ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਵਿਧਾਇਕ ਗੋਲਡੀ ਕੰਬੋਜ ਵਲੋਂ ਲੋਕ ਸਭਾ ਇੰਚਾਰਜ ਜਰਨੈਲ ਸਿੰਘ ਢੋਟ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 29-06-2026

ਅੰਮ੍ਰਿਤਸਰ, 28 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਹਲਕਾ ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਵਲੋਂ ਜਰਨੈਲ ਸਿੰਘ ਢੋਟ ਨੂੰ ਲੋਕ ਸਭਾ ਇੰਚਾਰਜ ਅੰਮ੍ਰਿਤਸਰ ਅਤੇ ਸੀਨੀਅਰ ਵਾਈਸ ਚੇਅਰਮੈਨ, ਕੰਬੋਜ ਵੈੱਲਫੇਅਰ ਬੋਰਡ ਨਿਯੁਕਤ ਹੋਣ ‘ਤੇ ਮੂੰਹ ਮਿੱਠਾ ਕਰਵਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਨਜੀਤ ਸਿੰਘ ਜੋਸਨ, ਜਗਜੀਤ ਸਿੰਘ ਜੈਂਕੀ ਅਤੇ ਹੋਰ ਆਗੂ ਵੀ ਮੌਜੂਦ ਸਨ। ਇਸ ਮੌਕੇ ਗੋਲਡੀ ਕੰਬੋਜ ਨੇ ਕਿਹਾ ਕਿ ਜਰਨੈਲ ਸਿੰਘ ਢੋਟ ਦੀ ਨਿਯੁਕਤੀ ਪਾਰਟੀ ਲਈ ਇਕ ਮਹੱਤਵਪੂਰਨ ਅਤੇ ਦੂਰਅੰਦੇਸ਼ੀ ਫ਼ੈਸਲਾ ਹੈ, ਜਿਸ ਨਾਲ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਢੋਟ ਹਮੇਸ਼ਾਂ ਪਾਰਟੀ ਦੀ ਵਿਚਾਰਧਾਰਾ ਅਤੇ ਲੋਕਾਂ ਦੇ ਹੱਕਾਂ ਲਈ ਡਟ ਕੇ ਖੜ੍ਹੇ ਰਹੇ ਹਨ ਅਤੇ ਉਨ੍ਹਾਂ ਦੀ ਲੀਡਰਸ਼ਿਪ ਨਾਲ ਅੰਮ੍ਰਿਤਸਰ ਵਿਚ ਪਾਰਟੀ ਹੋਰ ਵਧੇਰੇ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਵਿਕਾਸ, ਸਿੱਖਿਆ, ਸਿਹਤ ਅਤੇ ਰੋਜ਼ਗਾਰ ਦੇ ਖੇਤਰ ਵਿਚ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਵਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ। ਮੀਟਿੰਗ ਦੌਰਾਨ ਭਵਿੱਖ ਦੀ ਰਾਜਨੀਤਿਕ ਰਣਨੀਤੀ, ਪਾਰਟੀ ਦੇ ਵਿਸਥਾਰ ਅਤੇ ਲੋਕਾਂ ਨਾਲ ਹੋਰ ਵੱਧ ਜੋੜ ਬਣਾਉਣ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਆਉਣ ਵਾਲੀਆਂ ਰਾਜਨੀਤਿਕ ਗਤੀਵਿਧੀਆਂ ਅਤੇ ਸੰਗਠਨਾਤਮਕ ਪ੍ਰੋਗਰਾਮਾਂ ਨੂੰ ਲੈ ਕੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਜਰਨੈਲ ਸਿੰਘ ਢੋਟ ਨੇ ਵਿਧਾਇਕ ਗੋਲਡੀ ਕੰਬੋਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਉਸਨੂੰ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਉਹ ਪੂਰੀ ਤਾਕਤ ਨਾਲ ਕੰਮ ਕਰਨਗੇ। ਆਗੂਆਂ ਨੇ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਲੋਕਾਂ ਦਾ ਹੋਰ ਵੱਡਾ ਸਮਰਥਨ ਮਿਲੇਗਾ ਅਤੇ ਪੰਜਾਬ ਵਿਚ ਵਿਕਾਸ ਅਤੇ ਇਮਾਨਦਾਰ ਰਾਜਨੀਤੀ ਦਾ ਮਾਡਲ ਹੋਰ ਮਜ਼ਬੂਤ ਹੋਵੇਗਾ।

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਐਕਸਪ੍ਰੈੱਸ ਢਾਈ ਘੰਟਿਆਂ ਬਾਅਦ ਰੇਲਵੇ ਸਟੇਸ਼ਨ ਤੋਂ ਹੋਈ ਰਵਾਨਾ ਅਗਲੀ ਖ਼ਬਰ ਚੋਣਾਂ ਨੇੜੇ ਆਉਂਦੀਆਂ ਦੇਖ ਸਰਪੰਚਾਂ ਨੂੰ ਮਾਣ ਭੱਤਾ ਦੇਣ ਦੀ ਯਾਦ ਆਈ-ਡਾ. ਅਮਨਪ੍ਰੀਤ
Ad Position 24
No active advertisement