06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਕੌਮੀ ਅਧਿਆਪਕ ਪੁਰਸਕਾਰ ਲਈ ਅਰਜ਼ੀਆਂ ਮੰਗੀਆਂ, 10 ਜੁਲਾਈ ਤੱਕ ਕੀਤਾ ਜਾ ਸਕਦਾ ਅਪਲਾਈ

Ad Position 21
No active advertisement
ਅਜੀਤ ਡੈਸਕ 02-07-2026
ਅੰਮ੍ਰਿਤਸਰ, 1 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)- ਕੇਂਦਰੀ ਸਿੱਖਿਆ ਮੰਤਰਾਲੇ ਨੇ ‘ਨੈਸ਼ਨਲ ਐਵਾਰਡ ਫਾਰ ਟੀਚਰਜ਼ 2026’ (ਅਧਿਆਪਕਾਂ ਲਈ ਰਾਸ਼ਟਰੀ ਪੁਰਸਕਾਰ) ਵਾਸਤੇ ਆਨਲਾਈਨ ਅਰਜ਼ੀਆਂ ਮੰਗੀਆਂ ਹਨ । ਇਹ ਪੁਰਸਕਾਰ ਦੇਸ਼ ‘ਚ ਅਧਿਆਪਕਾਂ ਨੂੰ ਦਿੱਤੇ ਜਾਣ ਵਾਲੇ ਸਰਵਉੱਚ ਨਾਗਰਿਕ ਸਨਮਾਨਾਂ ‘ਚੋਂ ਇਕ ਹੈ। ਇਹ ਪੁਰਸਕਾਰ ਉਨ੍ਹਾਂ ਅਧਿਆਪਕਾਂ ਨੂੰ ਮਾਨਤਾ ਦਿੰਦਾ ਅਤੇ ਸਨਮਾਨ ਕਰਦਾ ਹੈ ਜਿਨ੍ਹਾਂ ਨੇ ਸਕੂਲ ਸਿੱਖਿਆ ਰਾਹੀਂ ਦੇਸ਼ ਦੇ ਭਵਿੱਖ ਨੂੰ ਦਿਸ਼ਾ ਦੇਣ ਵਿਚ ਬੇਮਿਸਾਲ ਉੱਤਮਤਾ, ਨਵੀਨਤਾ (ਇਨੋਵੇਸ਼ਨ) ਅਤੇ ਅਟੁੱਟ ਸਮਰਪਣ ਦਾ ਪ੍ਰਦਰਸ਼ਨ ਕੀਤਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਅੰਮ੍ਰਿਤਸਰ ਕੰਵਲਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਰਾਜ ਦੇ ਚਾਹਵਾਨ ਅਧਿਆਪਕ ਇਸ ਐਵਾਰਡ ਲਈ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਦੇ ਹਨ, ਜਿਸ ਲਈ ਸਾਰੇ ਰੈਗੂਲਰ ਅਧਿਆਪਕ, ਸਕੂਲ ਮੁਖੀ/ਇੰਚਾਰਜ ਯੋਗ ਹਨ। ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 10 ਜੁਲਾਈ, 2026 ਹੈ। ਉਨ੍ਹਾਂ ਦੱਸਿਆ ਕਿ 10 ਜੁਲਾਈ ਤੋਂ ਬਾਅਦ, ਜ਼ਿਲ੍ਹਾ ਚੋਣ ਕਮੇਟੀ ਉਮੀਦਵਾਰਾਂ ਦੀ ਸਕ੍ਰੀਨਿੰਗ ਕਰੇਗੀ। ਇਸ ਤੋਂ ਬਾਅਦ ਰਾਜ ਚੋਣ ਕਮੇਟੀ ਸ਼ਾਰਟਲਿਸਟ ਕੀਤੇ ਯੋਗ ਅਧਿਆਪਕਾਂ ਦੀ ਅੱਗੇ ਫਿਰ ਸਕ੍ਰੀਨਿੰਗ ਕਰੇਗੀ ਅਤੇ 31 ਜੁਲਾਈ, 2026 ਤੱਕ ਸੁਤੰਤਰ ਰਾਸ਼ਟਰੀ ਜਿਊਰੀ (ਇੰਡੀਪੈਂਡੈਂਟ ਨੈਸ਼ਨਲ ਜਿਊਰੀ) ਨੂੰ ਛੇ ਨਾਮਜ਼ਦਗੀਆਂ ਭੇਜੇਗੀ। ਇਹ ਜਿਊਰੀ ਰਾਜ ਦੇ ਨਾਮਜ਼ਦ ਉਮੀਦਵਾਰਾਂ ਵਿਚੋਂ ਅੰਤਿਮ ਜੇਤੂਆਂ ਦੀ ਚੋਣ ਕਰੇਗੀ। ਅਖੀਰ ਵਿਚ ਇਕ ਵਿਆਪਕ ਮੁਲਾਂਕਣ ਮੈਟਰਿਕਸ ਦੇ ਅਧਾਰ ‘ਤੇ ਸਭ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਅਧਿਆਪਕ ਨੂੰ ਰਾਸ਼ਟਰੀ ਪੁਰਸਕਾਰ ਲਈ ਚੁਣਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਵੇਰਕਾ ਵਿਖੇ ਬੇਅਦਬੀ ਦੀ ਘਟਨਾ ਵਾਪਰੀ, ਮੁਲਜ਼ਮ ਗ੍ਰਿਫ਼ਤਾਰ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ
Ad Position 24
No active advertisement