06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਭੇਜੀ 1 ਲੱਖ ਰੁਪਏ ਸਹਾਇਤਾ ਰਾਸ਼ੀ

Ad Position 21
No active advertisement
ਅਜੀਤ ਡੈਸਕ 02-07-2026
ਅੰਮ੍ਰਿਤਸਰ, 1 ਜੁਲਾਈ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਵਲੋਂ ਕੀਤੇ ਫ਼ੈਸਲੇ ਅਨੁਸਾਰ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਹਰ ਮਹੀਨੇ ਧਰਮ ਪ੍ਰਚਾਰ ਕਮੇਟੀ ਦੇ ਫੰਡਾਂ ਵਿਚੋਂ 21 ਹਜ਼ਾਰ ਰੁਪਏ ਸਹਾਇਤਾ ਦੇਣ ਦੀ ਹੋਈ ਪ੍ਰਵਾਨਗੀ ਦੇ ਮਤੇ ਦੀ ਰੌਸ਼ਨੀ ਵਿਚ ਪ੍ਰਵਾਨਿਤ ਮਹੀਨਾਵਾਰ ਸਹਾਇਤਾ ਰਾਸ਼ੀ ਬੀਤੇ ਦਿਨੀਂ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਦੇ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਖ਼ੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ ਤੇ ਮੀਤ ਸਕੱਤਰ ਅਜ਼ਾਦਦੀਪ ਸਿੰਘ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ਼ ਭਾਈ ਲਾਲ ਜੀ ਤੇ ਸਾਥੀਆਂ ਨੂੰ ਸੌਂਪੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੀਤ ਸਕੱਤਰ ਅਜ਼ਾਦਦੀਪ ਸਿੰਘ ਨੇ ਦੱਸਿਆ ਕਿ ਭਾਈ ਮਰਦਾਨਾ ਜੀ ਦੇ ਵੰਸ਼ਜ਼ ਜੋ ਕੀਰਤਨ ਕਲਾ ਨਾਲ ਅੱਜ ਵੀ ਜੁੜੇ ਹੋਏ ਹਨ, ਨੂੰ ਸ਼੍ਰੋਮਣੀ ਕਮੇਟੀ ਵਲੋਂ 21 ਹਜ਼ਾਰ ਰੁਪਏ ਮਹੀਨਾ ਸਹਾਇਤਾ ਦੇਣ ਦਾ ਫ਼ੈਸਲਾ ਕੀਤਾ ਸੀ। ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਪਾਕਿਸਤਾਨ ਗਏ ਜਥੇ ਦੇ ਆਗੂਆਂ ਨੇ ਬਣਦੀ 1 ਲੱਖ ਰੁਪਏ ਦੀ ਭਾਰਤੀ ਕਰੰਸੀ ਸਹਾਇਤਾ ਰੂਪ ਵਿਚ ਭਾਈ ਮਰਦਾਨਾ ਜੀ ਦੇ ਵੰਸ਼ਜ਼ ਨੂੰ ਦਿੱਤੀ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਨਨਕਾਣਾ ਸਾਹਿਬ, ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ, ਸਮਾਧ ਮਹਾਰਾਜਾ ਰਣਜੀਤ ਸਿੰਘ ਤੇ ਹੋਰ ਗੁਰਧਾਮਾਂ ਲਈ ਨਿਸ਼ਾਨ ਸਾਹਿਬ ਦੇ 7 ਨਵੇਂ ਚੋਲ਼ਾ ਸਾਹਿਬ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਨੂੰ ਸੌਂਪੇ ਗਏ। ਇਸ ਦੌਰਾਨ ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਰਮੇਸ਼ ਸਿੰਘ ਅਰੋੜਾ ਤੇ ਹੋਰ ਅਹੁਦੇਦਾਰਾਂ ਤੋਂ ਇਲਾਵਾ ਈ.ਟੀ.ਬੀ.ਪੀ. ਦੇ ਅਧਿਕਾਰੀਆਂ ਨੂੰ ਜਥਾ ਲੀਡਰ ਖ਼ੁਸ਼ਵਿੰਦਰ ਸਿੰਘ ਭਾਟੀਆ ਵਲੋਂ ਲੋਈਆਂ, ਕਿਰਪਾਨਾਂ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਰਮੇਸ਼ ਸਿੰਘ ਅਰੋੜਾ, ਜਨਰਲ ਸਕੱਤਰ ਬੀਬੀ ਸਤਵੰਤ ਕੌਰ, ਈ.ਟੀ.ਬੀ.ਪੀ. ਦੇ ਚੇਅਰਮੈਨ ਕਮਰ ਉਲ ਜਮਾਨ, ਐਡੀਸ਼ਨਲ ਸਕੱਤਰ ਨਾਸਿਰ ਮੁਸ਼ਤਾਕ ਤੇ ਡਿਪਟੀ ਸੈਕਟਰੀ ਫਰਾਜ਼ ਅਬਾਸ ਵਲੋਂ ਜਥੇ ਲਈ ਕੀਤੇ ਸੁਚੱਜੇ ਪ੍ਰਬੰਧਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਮਾਲੂਵਾਲ (ਭਕਨਾ) ਸਰਕਾਰੀ ਸਕੂਲ ਦੇ ਨਜ਼ਦੀਕ ਬਣ ਰਹੇ ਗੁਦਾਮਾਂ ਨੂੰ ਰੋਕਣ ਲਈ ਇਲਾਕੇ ਭਰ ਦੇ ਲੋਕਾਂ ਦਾ ਭਾਰੀ ਇਕੱਠ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ 431ਵਾਂ ਪ੍ਰਕਾਸ਼ ਪੁਰਬ ਮਨਾਇਆ
Ad Position 24
No active advertisement