07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਮਿਸ਼ਨ ਵਲੰਟੀਅਰ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Ad Position 21
No active advertisement
ਅਜੀਤ ਡੈਸਕ 01-07-2026

ਛੇਹਰਟਾ, 30 ਜੂਨ (ਪੱਤਰ ਪ੍ਰਰੇਕ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਮੰਗਲਵਾਰ ਨੂੰ ਛੇਹਰਟਾ ਨੇੜੇ ਇੰਡੀਆ ਗੇਟ ਵਿਖੇ ਸਥਿਤ. ਰਿਜ਼ੋਰਟ ਵਿਚ ਕਰਵਾਏ ਗਏ ‘ਕਮਿਸ਼ਨ ਵਲੰਟੀਅਰ ਲੋਕ ਮਿਲਣੀ’ ਪ੍ਰੋਗਰਾਮ ਵਿਚ ਸ਼ਾਮਿਲ ਹੋਏ। ਇਹ ਸਮਾਗਮ ਪੰਜਾਬ ਐੱਸ. ਸੀ. ਕਮਿਸ਼ਨ ਦੇ ਵਲੰਟੀਅਰ ਰਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਅਯੋਜਿਤ ਕੀਤਾ ਗਿਆ। ਇਸ ‘ਕਮਿਸ਼ਨ ਵਲੰਟੀਅਰ ਲੋਕ ਮਿਲਣੀ’ ਵਿਚ ਜ਼ਿਲ੍ਹਾ ਅੰਮ੍ਰਿਤਸਰ ਦੇ 11 ਅਤੇ ਜ਼ਿਲ੍ਹਾ ਤਰਨ ਤਾਰਨ ਦੇ 4 ਵਿਧਾਨ ਸਭਾ ਹਲਕਿਆਂ ਤੋਂ ਐੱਸ.ਸੀ. ਭਾਈਚਾਰੇ ਨਾਲ ਸੰਬੰਧਿਤ ਵੱਡੀ ਗਿਣਤੀ ਵਿਚ ਵਲੰਟੀਅਰ ਆਪਣੇ ਸਾਥੀਆਂ ਸਮੇਤ ਸ਼ਾਮਿਲ ਹੋਏ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕਮਿਸ਼ਨ ਨੂੰ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਤੇਜ਼ੀ ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ ਅਤੇ ਜ਼ਮੀਨੀ ਪੱਧਰ ‘ਤੇ ਸਮੇਂ ਸਿਰ ਇਨਸਾਫ਼ ਯਕੀਨੀ ਬਣਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸਰਹੱਦੀ ਖੇਤਰਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਣਾ, ਸੰਵੇਦਨਸ਼ੀਲ ਮਾਮਲਿਆਂ ਵਿਚ ਕਾਨੂੰਨੀ ਪ੍ਰਬੰਧਾਂ ਦੀ ਪ੍ਰਭਾਵਸ਼ਾਲੀ ਵਰਤੋਂ ਯਕੀਨੀ ਬਣਾਉਣਾ ਅਤੇ ਲੋਕਾਂ ਵਿਚ ਕਾਨੂੰਨੀ ਜਾਗਰੂਕਤਾ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਨਾਲ ਗਰੀਬ ਅਤੇ ਅਨੁਸੂਚਿਤ ਜਾਤੀਆਂ ਨਾਲ ਸੰਬੰਧਿਤ ਲੋਕਾਂ ਦੀਆਂ ਸ਼ਿਕਾਇਤਾਂ ਵਿਚ ਕਮੀ ਆਵੇਗੀ ਅਤੇ ਉਨ੍ਹਾਂ ਨੂੰ ਸਮੇਂ ਸਿਰ ਨਿਆਂ ਮਿਲੇਗਾ। ਉਨ੍ਹਾਂ ਕਿਹਾ ਕਿ ਕਮਿਸ਼ਨ ਕੋਲ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਕਾਨੂੰਨੀ ਪ੍ਰਕਿਰਿਆ ਅਨੁਸਾਰ ਨਿਰਪੱਖ ਢੰਗ ਨਾਲ ਵਿਚਾਰ ਕੀਤਾ ਜਾਂਦਾ ਹੈ ਅਤੇ ਕਮਿਸ਼ਨ ਸੰਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਪੂਰੀ ਗੰਭੀਰਤਾ ਨਾਲ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਪ੍ਰਭਾਵਿਤ ਵਿਅਕਤੀਆਂ ਨੂੰ ਰਾਹਤ ਦਿਵਾਉਣ ਲਈ ਕੰਮ ਕਰ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਐੱਸ.ਸੀ./ਐੱਸ.ਟੀ. ਅਤਿਆਚਾਰ ਰੋਕਥਾਮ ਐਕਟ ਦੇ ਵੱਖ-ਵੱਖ ਪ੍ਰਬੰਧਾਂ, ਅਧਿਕਾਰਾਂ ਅਤੇ ਸਜ਼ਾਵਾਂ ਬਾਰੇ ਜਾਣੂੰ ਕਰਵਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਕਾਨੂੰਨ ਦੀ ਪ੍ਰਭਾਵਸ਼ਾਲੀ ਵਰਤੋਂ ਲਈ ਜਾਗਰੂਕਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਇਸ ਸੰਬੰਧੀ ਲਗਾਤਾਰ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਮੌਕੇ ਵਲੰਟੀਅਰ ਰਜਿੰਦਰ ਸਿੰਘ ਸੰਧੂ ਵਲੋਂ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਜਾਬ ਐੱਸ. ਸੀ. ਕਮਿਸ਼ਨ ਦੇ ਸੀਨੀਅਰ ਵਲੰਟੀਅਰ ਰਜਿੰਦਰ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਬਿਕਰਮਜੀਤ ਸਿੰਘ ਪੁਰੇਵਾਲ, ਐਡਵੋਕੇਟ ਅਜੈ ਸ਼ਰਮਾ, ਗੁਰਭੇਜ ਸਿੰਘ ਧੱਤਲ, ਦੀਪਕ ਸ਼ਰਮਾ, ਅਰੁਣ ਕੁਮਾਰ ਸ਼ਰਮਾ, ਚੇਅਰਮੈਨ ਗੋਪਾਲ ਸਿੰਘ ਗੋਪਾਲਾ ਅਤੇ ਹੋਰ ਅਨੇਕਾਂ ਵਲੰਟੀਅਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਮਲ੍ਹਾ ਸਾਹਿਬ ਦੀ ਕਮੇਟੀ ਦੇ ਸਹਿਯੋਗ ਨਾਲ ਮੀਰਾਂਕੋਟ ’ਚ ਗੁਰਮਤਿ ਕੈਂਪ ਲਗਾਇਆ ਅਗਲੀ ਖ਼ਬਰ ਪ੍ਰਭਬੀਰ ਸਿੰਘ ਬਰਾੜ ਵਲੋਂ ਮਾਨ ਸਰਕਾਰ ਦੇ ਪੰਜਾਬ ਵਾਸੀਆਂ ਲਈ 5 ਵੱਡੇ ਐਲਾਨਾਂ ਦਾ ਭਰਪੂਰ ਸਵਾਗਤ
Ad Position 24