06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 02-07-2026
ਅੰਮ੍ਰਿਤਸਰ, 1 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਅੰਮ੍ਰਿਤਸਰ ’ਚ ਇਕ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਜਾਵੇਗਾ, ਜਿਸ ਦੀਆਂ ਤਿਆਰੀਆਂ ਸੰਬੰਧੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ, ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਅਤੇ ਗੁਰੂ ਰਵਿਦਾਸ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 3 ਜੁਲਾਈ 2026 ਨੂੰ ਸ਼ਾਮ 5 ਤੋਂ ਰਾਤ 8 ਵਜੇ ਤੱਕ ਦੁਸ਼ਿਹਰਾ ਗਰਊਂਡ (ਪਾਇਟੈਕਸ ਗਰਾਊਂਡ), ਡੀ-ਬਲਾਕ, ਰਣਜੀਤ ਐਵੀਨਿਊ, ਅੰਮ੍ਰਿਤਸਰ ਵਿਖੇ ਇਕ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਜਾਵੇਗਾ, ਜਿਸ ‘ਚ ਕੀਰਤਨੀ ਜਥਿਆਂ ਵਲੋਂ ਗੁਰੂ ਰਵਿਦਾਸ ਦੀ ਇਲਾਹੀ ਬਾਣੀ ਦਾ ਗੁਣਗਾਨ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਪ੍ਰਬੰਧਾਂ ’ਚ ਲੱਗੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੂਰੀ ਗੁਰ-ਮਰਿਆਦਾ ਅਨੁਸਾਰ ਇਸ ਕੀਰਤਨ ਦਰਬਾਰ ਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਸੰਗਤਾਂ ਦੀ ਸਹੂਲਤ ਦਾ ਖਾਸ ਧਿਆਨ ਰੱਖਿਆ ਜਾਵੇ ਅਤੇ ਸੰਗਤਾਂ ਲਈ ਲੰਗਰ, ਜਲ ਆਦਿ ਦੇ ਪ੍ਰਬੰਧ ਵੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੰਗਤਾਂ ਦੇ ਵਾਹਨਾਂ ਦੀ ਪਾਰਕਿੰਗ ਅਤੇ ਜੋੜਿਆਂ ਦੀ ਸੰਭਾਲ ਲਈ ਵੀ ਵਿਸ਼ੇਸ਼ ਟੀਮਾਂ ਲਗਾਈਆਂ ਜਾਣ। ਇਸ ਮੌਕੇ ਗੁਰੂ ਰਵਿਦਾਸ ਭਾਈਚਾਰੇ ਦੇ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ। ਮੀਟਿੰਗ ’ਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੱਲਵੀ ਮਿਸ਼ਰਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ, ਐੱਸ.ਡੀ.ਐੱਮ. ਅੰਮ੍ਰਿਤਸਰ-1 ਅਲਕਾ ਕਾਲੀਆ, ਐੱਸ.ਡੀ.ਐੱਮ. ਅੰਮ੍ਰਿਤਸਰ-2 ਗੁਰਮੰਦਰ ਸਿੰਘ, ਐੱਸ.ਡੀ.ਐੱਮ. ਲੋਪੋਕੇ ਮਨਬੀਰ ਸਿੰਘ ਢਿੱਲੋਂ, ਡਿਪਟੀ ਸੀ.ਈ.ਓ. ਰੋਜ਼ਗਾਰ ਬਿਊਰੋ ਤੀਰਥ ਪਾਲ ਸਿੰਘ, ਜ਼ਿਲ੍ਹਾ ਸੈਰ ਸਪਾਟਾ ਅਫ਼ਸਰ ਸੁਖਮਨ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸ੍ਰੀ ਗੁਰੂ ਰਵਿਦਾਸ ਭਾਈਚਾਰੇ ਦੇ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੌਮੀ ਅਧਿਆਪਕ ਪੁਰਸਕਾਰ ਲਈ ਅਰਜ਼ੀਆਂ ਮੰਗੀਆਂ, 10 ਜੁਲਾਈ ਤੱਕ ਕੀਤਾ ਜਾ ਸਕਦਾ ਅਪਲਾਈ ਅਗਲੀ ਖ਼ਬਰ ਪੋਸ਼ ਐਕਟ ਅਤੇ ਲਿੰਗ ਆਧਾਰਿਤ ਹਿੰਸਾ ਸੰਬੰਧੀ ਕਰਵਾਇਆ ਜਾਗਰੂਕਤਾ ਪ੍ਰੋਗਰਾਮ
Ad Position 24
No active advertisement