08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਜ਼ਿਲ੍ਹੇ ਭਰ ‘ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਕੰਮ ਗੰਭੀਰਤਾਂ ਨਾਲ ਜਾਰੀ- ਡੀ. ਸੀ.

Ad Position 21
No active advertisement
ਅਜੀਤ ਡੈਸਕ 01-07-2026

ਅੰਮ੍ਰਿਤਸਰ, 30 ਜੂਨ (ਰੇਸ਼ਮ ਸਿੰਘ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਅੰਮ੍ਰਿਤਸਰ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਸਪੈਸ਼ਲ ਇੰਟੈਂਸਿਵ ਰਿਵੀਜ਼ਨ) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ ਹੈ। ਜ਼ਿਲ੍ਹਾ ਚੋਣ ਅਧਿਕਾਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਵੋਟਰ ਰਜਿਸਟ੍ਰੇਸ਼ਨ ਅਤੇ ਡਾਟਾਬੇਸ ਪ੍ਰਬੰਧਨ ਦੇ ਕੰਮ ਵਿਚ ਪ੍ਰਸ਼ਾਸਨ ਨੇ ਇਕ ਵੱਡਾ ਪੜਾਅ ਪਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ 30 ਜੂਨ ਤੱਕ ਇਕੱਠੇ ਕੀਤੇ ਅਧਿਕਾਰਤ ਅੰਕੜਿਆਂ ਅਨੁਸਾਰ ਪੂਰੇ ਜ਼ਿਲ੍ਹੇ ਵਿਚ ਕੁੱਲ ਵੋਟਰ 19,73,071 ‘ਚੋਂ ਹੁਣ ਤੱਕ ਕੁੱਲ 17,64,101 ਐਨੂਮਰੇਸ਼ਨ ਫਾਰਮ ਵੰਡੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਫਾਰਮ ਵੰਡਣ ਦੀ ਮੁਹਿੰਮ ਦੇ ਨਾਲ-ਨਾਲ ਡਿਜੀਟਾਈਜ਼ੇਸ਼ਨ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ। ਵੰਡੇ ਗਏ ਫਾਰਮਾਂ ਵਿਚੋਂ 20,438 ਐਨੂਮਰੇਸ਼ਨ ਫਾਰਮਾਂ ਦੀ ਮੁਕੰਮਲ ਜਾਂਚ ਕਰਕੇ ਚੋਣ ਡਾਟਾਬੇਸ ਵਿਚ ਡਿਜੀਟਲ ਐਂਟਰੀ ਕੀਤੀ ਜਾ ਚੁੱਕੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 2,134 ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) 213 ਸੈਕਟਰ ਅਫ਼ਸਰ, 22 ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ 110 ਵਧੀਕ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਮੈਦਾਨੀ ਪੱਧਰ ‘ਤੇ ਆਪਣੀਆਂ ਡਿਊਟੀਆਂ ਨਿਭਾਅ ਰਹੇ ਹਨ। ਸਮੂਹ ਨਾਗਰਿਕਾਂ ਅਤੇ ਰਾਜਨੀਤਿਕ ਪਾਰਟੀਆਂ ਦੀ ਸਹੂਲਤ ਲਈ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਲਈ ਜਾਰੀ ਕੀਤਾ ਗਿਆ ਮੁਕੰਮਲ ਪ੍ਰੋਗਰਾਮ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾ ਕੇ ਗਣਨਾ (ਡੋਰ ਟੂ ਡੋਰ ਵੈਰੀਫਿਕੇਸ਼ਨ) ਕੀਤੀ ਜਾਵੇਗੀ। ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 3 ਅਗਸਤ ਨੂੰ ਕੀਤੀ ਜਾਵੇਗੀ। ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਦਾ ਸਮਾਂ 3 ਅਗਸਤ ਤੋਂ 2 ਸਤੰਬਰ ਤੱਕ ਹੋਵੇਗਾ।

Ad Position 22
No active advertisement
ਪਿਛਲੀ ਖ਼ਬਰ ਪ੍ਰਭਬੀਰ ਸਿੰਘ ਬਰਾੜ ਵਲੋਂ ਮਾਨ ਸਰਕਾਰ ਦੇ ਪੰਜਾਬ ਵਾਸੀਆਂ ਲਈ 5 ਵੱਡੇ ਐਲਾਨਾਂ ਦਾ ਭਰਪੂਰ ਸਵਾਗਤ ਅਗਲੀ ਖ਼ਬਰ ਬਿਜਲੀ ਦੇ ਅਣ ਐਲਾਨੇ ਕੱਟਾਂ ਖਿਲਾਫ ਕਿਸਾਨ ਜਥੇਬੰਦੀਆਂ ਨੇ ਝਬਾਲ ਚੌਕ ਵਿਚ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ
Ad Position 24