16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਵਗਦੇ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਿਆ

Ad Position 21
repet_subhas-goyals [Copy P29]
ਅਜੀਤ ਡੈਸਕ 30-06-2026

ਅਜਨਾਲਾ/ ਗੱਗੋਮਾਹਲ/ ਰਮਦਾਸ, 29 ਜੂਨ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਵਾਹਲਾ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨਾਲ-ਨਾਲ ਵਗਦੇ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਆਮ ਨਾਲੋਂ ਕਾਫੀ ਵਧ ਗਿਆ ਹੈ। ਭਾਵੇਂ ਕਿ ਇਸ ਵੇਲੇ ਪਾਣੀ ਕਾਫੀ ਮਾਤਰਾ ਵਿਚ ਆ ਰਿਹਾ ਹੈ ਪਰ ਖ਼ਤਰੇ ਵਾਲੀ ਕੋਈ ਗੱਲ ਨਹੀਂ ਹੈ। ‘ਅਜੀਤ’ ਨਾਲ ਗੱਲਬਾਤ ਕਰਦਿਆਂ ਐੱਸ.ਡੀ.ਐੱਮ. ਅਜਨਾਲਾ ਡਾ: ਚਾਰੂਮਿਤਾ ਨੇ ਦੱਸਿਆ ਕਿ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਜ਼ਿਆਦਾ ਨਹੀਂ ਵਧਿਆ ਅਤੇ ਜੋ ਪਾਣੀ ਹੁਣ ਦਰਿਆ ਵਿਚ ਆ ਰਿਹਾ ਹੈ ਉਹ ਆਸਾਨੀ ਨਾਲ ਹੀ ਪਾਕਿਸਤਾਨ ਵਾਲੇ ਪਾਸੇ ਨੂੰ ਵਹਿ ਜਾਵੇਗਾ। ਇਸ ਲਈ ਰਾਵੀ ਦਰਿਆ ਕੰਢੇ ਨੇੜਲੇ ਪਿੰਡਾਂ ਲਈ ਕੋਈ ਖ਼ਤਰੇ ਵਾਲੀ ਗੱਲ ਨਹੀਂ ਹੈ ਤੇ ਨਾਂ ਹੀ ਸਥਾਨਕ ਲੋਕ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ‘ਤੇ ਯਕੀਨ ਨਾ ਕਰਨ। ਇੱਥੇ ਦੱਸ ਦਈਏ ਕਿ ਕੁਝ ਦਿਨ ਪਹਿਲਾਂ ਬੀ. ਬੀ. ਐੱਮ. ਬੀ. ਵਲੋਂ ਭਾਖੜਾ ਡੈਮ ਸਮੇਤ ਹੋਰਨਾਂ ਡੈਮਾਂ ਵਿਚ ਪਿਛਲੇ ਸਾਲਾਂ ਦੇ ਮੁਕਾਬਲੇ ਵੱਧ ਪਾਣੀ ਜਮਾਂ ਹੋਣ ਦੀ ਗੱਲ ਕਹੀ ਗਈ ਸੀ ਤੇ ਸਰਕਾਰਾਂ ਨੂੰ ਵੱਧ ਤੋਂ ਵੱਧ ਪਾਣੀ ਵਰਤਣ ਅਪੀਲ ਵੀ ਕੀਤੀ ਗਈ ਸੀ ਤਾਂ ਜੋ ਬਰਸਾਤੀ ਮੌਸਮ ਦੌਰਾਨ ਪਾਣੀ ਜ਼ਿਆਦਾ ਜਮ੍ਹਾਂ ਹੋਣ ਕਾਰਨ ਹੜ੍ਹਾਂ ਵਰਗੇ ਹਾਲਾਤ ਨਾ ਬਣ ਸਕਣ। ਇੱਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੇ ਸਾਲ ਅਗਸਤ ਮਹੀਨੇ ਵਿਚ ਪਹਾੜੀ ਖੇਤਰਾਂ ਵਿਚ ਹੋਈਆਂ ਬਾਰਸ਼ਾਂ ਕਾਰਨ ਵੱਖ-ਵੱਖ ਡੈਮਾਂ ਵਿਚ ਪਾਣੀ ਜ਼ਿਆਦਾ ਵਧ ਜਾਣ ਕਾਰਨ ਰਾਵੀ ਦਰਿਆ ਸਮੇਤ ਹੋਰਨਾਂ ਦਰਿਆਵਾਂ ਵਿਚ ਆਏ ਭਿਆਨਕ ਹੜ੍ਹਾਂ ਕਾਰਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਸੀ। ਰਾਵੀ ਦਰਿਆ ਵਿਚ ਵੀ 14 ਲੱਖ ਕਿਊਸਿਕ ਤੋਂ ਵੱਧ ਪਾਣੀ ਛੱਡੇ ਜਾਣ ਕਾਰਨ ਪਠਾਨਕੋਟ ਅਤੇ ਗੁਰਦਾਸਪੁਰ ਤੋਂ ਇਲਾਵਾ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਅਜਨਾਲਾ ਵਿਚ ਸਭ ਤੋਂ ਵੱਧ ਨੁਕਸਾਨ ਹੋਇਆ ਸੀ। ਅਜਨਾਲਾ ਦੇ ਲਗਭਗ 150 ਪਿੰਡਾਂ ਵਿਚ ਹੜ੍ਹਾਂ ਦਾ ਪਾਣੀ ਆ ਜਾਣ ਕਾਰਨ ਹਜ਼ਾਰਾਂ ਏਕੜ ਫ਼ਸਲਾਂ ਤਬਾਹ ਹੋ ਗਈਆਂ ਸਨ ਅਤੇ ਲੋਕਾਂ ਦੇ ਘਰਾਂ ਦਾ ਵੀ ਭਾਰੀ ਨੁਕਸਾਨ ਹੋਇਆ ਸੀ, ਹੜ੍ਹਾਂ ਕਾਰਨ ਕਈ ਲੋਕਾਂ ਨੂੰ ਆਪਣੀ ਜਾਨ ਵੀ ਗਵਾਉਣੀ ਪਈ ਸੀ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਡਾ. ਅਜੇ ਗੁਪਤਾ ਵਲੋਂ ਮਿੰਨੀ ਗਰਾਊਂਡ ਦੇ ਨਿਰਮਾਣ ਦਾ ਉਦਘਾਟਨ ਅਗਲੀ ਖ਼ਬਰ ਮਾਮਲਾ ਸਨਟੈੱਕ ਸਿਟੀ ਸੀ. ਐਲ. ਯੂ. ਘੁਟਾਲੇ ਦਾ-ਅਜੇ ਸਹਿਗਲ 7 ਜੁਲਾਈ ਤੱਕ ਨਿਆਇਕ ਹਿਰਾਸਤ ’ਚ ਭੇਜਿਆ
Ad Position 24