06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਵੱਖ-ਵੱਖ ਵਿਭਾਗਾਂ ਦੇ ਨਵੇਂ ਮੁਖੀ ਨਿਯੁਕਤ, ਸੰਭਾਲਿਆ ਅਹੁਦਾ

Ad Position 21
No active advertisement
ਅਜੀਤ ਡੈਸਕ 02-07-2026
ਅੰਮ੍ਰਿਤਸਰ, 1 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਵੱਖ-ਵੱਖ ਅਕਾਦਮਿਕ ਵਿਭਾਗਾਂ ਦੇ ਮੁਖੀਆਂ ਦੀ ਨਿਯੁਕਤੀ ਕੀਤੀ ਗਈ ਹੈ। ਇਨ੍ਹਾਂ ਨਵ ਨਿਯੁਕਤ ਮੁਖੀ ਸਾਹਿਬਾਨ ਨੇ ਅੱਜ ਵਿਭਾਗ ਵਿਖੇ ਆਪਣਾ ਅਹੁਦਾ ਸੰਭਾਲ ਲਿਆ। ਜਾਰੀ ਦਫ਼ਤਰੀ ਆਦੇਸ਼ਾਂ ਅਨੁਸਾਰ ਰਜਿਸਟਰਾਰ ਡਾ. ਕੇ. ਐੱਸ. ਚਾਹਲ ਨੇ ਦੱਸਿਆ ਕਿ ਡਾ. ਸਤਵਿੰਦਰਜੀਤ ਕੌਰ ਨੂੰ ਬੋਟੈਨਿਕਲ ਐਂਡ ਇਨਵਾਇਰਨਮੈਂਟਲ ਸਾਇੰਸਿਜ਼ ਵਿਭਾਗ, ਡਾ. ਸਮਨੀਤ ਕੌਰ ਨੂੰ ਅੰਗਰੇਜ਼ੀ ਵਿਭਾਗ, ਡਾ. ਸਰਬਜੀਤ ਕੌਰ ਨੂੰ ਫਾਰਮਾਸਿਊਟੀਕਲ ਸਾਇੰਸਿਜ਼ ਵਿਭਾਗ, ਡਾ. ਸਤਨਾਮ ਸਿੰਘ ਨੂੰ ਰਾਜਨੀਤੀ ਸ਼ਾਸਤਰ ਵਿਭਾਗ ਅਤੇ ਡਾ. ਸੁਨੀਲ ਨੂੰ ਹਿੰਦੀ ਵਿਭਾਗ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਡਾ. ਬੂਟਾ ਸਿੰਘ ਨੂੰ ਇੰਜੀਨੀਅਰਿੰਗ ਅਤੇ ਟੈਕਨੋਲੋਜੀ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ ਰੀਜਨਲ ਕੈਂਪਸ, ਜਲੰਧਰ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। ਪ੍ਰੋ. ਕਰਮਜੀਤ ਸਿੰਘ ਨੇ ਨਵ ਨਿਯੁਕਤ ਵਿਭਾਗ ਮੁਖੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਵਿਭਾਗ ਅਕਾਦਮਿਕ ਉੱਨਤੀ, ਖੋਜ ਅਤੇ ਨਵੀਨਤਾ ਦੇ ਖੇਤਰ ਵਿਚ ਹੋਰ ਉੱਚਾਈਆਂ ਹਾਸਿਲ ਕਰਨਗੇ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਨਵੇਂ ਵਿਭਾਗ ਮੁਖੀ ਯੂਨੀਵਰਸਿਟੀ ਦੀ ਗੁਣਵੱਤਾ-ਅਧਾਰਿਤ ਸਿੱਖਿਆ ਅਤੇ ਵਿਸ਼ਵ ਪੱਧਰੀ ਖੋਜ ਦੇ ਵਿਜ਼ਨ ਨੂੰ ਹੋਰ ਮਜ਼ਬੂਤ ਕਰਨ ਵਿਚ ਮਹੱਤਵਪੂਰਨ ਯੋਗਦਾਨ ਪਾਉਣਗੇ।
Ad Position 22
No active advertisement
ਪਿਛਲੀ ਖ਼ਬਰ 108 ਦੇਸ਼ਾਂ ਦੇ ਇੰਟਰਨੈਸ਼ਨਲ ਮਿਸ਼ਨ ਸ਼ਕਤੀਸੈੱਟ ਪ੍ਰੋਜੈਕਟ ’ਚ ਸਰਕਾਰੀ ਸਕੂਲ ਦਾ ਨਾਂਅ ਚਮਕਿਆ ਅਗਲੀ ਖ਼ਬਰ ਰੋਟਰੀ ਕਲੱਬ ਅੰਮ੍ਰਿਤਸਰ ਸਾਊਥ ਈਸਟ ਵਲੋਂ ‘ਕਲੱਬ ਅਸੈਂਬਲੀ’
Ad Position 24
No active advertisement