਕਾਂ ਨੇ ਅਪੀਲ ਕੀਤੀ ਹੈ ਕਿ ਪੀੜਤ ਲੋਕ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਮੋਟਾਪੇ ਦੇ ਪ੍ਰਭਾਵਸ਼ਾਲੀ ਇਲਾਜ ਬਾਰੇ ਸਹੀ ਜਾਣਕਾਰੀ ਪ੍ਰਾਪਤ ਕਰਨ।