07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਪ੍ਰਭਬੀਰ ਸਿੰਘ ਬਰਾੜ ਵਲੋਂ ਮਾਨ ਸਰਕਾਰ ਦੇ ਪੰਜਾਬ ਵਾਸੀਆਂ ਲਈ 5 ਵੱਡੇ ਐਲਾਨਾਂ ਦਾ ਭਰਪੂਰ ਸਵਾਗਤ

Ad Position 21
No active advertisement
ਅਜੀਤ ਡੈਸਕ 01-07-2026

ਅੰਮ੍ਰਿਤਸਰ, 30 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਆਮ ਆਦਮੀ ਪਾਰਟੀ ਦੇ ਆਗੂ ਅਤੇ ਪਨਸਪ (ਪੰਜਾਬ ਸਰਕਾਰ) ਦੇ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੀਤੇ ਗਏ 5 ਵੱਡੇ ਐਲਾਨਾਂ ਦਾ ਭਰਪੂਰ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਐਲਾਨ ਪੰਜਾਬ ਦੇ ਸਰਬਪੱਖੀ ਵਿਕਾਸ, ਲੋਕਾਂ ਦੀਆਂ ਸਹੂਲਤਾਂ ਅਤੇ ਧਾਰਮਿਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਵਾਲੇ ਸਾਬਤ ਹੋਣਗੇ। ਬਰਾੜ ਨੇ ਕਿਹਾ ਕਿ ਅੰਮ੍ਰਿਤਸਰ ’ਚ ਲਵ-ਕੁਸ਼ ਤੇ ਮਾਤਾ ਜਾਨਕੀ ਦੇ ਮੰਦਰ ਦਾ ਨਿਰਮਾਣ, ਪੰਜਾਬ ਦੇ 22 ਸ਼ਹਿਰਾਂ ‘ਚ ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ ਪ੍ਰੋਗਰਾਮ, 80 ਕਰੋੜ ਰੁਪਏ ਦੀ ਲਾਗਤ ਨਾਲ ਪਟਿਆਲਾ ਵਿਖੇ ਕਾਲੀ ਮਾਤਾ ਮੰਦਿਰ ਦਾ ਨਵੀਨੀਕਰਨ, ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਤਹਿਤ ਸਾਲਾਸਰ, ਖਾਟੂ ਸ਼ਿਆਮ, ਹਰਿਦੁਆਰ, ਰਿਸ਼ੀਕੇਸ਼ ਅਤੇ ਮਥੁਰਾ-ਵਰਿੰਦਾਵਨ ਲਈ 3 ਨਵੇਂ ਰੂਟਾਂ ਦੀ ਸ਼ੁਰੂਆਤ ਅਤੇ 1 ਅਗਸਤ ਤੋਂ ਹਮਾਰੇ ਰਾਮ ਨਾਟਕ ਦੇ ਸ਼ੋਅ ਸ਼ੁਰੂ ਕਰਨਾ, ਇਹ ਸਾਰੇ ਫ਼ੈਸਲੇ ਸੂਬੇ ਦੀ ਤਰੱਕੀ ਅਤੇ ਲੋਕ ਭਲਾਈ ਵੱਲ ਇਕ ਵੱਡਾ ਕਦਮ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸਿਰਫ਼ ਵਾਅਦੇ ਨਹੀਂ ਕਰਦੀ, ਸਗੋਂ ਉਨ੍ਹਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਕੇ ਵੀ ਵਿਖਾਂਦੀ ਹੈ। ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਵਰਗ ਨੂੰ ਨਾਲ ਲੈ ਕੇ ਚੱਲਣਾ, ਧਾਰਮਿਕ ਸੰਸਥਾਵਾਂ ਦਾ ਸਤਿਕਾਰ ਕਰਨਾ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਹੈ। ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਭਰੋਸੇ ‘ਤੇ ਪੂਰੀ ਤਰ੍ਹਾਂ ਖਰੀ ਉਤਰੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਨੂੰ ਹੋਰ ਵਿਕਾਸਸ਼ੀਲ ਅਤੇ ਖੁਸ਼ਹਾਲ ਬਣਾਉਣ ਲਈ ਹੋਰ ਵੱਡੇ ਫ਼ੈਸਲੇ ਵੀ ਲਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮਾਨ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨਾਲ ਮਜ਼ਬੂਤੀ ਨਾਲ ਜੁੜੇ ਹੋਏ ਹਨ ਅਤੇ ਇਹੀ ਭਰੋਸਾ ਪੰਜਾਬ ਨੂੰ ਨਵੀਆਂ ਉਚਾਈਆਂ ‘ਤੇ ਲੈ ਕੇ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਮਿਸ਼ਨ ਵਲੰਟੀਅਰ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਜ਼ਿਲ੍ਹੇ ਭਰ ‘ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਕੰਮ ਗੰਭੀਰਤਾਂ ਨਾਲ ਜਾਰੀ- ਡੀ. ਸੀ.
Ad Position 24