ਅੰਮ੍ਰਿਤਸਰ, 2 ਜੁਲਾਈ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਸ੍ਰੀ ਓ. ਪੀ. ਸੋਨੀ ਦੀ ਅਗਵਾਈ ਹੇਠ ਹਲਕਾ ਕੇਂਦਰੀ ਵਿਖੇ ਮਹਿਲਾ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਅੱਜ ਨਿਯੁਕਤੀ ਪੱਤਰ ਸੌਂਪੇ ਗਏ। ਇਸ ਸਮਾਗਮ ‘ਚ ਉੱਚੇਚੇ ਤੌਰ ‘ਤੇ ਸੂਬਾਈ ਮਹਿਲਾ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਰੀਨਾ ਚੋਪੜਾ ਅਤੇ ਜ਼ਿਲ੍ਹਾ ਮਹਿਲਾ ਕਾਂਗਰਸ ਕਮੇਟੀ ਸ਼ਹਿਰੀ ਦੀ ਪ੍ਰਧਾਨ ਰਜਨੀ ਸ਼ਰਮਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਨਾਰੀ ਸ਼ਕਤੀ ਕਾਂਗਰਸ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ। ਰਾਹੁਲ ਗਾਂਧੀ ਦੀ ਦੂਰ ਦ੍ਰਿਸ਼ਟੀ ਕਾਂਗਰਸ ਦੀ ਵਿਚਾਰਧਾਰਾ ਅਤੇ ਲੋਕ-ਹਿਤ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਮਹਿਲਾ ਵਰਕਰਾਂ ਦੀ ਭੂਮਿਕਾ ਸਭ ਤੋਂ ਅਹਿਮ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਮਹਿਲਾਵਾਂ ਨੂੰ ਬਰਾਬਰੀ ਦਾ ਸਨਮਾਨ ਅਤੇ ਲੀਡਰਸ਼ਿਪ ਦੇ ਮੌਕੇ ਦਿੰਦੀ ਆਈ ਹੈ। ਉਨ੍ਹਾਂ ਮਹਿਲਾ ਟੀਮ ਨੂੰ ਹੋਰ ਸ਼ਸਕਤੀਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਟੀਮ ਹਲਕਾ ਸੈਂਟਰਲ ਵਿਚ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰੇਗੀ ਲੋਕਾਂ ਦੀ ਆਵਾਜ਼ ਬਣੇਗੀ ਅਤੇ ਪਾਰਟੀ ਨੂੰ ਜਨ-ਜਨ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਮਜ਼ਬੂਤ ਸੰਗਠਨ ਹੀ ਕਾਂਗਰਸ ਦੀ ਅਸਲ ਤਾਕਤ ਹੈ ਅਤੇ ਆਉਣ ਵਾਲੇ ਸਮੇਂ ਵਿਚ ਹਰ ਵਰਕਰ ਲੋਕਾਂ ਦੇ ਹੱਕਾਂ ਦੀ ਲੜਾਈ ਹੋਰ ਦ੍ਰਿੜਤਾ ਨਾਲ ਲੜੇਗਾ। ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਭੇਟ ਕਰਦਿਆਂ ਓ. ਪੀ. ਸੋਨੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਪੂਰੀ ਨਿਸ਼ਠਾ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਸੱਦਾ ਦਿੱਤਾ।
ਮਹਿਲਾ ਕਾਂਗਰਸ ਦੀਆਂ ਆਗੂਆਂ ਤੇ ਮੈਂਬਰਾਂ ਨੂੰ ਸਾਬਕਾ ਉਪ ਮੁਖ ਮੰਤਰੀ ਨੇ ਵੰਡੇ ਨਿਯੁਕਤੀ ਪੱਤਰ
ਅਜੀਤ ਡੈਸਕ
03-07-2026